ਵਿੱਤ ਮੰਤਰੀ ਨਿਰਮਲਾ ਸੀਤਾਰਮਨ ਆਪਣਾ 5ਵਾਂ ਅਤੇ ਦੇਸ਼ ਦਾ 75ਵਾਂ ਬਜਟ ਪੇਸ਼ ਕੀਤਾ ਹੈ। ਸੀਤਾਰਮਨ ਨੇ ਕਿਹਾ ਕਿ ਇਹ ਅੰਮ੍ਰਿਤਸਰ ਦਾ ਪਹਿਲਾ ਬਜਟ ਹੈ, ਜੋ ਪਿਛਲੇ ਬਜਟ ਵਿੱਚ ਰੱਖੀ ਨੀਂਹ ‘ਤੇ ਆਧਾਰਿਤ ਹੈ। ਅਸੀਂ ਅਜਿਹਾ ਭਾਰਤ ਚਾਹੁੰਦੇ ਹਾਂ, ਜਿੱਥੇ ਔਰਤਾਂ, ਕਿਸਾਨਾਂ, ਅਨੁਸੂਚਿਤ ਜਾਤੀਆਂ ਸਮੇਤ ਹਰ ਕਿਸੇ ਨੂੰ ਜਗ੍ਹਾ ਮਿਲੇ।
ਇਸ ਬਜਟ ‘ਤੇ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਤੀਕ੍ਰਿਰਿਆ ਦੇਖਣ ਨੂੰ ਮਿਲੀ ਹੈ। ਉਨ੍ਹਾ ਇਸ ਬਜਟ ਨੂੰ ਪੰਜਾਬ ਵਿਰੋਧੀ ਕਰਾਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਕੋਲੋਂ ਪਤਾ ਨਹੀਂ ਕਿਹੜਾ ਬਦਲਾ ਲੈ ਰਹੀ ਹੈ, ਜਿਸ ਨੇ ਪਹਿਲਾਂ ਪਹਿਲਾਂ ਰਿਪਬਲਿਕ ਡੇਅ ਮੌਕੇ ਪੰਜਾਬ ਨੂੰ ਬਾਹਰ ਕੀਤਾ ਅਤੇ ਹੁਣ ਬਜਟ ਵਿਚੋਂ ਵੀ ਪੰਜਾਬ ਨੂੰ ਬਾਹਰ ਕਰ ਦਿੱਤਾ ਹੈ। ਮਾਨ ਨੇ ਕਿਹਾ ਕਿ ਕੇਂਦਰੀ ਬਜਟ ਨੇ ਸਿਰਫ ਪੰਜਾਬ ਨੂੰ ਹੀ ਨਹੀਂ ਸਗੋਂ ਕਿਸਾਨਾਂ ਨੂੰ ਵੀ ਨਿਰਾਸ਼ ਕੀਤਾ ਹੈ। ਕੇਂਦਰ ਨੇ ਨਵੀਂ ਫਸਲ ’ਤੇ ਵੀ ਐੱਮ.ਐੱਸ. ਪੀ ਨਹੀਂ ਦਿੱਤੀ ਹੈ। ਪੰਜਾਬ ਸਣੇ ਪੂਰੇ ਉੱਤਰ ਭਾਰਤ ਵਿਚ ਪਰਾਲੀ ਦੀ ਚੁਣੌਤੀ ਹੈ ਪਰ ਬਜਟ ਵਿਚ ਇਸ ਦਾ ਨਾਂ ਤਕ ਨਹੀਂ ਲਿਆ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਅਤੇ ਬਠਿੰਡਾ ਲਈ ਬੰਦੇ ਭਾਰਤ ਐੱਕਸਪ੍ਰੈੱਸ ਦੀ ਮੰਗ ਕੀਤੀ ਸੀ ਪਰ ਇਸ ਮੰਗ ’ਤੇ ਵੀ ਗੌਰ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਸਰਹੱਦੀ ਇਲਾਕਿਆਂ ਲਈ 1000 ਕਰੋੜ ਦੀ ਮੰਗ ਕੀਤੀ ਸੀ, ਜਿਸ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ ਹੈ। ਮਾਨ ਨੇ ਕਿਹਾ ਕਿ ਪਹਿਲਾਂ ਰਿਪਬਲਿਕ ਡੇਅ ਅਤੇ ਹੁਣ ਬਜਟ ’ਚੋਂ ਪੰਜਾਬ ਨੂੰ ਬਾਹਰ ਕਰਕੇ ਕੇਂਦਰ ਸਰਕਾਰ ਪੰਜਾਬ ਨਾਲ ਪਤਾ ਨਹੀਂ ਕਿਹੜਾ ਵੈਰ ਕੱਢ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h