ਸੀਐੱਮ ਮਾਨ ਨੇ ਪ੍ਰੈੱਸ ਕਾਨਫ੍ਰੰਸ ਰਾਹੀਂ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀਆਂ ਦਾ ਜਵਾਬ ਦਿੱਤਾ।ਸੀਐੱਮ ਮਾਨ ਨੇ ਕਿਹਾ ਕਿ ਸਾਡੇ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਕੰਟਰੋਲ ‘ਚ ਹੈ।ਸੀਐੱਮ ਮਾਨ ਨੇ ਨਸ਼ਿਆਂ ਖਿਲਾਫ ਹੁਣ ਤੱਕ ਦੀ ਕੀਤੀ ਗਈ ਕਾਰਵਾਈ ਦੀ ਰਿਪੋਰਟ ਵੀ ਪੇਸ਼ ਕੀਤੀ।ਸੀਐੱਮ ਮਾਨ ਨੇ ਦੱਸਿਆ ਕਿ ਅਸੀਂ ਹੁਣ ਤੱਕ 23,318 ਨਸ਼ਾ ਤਸਕਰ ਫੜ ਚੁੱਕੇ ਹਾਂ ਤੇ ਗੈਂਗਸਟਰਾਂ ‘ਤੇ ਵੀ ਪੂਰੀ ਤਰ੍ਹਾਂ ਸ਼ਿਕੰਜਾ ਕੱਸਿਆ ਹੋਇਆ ਹੈ।
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ 11 ਦਿਨ ਬਾਅਦ ਵੀ ਮੁੱਖ ਮੰਤਰੀ ਭਗਵੰਤ ਮਾਨ ਦਾ ਜਵਾਬ ਨਹੀਂ ਮਿਲਿਆ ਹੈ। ਰਾਜਪਾਲ ਨੇ ਜਿਸ ਪੱਤਰ ਵਿੱਚ ਮੁੱਖ ਮੰਤਰੀ ਨੂੰ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਚਿਤਾਵਨੀ ਦਿੱਤੀ ਹੈ, ਉਹ 15 ਅਗਸਤ ਨੂੰ ਲਿਖਿਆ ਗਿਆ ਸੀ। ਇਹ ਪੱਤਰ ਵੀ ਯਾਦ ਦਿਵਾਉਂਦਾ ਹੈ, ਜਿਸ ਬਾਰੇ ਰਾਜਪਾਲ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਕਈ ਵਾਰ ਜਵਾਬ ਮੰਗਿਆ ਹੈ।
ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਕਿਹਾ ਕਿ ਰਾਜ ਭਵਨ ਵੱਲੋਂ ਮੰਗੀ ਗਈ ਸੂਚਨਾ ਸਰਕਾਰ ਵੱਲੋਂ ਨਹੀਂ ਦਿੱਤੀ ਜਾ ਰਹੀ ਹੈ। ਇਹ ਸੰਵਿਧਾਨਕ ਫਰਜ਼ ਦਾ ਅਪਮਾਨ ਹੈ। ਮੁੱਖ ਮੰਤਰੀ ਦੇ ਇਸ ਵਤੀਰੇ ‘ਤੇ ਉਨ੍ਹਾਂ ਕੋਲ ਕਾਨੂੰਨ ਅਤੇ ਸੰਵਿਧਾਨ ਅਨੁਸਾਰ ਕਾਰਵਾਈ ਕਰਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਬਚਿਆ ਹੈ। ਰਾਜਪਾਲ ਨੇ ਪੱਤਰ ਵਿੱਚ ਸਪੱਸ਼ਟ ਕਿਹਾ ਹੈ ਕਿ ਜੇਕਰ ਉਹ ਗਵਰਨਰ ਹਾਊਸ ਦੇ ਪੱਤਰਾਂ ਦਾ ਜਵਾਬ ਨਹੀਂ ਦਿੰਦੇ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਸੀਐੱਮ ਮਾਨ ਨੇ ਕਿਹਾ ਕਿ ਅਸੀਂ ਉਨ੍ਹਾਂ ਦੀਆਂ ਸਾਰੀਆਂ ਚਿੱਠੀਆਂ ਦਾ ਜਵਾਬ ਦੇਵਾਂਗੇ ਪਹਿਲਾਂ ਉਹ ਪੈਡਿੰਗ ਪਏ ਬਿੱਲਾਂ ‘ਤੇ ਵੀ ਦਸਤਖ਼ਤ ਕਰ ਦੇਣ।ਦੱਸ ਦੇਈਏ ਕਿ ਸੀਐੱਮ ਮਾਨ ਨੇ ਕਿਹਾ ਰਾਜਪਾਲ ਸਾਹਿਬ ਨੇ ਕੱਲ੍ਹ ਪੰਜਾਬ ਦੇ ਸਾਡੇ 3 ਕਰੋੜ ਲੋਕਾਂ ਨੂੰ ਪੰਜਾਬ ‘ਚ ਰਾਸ਼ਟਰਪਤੀ ਸਾਸ਼ਨ ਦੀ ਧਮਕੀ ਦਿੱਤੀ ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h