ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਵਿਭਾਗ ਨੂੰ ਆਰਸੀ ਅਤੇ ਡਰਾਈਵਿੰਗ ਲਾਇਸੈਂਸ (ਡੀਐਲ) ਕਾਰਨ ਆਮ ਲੋਕਾਂ ਨੂੰ ਬੇਲੋੜੀ ਪਰੇਸ਼ਾਨੀ ਤੋਂ ਬਚਾਉਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਡਰਾਈਵਿੰਗ ਲਾਇਸੈਂਸ ਅਤੇ ਆਰਸੀ ਕਾਰਨ ਆਮ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਸਮੱਸਿਆ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਲੋੜੀਂਦੀਆਂ ਸੋਧਾਂ ਕਰਕੇ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਸੰਪੂਰਨ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਡਰਾਈਵਿੰਗ ਲਾਇਸੈਂਸ ਅਤੇ ਆਰ.ਸੀ. ਦੀ ਛਪਾਈ ਨੂੰ ਜਲਦੀ ਤੋਂ ਜਲਦੀ ਯਕੀਨੀ ਬਣਾਇਆ ਜਾ ਸਕੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਰੇ ਲਾਇਸੈਂਸ ਅਤੇ ਆਰਸੀ ‘ਸਾਰਥੀ ਅਤੇ ਵਾਹਨ ਪੋਰਟਲ’ ‘ਤੇ ਉਪਲਬਧ ਹਨ ਅਤੇ ਡਿਜੀਲੌਕਰ ਜਾਂ ਕਿਸੇ ਵੀ ਡਿਵਾਈਸ ‘ਤੇ ਡਾਊਨਲੋਡ ਅਤੇ ਪ੍ਰਿੰਟ ਕੀਤੇ ਜਾ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਡਿਜੀਲੌਕਰ ਜਾਂ ਐਮਪਰਵਾਹਨ ਐਪ ਤੋਂ ਡਾਊਨਲੋਡ ਕੀਤੇ ਆਰਸੀ/ਡਰਾਈਵਿੰਗ ਲਾਇਸੈਂਸ ਨੂੰ ਪੁਲਿਸ ਵੱਲੋਂ ਪ੍ਰਮਾਣਿਕ ਦਸਤਾਵੇਜ਼ ਮੰਨਿਆ ਜਾਣਾ ਚਾਹੀਦਾ ਹੈ ਅਤੇ ਇਹ ਔਨਲਾਈਨ ਦਸਤਾਵੇਜ਼ ਦਿਖਾਉਣ ਵਾਲੇ ਯਾਤਰੀਆਂ ਦਾ ਚਲਾਨ ਨਹੀਂ ਕੀਤਾ ਜਾਣਾ ਚਾਹੀਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h