ਐਤਵਾਰ, ਨਵੰਬਰ 16, 2025 10:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਪਾਣੀ ਦਾ ਮਸਲਾ, BBMB ਤੋਂ ਹਿਮਾਚਲ ਨੂੰ ਪਾਣੀ ਦੇਣ ਦੇ ਮਾਮਲੇ ‘ਤੇ ਭੜਕੇ CM ਮਾਨ, Modi ਨੂੰ ਚਿੱਠੀ ਲਿੱਖ ਜਤਾਇਆ ਵਿਰੋਧ

BBMB to give water to Himachal: ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਨੇ 15 ਮਈ, 2023 ਨੂੰ ਇਸ ਬਾਰੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਚੇਅਰਮੈਨ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ।

by ਮਨਵੀਰ ਰੰਧਾਵਾ
ਜੂਨ 14, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

CM Mann Letter to PM Modi: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲ ਸਪਲਾਈ ਅਤੇ ਸਿੰਚਾਈ ਸਕੀਮਾਂ ਲਈ ਹਿਮਾਚਲ ਪ੍ਰਦੇਸ਼ ਵੱਲੋਂ ਪਾਣੀ ਲੈਣ ਵਾਸਤੇ ‘ਕੋਈ ਇਤਰਾਜ਼ ਨਹੀਂ ਦਾ ਸਰਟੀਫਿਕੇਟ’ (ਐਨ.ਓ.ਸੀ.) ਲੈਣ ਵਾਲੀਆਂ ਸ਼ਰਤਾਂ ਹਟਾਉਣ ਬਾਰੇ ਭਾਰਤ ਸਰਕਾਰ ਦੇ ਫੈਸਲੇ ਦੀ ਸਖ਼ਤ ਮੁਖਾਲਫ਼ਤ ਕੀਤੀ।

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਨੇ 15 ਮਈ, 2023 ਨੂੰ ਇਸ ਬਾਰੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਚੇਅਰਮੈਨ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਵਿਚ ਭਾਰਤ ਸਰਕਾਰ ਨੇ ਬੀ.ਬੀ.ਐਮ.ਬੀ. ਦੇ ਚੇਅਰਮੈਨ ਨੂੰ ਆਦੇਸ਼ ਦਿੱਤਾ ਸੀ ਕਿ ਐਨ.ਓ.ਸੀ. ਦੇਣ ਦੀ ਮੌਜੂਦਾ ਵਿਵਸਥਾ ਨੂੰ ਇਸ ਸ਼ਰਤ ਉਤੇ ਖਤਮ ਕਰ ਦਿੱਤਾ ਜਾਵੇ ਕਿ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸੁਪਰੀਮ ਕੋਰਟ ਵੱਲੋਂ ਬਿਜਲੀ ਲਈ ਤੈਅ ਕੀਤੇ 7.19 ਫੀਸਦੀ ਹਿੱਸੇ ਤੋਂ ਘੱਟ ਕੁੱਲ ਪਾਣੀ ਲੈਣਾ ਹੋਵੇਗਾ।

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਬੀ.ਬੀ.ਐਮ.ਬੀ. ਪਾਣੀ ਦੀ ਸਪਲਾਈ/ਸਿੰਚਾਈ ਪ੍ਰੋਜੈਕਟਾਂ ਲਈ ਹਿਮਾਚਲ ਪ੍ਰਦੇਸ਼ ਵੱਲੋਂ ਪਾਣੀ ਲੈਣ ਵਾਸਤੇ ਸਿਰਫ ਤਕਨੀਕੀ ਸੰਭਾਵਨਾ ਦਾ ਅਧਿਐਨ ਕਰੇਗਾ, ਉਹ ਵੀ ਜੇਕਰ ਇਸ ਵਿੱਚ ਬੀ.ਬੀ.ਐਮ.ਬੀ. ਦਾ ਇੰਜੀਨੀਅਰਿੰਗ ਢਾਂਚਾ ਸ਼ਾਮਲ ਹੈ ਅਤੇ ਇਸ ਦੇ ਪ੍ਰਾਪਤ ਹੋਣ ਤੋਂ 60 ਦਿਨਾਂ ਦੇ ਅੰਦਰ ਲੋੜੀਂਦੀਆਂ ਤਕਨੀਕੀ ਲੋੜਾਂ ਹਿਮਾਚਲ ਪ੍ਰਦੇਸ਼ ਨੂੰ ਦੱਸੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਪਾਣੀ ਦੀ ਵੰਡ ਦਾ ਮਸਲਾ ਅੰਤਰ-ਰਾਜੀ ਵਿਵਾਦ ਹੈ ਅਤੇ ਸੂਬਿਆਂ ਵੱਲੋਂ ਪਾਣੀਆਂ ਦੀ ਵੰਡ ਬਾਰੇ ਇਕਪਾਸੜ ਹਦਾਇਤਾਂ ਜਾਰੀ ਨਹੀਂ ਕੀਤੀਆਂ ਜਾ ਸਕਦੀਆਂ।

ਪੰਜਾਬ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬੀ.ਬੀ.ਐਮ.ਬੀ. ਦਾ ਗਠਨ ਪੰਜਾਬ ਪੁਨਰਗਠਨ ਐਕਟ-1966 ਦੀ ਧਾਰਾ 79(1) ਦੇ ਤਹਿਤ ਕੀਤਾ ਗਿਆ ਹੈ ਜਿਸ ਮੁਤਾਬਕ ਬੋਰਡ ਸਿਰਫ ਡੈਮ ਅਤੇ ਨੰਗਲ ਹਾਈਡਲ ਚੈਨਲ ਅਤੇ ਰੋਪੜ, ਹਰੀਕੇ ਅਤੇ ਫਿਰੋਜ਼ਪੁਰ ਵਿਖੇ ਇਰੀਗੇਸ਼ਨ ਹੈੱਡਵਰਕਸਜ਼ ਦੇ ਪ੍ਰਸ਼ਾਸਕੀ ਕਾਰਜ, ਸਾਂਭ-ਸੰਭਾਲ ਅਤੇ ਸੰਚਾਲਨ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਐਕਟ ਮੁਤਾਬਕ ਬੀ.ਬੀ.ਐਮ.ਬੀ. ਦਰਿਆਵਾਂ ਵਿੱਚੋਂ ਪਾਣੀ ਭਾਈਵਾਲ ਸੂਬਿਆਂ ਤੋਂ ਬਿਨਾਂ ਕਿਸੇ ਵੀ ਸੂਬੇ ਨੂੰ ਦੇਣ ਲਈ ਅਧਿਕਾਰਤ ਨਹੀਂ ਹੈ ਅਤੇ ਇਸ ਮਾਮਲੇ ਵਿੱਚ ਹਿਮਾਚਲ ਪ੍ਰਦੇਸ਼ ਭਾਈਵਾਲ ਸੂਬਾ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਸਤਲੁਜ, ਰਾਵੀ ਤੇ ਬਿਆਸ ਦਰਿਆਵਾਂ ਦਾ ਪਾਣੀ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ ਤੇ ਰਾਜਸਥਾਨ ਨੂੰ ਵੱਖ-ਵੱਖ ਸਮਝੌਤਿਆਂ ਰਾਹੀਂ ਨਿਰਧਾਰਤ ਕੀਤਾ ਗਿਆ ਹੈ ਅਤੇ ਹਿਮਾਚਲ ਪ੍ਰਦੇਸ਼ ਇਨ੍ਹਾਂ ਦਰਿਆਵਾਂ ਦੇ ਪਾਣੀ ‘ਤੇ ਕੋਈ ਦਾਅਵਾ ਨਹੀਂ ਕਰ ਸਕਦਾ।

ਸੀਐਮ ਮਾਨ ਨੇ ਕਿਹਾ ਕਿ ਇਨ੍ਹਾਂ ਦਰਿਆਵਾਂ ਦਾ ਪਾਣੀ ਭਾਈਵਾਲ ਸੂਬਿਆਂ ਦੇ ਖ਼ਾਸ ਇਲਾਕਿਆਂ ਲਈ ਨਿਰਧਾਰਤ ਹੈ ਅਤੇ ਇਹ ਨਿਰਧਾਰਤ ਪਾਣੀ ਵਿਸ਼ੇਸ਼ ਨਹਿਰੀ ਪ੍ਰਣਾਲੀ ਰਾਹੀਂ ਸਪਲਾਈ ਹੁੰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੰਵਿਧਾਨ ਦੀ ਸੂਬਾਈ ਸੂਚੀ-2 ਦੇ ਇੰਦਰਾਜ 17 ਅਧੀਨ ਪਾਣੀ ਸੂਬਿਆਂ ਦਾ ਮਸਲਾ ਹੈ ਅਤੇ ਦਰਿਆਈ ਪਾਣੀਆਂ ਦੇ ਅਧਿਕਾਰ ਨਿਰਧਾਰਤ ਜਾਂ ਫੈਸਲਾ ਕਰਨ ਦਾ ਹੱਕ ਸੰਵਿਧਾਨ ਦੀ ਧਾਰਾ 262 ਅਧੀਨ ਬਣੇ ਦਰਿਆਈ ਪਾਣੀਆਂ ਬਾਰੇ ਅੰਤਰਰਾਜੀ ਵਿਵਾਦਾਂ ਬਾਰੇ ਐਕਟ 1956 ਦੀ ਤਜਵੀਜ਼ ਮੁਤਾਬਕ ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰ ਦੀ ਸ਼ਿਕਾਇਤ ਉਤੇ ਬਣਾਏ ਜਾਣ ਵਾਲੇ ਟ੍ਰਿਬਿਊਨਲ ਦੇ ਅਧਿਕਾਰ ਖ਼ੇਤਰ ਵਿੱਚ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ, ਹਰਿਆਣਾ ਤੇ ਰਾਜਸਥਾਨ ਵਰਗੇ ਭਾਈਵਾਲ ਸੂਬੇ ਉਦਾਰ ਰੂਪ ਅਖ਼ਤਿਆਰ ਕਰਦਿਆਂ ਬੀਤੇ ਸਮੇਂ ਵਿੱਚ ਪੀਣ ਲਈ ਵਰਤਣ ਵਾਸਤੇ ਹਿਮਾਚਲ ਪ੍ਰਦੇਸ਼ ਨੂੰ ਅੰਤਰਰਾਜੀ ਨਹਿਰੀ ਚੈਨਲਾਂ ਰਾਹੀਂ ਪਾਣੀ ਮੁਹੱਈਆ ਕਰਦੇ ਰਹੇ ਹਨ।

ਉਨ੍ਹਾਂ ਅੱਗੇ ਅਫ਼ਸੋਸ ਜਤਾਇਆ ਕਿ ਭਾਰਤ ਸਰਕਾਰ ਨੇ ਹਦਾਇਤਾਂ ਵਿੱਚ ਸਿੰਜਾਈ ਸਕੀਮਾਂ ਨੂੰ ਵੀ ਸ਼ਾਮਲ ਕਰ ਲਿਆ ਹੈ। ਉਨ੍ਹਾਂ ਯਾਦ ਦਿਵਾਇਆ ਕਿ ਪਿਛਲੇ ਸਾਲਾਂ ਦੌਰਾਨ ਬੀ.ਬੀ.ਐਮ.ਬੀ. ਨੇ 16 ਮੌਕਿਆਂ ਉਤੇ ਹਿਮਾਚਲ ਪ੍ਰਦੇਸ਼ ਨੂੰ ਪਾਣੀ ਛੱਡਣ ਦੀ ਪ੍ਰਵਾਨਗੀ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਮੌਜੂਦਾ ਹਾਲਾਤ ਜਦੋਂ ਦਰਿਆਵਾਂ ਵਿੱਚ ਸਾਲ ਦਰ ਸਾਲ ਤੇਜ਼ੀ ਨਾਲ ਘਟ ਰਿਹਾ ਹੈ ਅਤੇ ਪੰਜਾਬ, ਹਰਿਆਣਾ ਤੇ ਰਾਜਸਥਾਨ ਵਰਗੇ ਸਾਰੇ ਭਾਈਵਾਲ ਸੂਬੇ ਪਾਣੀ ਵਧਾਉਣ ਦੀ ਲਗਾਤਾਰ ਮੰਗ ਕਰ ਰਹੇ ਹਨ ਤਾਂ ਅਜਿਹੇ ਵਿੱਚ ਭਾਰਤ ਸਰਕਾਰ ਨੂੰ ਇਸ ਇਕਤਰਫ਼ਾ ਫੈਸਲੇ ‘ਤੇ ਮੁੜ ਵਿਚਾਰ ਕਰਨ ਅਤੇ ਇਸ ਨੂੰ ਵਾਪਸ ਲੈਣ ਦੀ ਲੋੜ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: BBMBBhagwant MannBhakra Beas Management BoardCM Mann's letter to PM Modigovernment of indiaHimachal Pradeshnarendra modiNo Objection Certificatepro punjab tvPunjab CMpunjab newsPunjab Waterpunjabi news
Share212Tweet133Share53

Related Posts

ਜਨਤਕ ਸਿਹਤ ਸਭ ਤੋਂ ਪਹਿਲਾਂ! ਮਾਨ ਸਰਕਾਰ ਦਾ ਇਤਿਹਾਸਕ ਫੈਸਲਾ: ਜ਼ੀਰਾ ਡਿਸਟਿਲਰੀ ਬੰਦ, ਪ੍ਰਦੂਸ਼ਕਾਂ ਨੂੰ ਕਰਨਾ ਪਵੇਗਾ ਭੁਗਤਾਨ !*

ਨਵੰਬਰ 15, 2025

ਉਦਯੋਗਿਕ ਵਿਕਾਸ ਵਿੱਚ ਪੰਜਾਬ ਨੰਬਰ ਇੱਕ ! ਵਪਾਰ ਸੁਧਾਰ ਯੋਜਨਾ ਤਹਿਤ ਐਲਾਨਿਆ ਗਿਆ ਦੇਸ਼ ਦਾ ‘ਟੌਪ ਅਚੀਵਰ’ ਸੂਬਾ

ਨਵੰਬਰ 15, 2025

15ਵੇਂ ਰਾਉਂਡ ‘ਚ ‘ਆਪ’ ਦੇ ਉਮੀਦਵਾਰ ਹਰਮੀਤ ਸੰਧੂ ਦੀ 11317 ਦੀ ਲੀਡ ਨਾਲ ਅੱਗੇ

ਨਵੰਬਰ 14, 2025

ਮਾਨ ਸਰਕਾਰ ਦੇ ਸਮਾਵੇਸ਼ੀ ਯਤਨ ਪੰਜਾਬ ਅਪਾਹਜਾਂ ਨੂੰ ਸਤਿਕਾਰ, ਮੌਕੇ ਅਤੇ ਸਵੈ-ਨਿਰਭਰਤਾ ਨਾਲ ਸਸ਼ਕਤ ਬਣਾ ਕੇ ਪੂਰੇ ਦੇਸ਼ ਲਈ ਪ੍ਰੇਰਨਾ ਸਰੋਤ ਬਣਿਆ

ਨਵੰਬਰ 14, 2025

ਪੰਜਾਬ ਵਿੱਚ ਉਦਯੋਗਿਕ ਇਨਕਲਾਬ: 10.32 ਲੱਖ ਨਵੇਂ ਛੋਟੇ ਕਾਰੋਬਾਰ; ਮਾਨ ਸਰਕਾਰ ਦੇ ਹੌਸਲੇ ਨਾਲ 2.55 ਲੱਖ ਔਰਤਾਂ ਬਣੀਆਂ ਉੱਦਮੀ!

ਨਵੰਬਰ 14, 2025

ਮਾਨ ਸਰਕਾਰ ਦੇ ਸਮਾਵੇਸ਼ੀ ਯਤਨ – ਪੰਜਾਬ ਅਪਾਹਜਾਂ ਨੂੰ ਸਤਿਕਾਰ, ਮੌਕੇ ਅਤੇ ਸਵੈ-ਨਿਰਭਰਤਾ ਨਾਲ ਸਸ਼ਕਤ ਬਣਾ ਕੇ ਪੂਰੇ ਦੇਸ਼ ਲਈ ਪ੍ਰੇਰਨਾ ਸਰੋਤ ਬਣਿਆ

ਨਵੰਬਰ 14, 2025
Load More

Recent News

ਵੰਦੇ ਭਾਰਤ – ਇੰਡੀਆ ਪ੍ਰੀਮੀਅਮ ਟ੍ਰੇਨ ਲਈ ਕਿਵੇਂ ਬਣੀਏ ਲੋਕੋ ਪਾਇਲਟ? ਦੇਖੋ ਯੋਗਤਾਵਾਂ

ਨਵੰਬਰ 15, 2025

SBI, PNB, BOB ਬੈਂਕ ਅਪਡੇਟ – ਕੀ IOB, CBI, ਅਤੇ BOI ਦਾ ਪੰਜਾਬ ਨੈਸ਼ਨਲ ਬੈਂਕ ਅਤੇ ਕੇਨਰਾ ਵਿੱਚ ਹੋਵੇਗਾ Merge

ਨਵੰਬਰ 15, 2025

ਅੱਜ ਤੋਂ ਬਦਲ ਗਏ ਟੋਲ ਨਿਯਮ, ਜਾਣੋ ਡਰਾਈਵਰਾਂ ਨੂੰ ਕੀ ਹੋਵੇਗਾ ਫਾਇਦਾ

ਨਵੰਬਰ 15, 2025

ਟਰੰਪ ਦੇ ਕਦਮ ‘ਤੇ ਮਾਹਿਰਾਂ ਦਾ ਕਹਿਣਾ ਹੈ ਕਿ ‘H-1B ਵੀਜ਼ਾ ‘ਤੇ ਲੱਗੀ ਪਾਬੰਦੀ ਤਾਂ ਅਮਰੀਕਾ ਨੂੰ ਹੋਵੇਗਾ ਭਾਰੀ ਨੁਕਸਾਨ

ਨਵੰਬਰ 15, 2025

ਅਦਾਕਾਰ ਰਾਜਕੁਮਾਰ ਰਾਓ ਅਤੇ ਪਾਤਰਾਲੇਖਾ ਦੇ ਘਰ ਗੂੰਜੀਆਂ ਕਿਲਕਾਰੀਆਂ, ਬੱਚੀ ਨੇ ਲਿਆ ਜਨਮ

ਨਵੰਬਰ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.