ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਲਈ ਹਰ ਰੋਜ਼ ਕਈ ਵੱਡੇ ਐਲਾਨ ਕਰ ਰਹੀ ਹੈ। ਐਮਐਸਏਪੀ ਤੋਂ ਲੈ ਕੇ ਨਵੀਆਂ ਨੀਤੀਆਂ ਤੱਕ, ਸਰਕਾਰ ਲਗਾਤਾਰ ਕਿਸਾਨਾਂ ਦੀ ਆਮਦਨ ਵਧਾਉਣ ਦੇ ਟੀਚੇ ‘ਤੇ ਲੱਗੀ ਹੋਈ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਫਾਜ਼ਿਲਕਾ ਦੇ ਕਿਸਾਨਾਂ ਨੂੰ 32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : PM ਮੋਦੀ ਨੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਕੀਤੀ ਮੁਲਾਕਾਤ, ਇਨ੍ਹਾਂ 7 ਮੁੱਦਿਆਂ ‘ਤੇ ਕੀਤੇ ਦਸਤਖ਼ਤ
ਦਰਅਸਲ 2020 ਵਿੱਚ ਫਾਜ਼ਿਲਕਾ ਵਿੱਚ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਸੀ। ਜਿਸ ਤੋਂ ਬਾਅਦ ਕਿਸਾਨ ਲੰਬੇ ਸਮੇਂ ਤੋਂ ਮੁਆਵਜ਼ੇ ਦੀ ਮੰਗ ਕਰ ਰਹੇ ਸਨ। ਹਾਲਾਂਕਿ ਇਸ ਮੰਗ ਨੂੰ ਪੂਰਾ ਕਰਦੇ ਹੋਏ ਮਾਨ ਸਰਕਾਰ ਨੇ ਅੱਜ 32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ।
ਇਹ ਵੀ ਪੜ੍ਹੋ : ਸੁਰੇਸ਼ ਰੈਨਾ ਨੇ ਕ੍ਰਿਕਟ ਤੋਂ ਸੰਨਿਆਸ, IPL ਤੇ ਘਰੇਲੂ ਕ੍ਰਿਕਟ ‘ਚ ਵੀ ਨਹੀਂ ਲੈਣਗੇ ਹਿੱਸਾ