ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (ਬੁੱਧਵਾਰ) ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਥਾਪਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਦੀ ਘੁੰਡ ਚੁਕਾਈ ਕਰਨਗੇ। ਇਹ ਬੁੱਤ 35 ਫੁੱਟ ਉੱਚਾ ਹੈ। ਉਦਘਾਟਨ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਤਿਆਰੀਆਂ ਕਰ ਲਈਆਂ ਗਈਆਂ ਹਨ।
ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਦੀ ਸਥਾਪਨਾ ਕੀਤੀ ਗਈ ਹੈ। ਜਿੱਥੇ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਇਆ ਗਿਆ ਹੈ। ਇਸ ਪ੍ਰਾਜੈਕਟ ‘ਤੇ ਕਰੀਬ ਛੇ ਕਰੋੜ ਰੁਪਏ ਦੀ ਲਾਗਤ ਆਈ ਹੈ। ਸ਼ੁਰੂ ਵਿੱਚ ਜੈਪੁਰ ਦੇ ਇੱਕ ਸਥਾਨ ‘ਤੇ ਸ਼ਹੀਦ ਦਾ ਮਿੱਟੀ ਦਾ ਮਾਡਲ ਤਿਆਰ ਕੀਤਾ ਗਿਆ ਸੀ।
ਇਸ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਹਿਸਾਬ ਨਾਲ ਬੁੱਤ ਤਿਆਰ ਕਰਨ ਦੇ ਆਦੇਸ਼ ਦਿੱਤੇ ਸਨ। ਇਸ ਦੇ ਨਾਲ ਹੀ ਅੱਜ ਦਾ ਪ੍ਰੋਗਰਾਮ ਬੈਂਗਲੁਰੂ ਦੀ ਇੱਕ ਕੰਪਨੀ ਵੱਲੋਂ ਆਯੋਜਿਤ ਕੀਤਾ ਜਾਣਾ ਹੈ। ਇਸ ਪਲ ਨੂੰ ਵੀ ਯਾਦਗਾਰ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ।