Punjabi News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ ਹਨ। ਮੁੱਖ ਮੰਤਰੀ ਦਾ ਕਾਫਲਾ ਅੰਮ੍ਰਿਤਸਰ ਲਈ ਰਵਾਨਾ ਹੋ ਗਿਆ ਹੈ। ਸਮਾਗਮ ਵਾਲੀ ਥਾਂ ’ਤੇ ਸਥਾਨਕ ਪੁਲੀਸ-ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਕਾਰਗਿਲ ਵਿਜੇ ਦਿਵਸ ਮੌਕੇ ਮੁੱਖ ਮੰਤਰੀ ਸਵੇਰੇ 10.30 ਵਜੇ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਅਤੇ ਮਿਊਜ਼ੀਅਮ, ਨਰਾਇਣਗੜ੍ਹ ਛੇਹਰਟਾ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇਸ ਤੋਂ ਬਾਅਦ ਉਹ 7-ਡੀ ਥੀਏਟਰ ਦਾ ਵੀ ਦੌਰਾ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕਰਨਗੇ। ਉਹ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲੈਣਗੇ।
ਸੀਐਮ ਮਾਨ ਸ਼ਹਿਰ ਦੇ ਵਿਕਾਸ ਕਾਰਜਾਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਵੀ ਕਰ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h