CM Mann’s action on sealed envelopes in Drug Case: ਪੰਜਾਬ ਸੀਐਮ ਭਗਵੰਤ ਮਾਨ ਨਸ਼ੇ ਖਿਲਾਫ ਸਖ਼ਤੀ ਕਰਦੇ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਸੀਐਮ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਉਨ੍ਹਾਂ ਕੋਲ ਨਸ਼ਾ ਤਸਕਰੀ ਮਾਮਲੇ ਦੀਆਂ ਸੀਲਬੰਦ ਫਾਈਲਾਂ ਪਹੁੰਚੀਆਂ ਹਨ।
ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸੋਮਵਾਰ ਨੂੰ ਡਰੱਗਜ਼ ਮਾਮਲੇ ‘ਚ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਏਆਈਜੀ ਰਾਜਜੀਤ ਸਿੰਘ ਨੂੰ ਬਰਖਾਸਤ ਕਰ ਦਿੱਤਾ ਹੈ। ਪੰਜਾਬ ਵਿੱਚ ਇਹ ਪਹਿਲਾ ਮਾਮਲਾ ਹੈ, ਜਦੋਂ ਕਿਸੇ ਸੀਨੀਅਰ ਅਧਿਕਾਰੀ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਗਿਆ ਹੋਵੇ।
ਦੱਸ ਦਈਏ ਕਿ ਇਸ ਤੋਂ ਬਾਅਦ ਹੁਣ 17 ਅਪ੍ਰੈਲ ਨੂੰ ਭਗਵੰਤ ਮਾਨ ਨੇ ਇੱਕ ਹੋਰ ਟਵੀਟ ਕੀਤਾ ਹੈ। ਜਿਸ ‘ਚ ਉਨ੍ਹਾਂ ਲਿਖਿਆ, “ਨਸ਼ਾ ਤਸਕਰੀ ਚ ਸ਼ਾਮਿਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ..ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਤੋਂ ਬਾਅਦ ਰਾਜਜੀਤ ਸਿੰਘ PPS ਨੂੰ ਡਰੱਗ ਤਸਕਰੀ ਕੇਸ ਵਿੱਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਂਦਾ ਹੈ ਵਿਜੀਲੈੰਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਮਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ..ਵੇਰਵੇ ਜਲਦੀ”
ਨਸ਼ਾ ਤਸਕਰੀ ਚ ਸ਼ਾਮਿਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ..ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਤੋਂ ਬਾਅਦ ਰਾਜਜੀਤ ਸਿੰਘ PPS ਨੂੰ ਡਰੱਗ ਤਸਕਰੀ ਕੇਸ ਵਿੱਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਂਦਾ ਹੈ ਵਿਜੀਲੈੰਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਮਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ..ਵੇਰਵੇ ਜਲਦੀ
— Bhagwant Mann (@BhagwantMann) April 17, 2023
ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਰਾਜਜੀਤ ਸਿੰਘ ਦਾ ਨਾਂ ਸੀਲਬੰਦ ਲਿਫਾਫਿਆਂ ਦੀ ਰਿਪੋਰਟ ਦੀ ਜਾਂਚ ਤੋਂ ਬਾਅਦ ਨਸ਼ਾ ਤਸਕਰੀ ਵਿੱਚ ਆਇਆ ਹੈ। ਵਿਜੀਲੈਂਸ ਨੂੰ ਮਨੀ ਲਾਂਡਰਿੰਗ ਦੀ ਕਾਰਵਾਈ ਦੀ ਜਾਂਚ ਲਈ ਤੁਰੰਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h