ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਕੱਚੇ ਅਧਿਆਪਕਾਂ ਨੂੰ ਰੈਗੂਲਰ ਕੀਤਾ ਹੈ। ਜਾਣਕਾਰੀ ਅਨੁਸਾਰ ਇਹ ਅਧਿਆਪਕ ਹੁਣ ਬੱਚਿਆਂ ਦੀ ਪੜ੍ਹਾਈ ‘ਤੇ ਜ਼ਿਆਦਾ ਮਿਹਨਤ ਕਰ ਰਹੇ ਹਨ।
ਹਰੇਕ ਵਿਅਕਤੀ ਅੱਜ ਇਸ ਗੱਲ ਤੋਂ ਵੀ ਖੁਸ਼ ਹੈ ਕਿ ਹੁਣ ਬੱਚਿਆਂ ਨੂੰ ਪੜ੍ਹਾਉਣ ਲਈ ਘਰ ਤੋਂ ਦੂਰ ਨਹੀਂ ਜਾਣਾ ਪੈਂਦਾ। ਅਧਿਆਪਕ ਵੀ ਪੱਕੇ ਹੋਣ ‘ਤੇ ਬਹੁਤ ਖੁਸ਼ ਹਨ। ਅਧਿਆਪਕਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਅਧਿਆਪਕ ਲੱਗਣ ਲਈ ਦਿਨ ਰਾਤ ਮਿਹਨਤ ਕੀਤੀ ਸੀ, ਆਖਿਰ ਉਹਨਾਂ ਦੀ ਨੌਕਰੀ ਪੱਕੀ ਹੋ ਗਈ ਹੈ, ਜਿਸ ਲਈ ਉਹ ਪੰਜਾਬ ਸਰਕਾਰ ਦਾ ਬਹੁਤ ਬਹੁਤ ਧੰਨਵਾਦੀ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਕੇ ਪੰਜਾਬੀਆਂ ਦਾ ਦਿਲ ਜਿੱਤ ਲਿਆ ਹੈ। ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਦੇ ਮਾਪੇ ਅੱਜ ਪੰਜਾਬ ਸਰਕਾਰ ਦਾ ਧੰਨਵਾਦ ਕਰ ਰਹੇ ਹਨ।
ਪੰਜਾਬ ‘ਚ ਅੱਜ ਹਰ ਜਗ੍ਹਾਂ ਪੰਜਾਬ ਸਰਕਾਰ ਦੇ ਸਾਰਥਕ ਕੰਮਾਂ ਦੇ ਚਰਚੇ ਸੁਨਣ ਨੂੰ ਮਿਲ ਰਹੇ ਹਨ। ਇਨ੍ਹਾਂ ਚਰਚਿਆਂ ‘ਚ ਸਿਹਤ ਤੋਂ ਲੈ ਕੇ ਸਿੱਖਿਆ ਤੱਕ ਹਰ ਕੰਮ ਦਾ ਜ਼ਿਕਰ ਆਉਂਦਾ ਹੈ। ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦੇ ਚਰਚੇ ਵੀ ਲੋਕਾਂ ਦੇ ਮੂੰਹਾਂ ‘ਤੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਏ ਇਸ ਮਹੱਤਵਪੂਰਣ ਫੈਸਲੇ ਨਾਲ ਜਿੱਥੇ ਸਿੱਖਿਆ ਖੇਤਰ ਵਿਚ ਸਾਰਥਕ ਬਦਲਾਅ ਆਇਆ ਹੈ ਉੱਥੇ ਹੀ ਹੁਣ ਮਿਆਰੀ ਸਿੱਖਿਆ ਪ੍ਰਾਪਤੀ ਲੋਕਾਂ ਦੀ ਪਹੁੰਚ ਵਿਚ ਹੋ ਗਈ ਹੈ। ਕੱਚੇ ਤੋਂ ਰੈਗੂਲਰ ਹੋਏ ਅਧਿਆਪਕ ਪੂਰੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਫਿਰੋਜਪੁਰ ਦੇ ਸਾਹਿਲ ਖਾਨ ਨਾਲ ਜਦੋਂ ਗੱਲ ਕੀਤੀ ਤਾਂ ਉਸ ਨੇ ਦੱਸਿਆ ਕਿ ਉਸਦੇ ਰੈਗੂਲਰ ਹੋਣ ਤੋਂ ਬਾਅਦ ਉਸਦਾ ਪੂਰਾ ਪਰਿਵਾਰ ਬੇਹੱਦ ਖੁਸ਼ ਹੈ ਹੁਣ ਉਸਦੇ ਘਰ ਦਾ ਗੁਜ਼ਾਰਾ ਆਸਾਨੀ ਨਾਲ ਹੋ ਸਕੇਗਾ।