ਸੋਮਵਾਰ, ਅਗਸਤ 17, 2026 11:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਮਾਨ ਪੰਜਾਬ ਦੇ ਮੌਜੂਦਾ ਕਾਰੋਬਾਰੀਆਂ ਨੂੰ ਸੰਭਾਲਣ ‘ਚ ਅਸਮਰਥ ਰਹੇ : ਪ੍ਰਤਾਪ ਬਾਜਵਾ

ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਪ ਸਰਕਾਰ ਪੰਜਾਬ ਦੇ ਪ੍ਰਮੁੱਖ ਸਨਅਤਕਾਰਾਂ ਨੂੰ ਸੂਬੇ ਰਹਿ ਕੇ

by Bharat Thapa
ਜਨਵਰੀ 28, 2023
in ਪੰਜਾਬ
0

ਚੰਡੀਗੜ੍ਹ- ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਪ ਸਰਕਾਰ ਪੰਜਾਬ ਦੇ ਪ੍ਰਮੁੱਖ ਸਨਅਤਕਾਰਾਂ ਨੂੰ ਸੂਬੇ ਰਹਿ ਕੇ ਕਾਰੋਬਾਰ ਕਰਨ ਅਤੇ ਸੂਬੇ ਦੀ ਆਰਥਿਕਤਾ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨ ਵਿੱਚ ਅਸਮਰਥ ਰਹੇ।

ਪੰਜਾਬ ਦੇ ਕੁੱਝ ਪ੍ਰਮੁੱਖ ਕਾਰੋਬਾਰੀ ਘਰਾਨਿਆਂ ਦੇ ਯੂਪੀ ਵਿੱਚ ਪ੍ਰਵਾਸ ਕਰਨ ਬਾਰੇ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ, ਬਾਜਵਾ ਨੇ ਕਿਹਾ ਕਿ ਦਸੰਬਰ ਵਿੱਚ, ਜਦੋਂ ਮੁੱਖ ਮੰਤਰੀ ਮਾਨ ਨਿਵੇਸ਼ ਦੀ ਭਾਲ ਲਈ ਕੁੱਝ ਦੱਖਣੀ ਸੂਬਿਆਂ ਦਾ ਦੌਰਾ ਕਰ ਰਹੇ ਸਨ, ਤਾਂ ਪੰਜਾਬ ਦੇ ਕਈ ਉਦਯੋਗਪਤੀਆਂ ਨੇ ਯੂਪੀ ਸਰਕਾਰ ਨਾਲ ਸਮਝੌਤੇ ‘ਤੇ ਦਸਤਖ਼ਤ ਕੀਤੇ ਸਨ। ਇਸ ਦੌਰਾਨ, ਮੁੱਖ ਮੰਤਰੀ ਹੁਣੇ-ਹੁਣੇ ਮੁੰਬਈ ਤੋਂ ਵਾਪਸ ਆਏ ਹਨ, ਜਿੱਥੇ ਉਹ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਕਰਨ ਗਏ ਸਨ, ਅਤੇ ਪੰਜਾਬ ਦੇ 29 ਪ੍ਰਮੁੱਖ ਕਾਰਪੋਰੇਟਾਂ ਨੇ ਯੂਪੀ ਸਰਕਾਰ ਨਾਲ ਫਿਰ ਤੋਂ ਸਮਝੌਤੇ ‘ਤੇ ਹਸਤਾਖ਼ਰ ਕੀਤੇ ਹਨ।

“ਮੈਂ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਉਹ ਪੰਜਾਬ ਵਿੱਚ ਹੀ ਰਹਿਣ ਅਤੇ ਦੂਜੇ ਸੂਬਿਆਂ ਤੋਂ ਨਿਵੇਸ਼ ਦੀ ਤਲਾਸ਼ ਵਿੱਚ ਗੁਮਰਾਹ ਹੋਣ ਤੋਂ ਪਹਿਲਾਂ ਪਹਿਲਾਂ ਮੌਜੂਦਾ ਉਦਯੋਗਪਤੀਆਂ ਦੀਆਂ ਲੋੜਾਂ ਅਤੇ ਮੰਗਾਂ ਵੱਲ ਧਿਆਨ ਦੇਣ। ਇੱਕ ਵਾਰ ਜਦੋਂ ਮੌਜੂਦਾ ਉੱਦਮਾਂ ਨੂੰ ਸੁਰੱਖਿਅਤ ਕਰ ਲਿਆ ਜਾਂਦਾ ਹੈ, ਤਾਂ ਦੂਜੇ ਰਾਜਾਂ ਤੋਂ ਨਿਵੇਸ਼ ਨੂੰ ਲੁਭਾਉਣ ਲਈ ਰਣਨੀਤੀਆਂ ਤਿਆਰ ਕੀਤੀਆਂ ਜਾ ਸਕਦੀਆਂ ਹਨ”, ਬਾਜਵਾ ਨੇ ਕਿਹਾ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਸਨਅਤਕਾਰਾਂ ਵੱਲੋਂ ਪਹਿਲਾਂ ਹੀ ਇਹ ਗੱਲ ਦੱਸੀ ਗਈ ਸੀ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਮਾੜੀ ਹਾਲਤ ਅਤੇ ਸਹੀ ਉਦਯੋਗ ਤੇ ਕਾਰੋਬਾਰ ਨੀਤੀ ਦੀ ਘਾਟ ਉਨ੍ਹਾਂ ਦੇ ਯੂਪੀ ਪਰਵਾਸ ਦੇ ਮੁੱਖ ਕਾਰਨਾਂ ਵਿੱਚੋਂ ਇੱਕ ਹੈ। ਵਿਰੋਧੀ ਧਿਰ ਦੇ ਆਗੂ ਨੇ ਅੱਗੇ ਕਿਹਾ, “ਹਾਲਾਂਕਿ, ਮਾਨ ਸਰਕਾਰ ਦੋਵਾਂ ਮੁੱਦਿਆਂ ‘ਤੇ ਕੰਮ ਕਰਨ ਵਿੱਚ ਬੁਰੀ ਤਰਾਂ ਅਸਫਲ ਰਹੀ ਹੈ”।

ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕਿਹਾ ਕਿ ਵੱਡੇ-ਵੱਡੇ ਵਾਅਦਿਆਂ ਦੇ ਬਾਵਜੂਦ ‘ਆਪ’ ਸਰਕਾਰ ਸੂਬੇ ਦੀ ਆਰਥਿਕ ਹਾਲਤ ਨੂੰ ਉੱਚਾ ਨਹੀਂ ਚੁੱਕ ਸਕੀ, ਜੋ ਪਹਿਲਾਂ ਹੀ ਅੜਿੱਕਾ ਬਣੀ ਹੋਈ ਸੀ। ਸੂਬਿਆਂ ਵਿਚ ਜ਼ਰੂਰੀ ਵਿੱਤੀ ਸਰਗਰਮੀਆਂ ਉਧਾਰ ਲਏ ਪੈਸਿਆਂ ‘ਤੇ ਚੱਲ ਰਹੀਆਂ ਹਨ, ਜਦਕਿ ‘ਆਪ’ ਦੀ ਸਰਕਾਰ ਸਿਰਫ਼ ਪੰਜਾਬ ਦੀ ਅਸਲ ਹਾਲਤ ਨੂੰ ਲੁਕਾਉਣ ਲਈ ਇਸ਼ਤਿਹਾਰਾਂ ‘ਤੇ ਲਾਪਰਵਾਹੀ ਨਾਲ ਖ਼ਰਚ ਕਰਨ ‘ਤੇ ਤੁਲੀ ਹੋਈ ਸੀ।

ਬਾਜਵਾ ਨੇ ਅੱਗੇ ਕਿਹਾ, “ਇਹ ਉਸ ਤਰਾਂ ਦਾ ਪੰਜਾਬ ਨਹੀਂ ਹੈ, ਜਿਸ ਦਾ ਵਾਅਦਾ ‘ਆਪ’ ਨੇ ਚੋਣਾਂ ਤੋਂ ਪਹਿਲਾਂ ਕੀਤਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oE

Tags: cm manncurrent businessmenPratap Bajwapropunjabtvpunjabunable to handle
Share218Tweet137Share55

Related Posts

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਅਗਸਤ 14, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.