ਬੁੱਧਵਾਰ, ਦਸੰਬਰ 24, 2025 03:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਲਈ ਡਿਜੀਟਲ ਸਿੱਖਿਆ ਪ੍ਰੋਗਰਾਮ ਤਹਿਤ CM ਮਾਨ ਵੱਲੋਂ ਲੈਪਟਾਪ ਵੰਡਣ ਦੀ ਸ਼ੁਰੂਆਤ, ਪੜ੍ਹੋ ਪੂਰੀ ਖਬਰ

ਸੂਬੇ ਦੇ ਸਿੱਖਿਆ ਢਾਂਚੇ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਡਿਜੀਟਲ ਸਿੱਖਿਆ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਸ਼ੁਰੂਆਤ ਕਰਕੇ ਇਹ ਪਹਿਲਕਦਮੀ ਕੀਤੀ ਹੈ।

by Gurjeet Kaur
ਫਰਵਰੀ 14, 2025
in Featured News, ਪੰਜਾਬ
0

ਸੂਬੇ ਦੇ ਸਿੱਖਿਆ ਢਾਂਚੇ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਡਿਜੀਟਲ ਸਿੱਖਿਆ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਸ਼ੁਰੂਆਤ ਕਰਕੇ ਇਹ ਪਹਿਲਕਦਮੀ ਕੀਤੀ ਹੈ।

ਜਾਣਕਾਰੀ ਅਨੁਸਾਰ ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਡਿਜੀਟਲ ਸਿੱਖਿਆ ਦੇ ਮਾਹੌਲ ਵਿੱਚ ਲਾਜ਼ਮੀ ਉਪਕਰਨਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀਆਂ ਦੀ ਸੁਰੱਖਿਆ ਤੇ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਂਦਿਆਂ ਇਹ ਲੈਪਟਾਪ ਡਿਜੀਟਲ ਸਿੱਖਿਆ ਦੇ ਪਸਾਰ ਦੀਆਂ ਵਿਆਪਕ ਕੋਸ਼ਿਸ਼ਾਂ ਦਾ ਹਿੱਸਾ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦੇ ਪਹਿਲੇ ਪੜਾਅ ਅਧੀਨ ਦਿੱਤੇ ਜਾ ਰਹੇ ਪ੍ਰਾਈਮ ਬੁੱਕ 4ਜੀ ਲੈਪਟਾਪ ਵਿਸ਼ਵ ਦੇ ਸਭ ਤੋਂ ਕਿਫ਼ਾਇਤੀ ਅਤੇ ਖ਼ਾਸ ਤੌਰ ਉਤੇ ਵਿਦਿਆਰਥੀਆਂ ਦੀਆਂ ਜ਼ਰੂਰਤਾਂ ਦੇ ਮੱਦੇਨਜ਼ਰ ਵਧੀਆ ਪ੍ਰਦਰਸ਼ਨ ਲਈ ਤਿਆਰ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਦੇ 14 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੇ ਜਾ ਰਹੇ ਇਹ ਲੈਪਟਾਪ ਈ.ਆਈ., ਪੀ.ਏ.ਐਲ. ਮਾਈਂਡਸਪਾਰਕ ਸਾਫ਼ਟਵੇਅਰ ਮਾਡਿਊਲ ਨਾਲ ਲੈਸ ਹਨ, ਜੋ ਵਿਅਕਤੀਗਤ ਅਨੁਕੂਲ ਸਿਖਲਾਈ ਮੁਹੱਈਆ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਕ੍ਰਾਂਤੀਕਾਰੀ ਪ੍ਰਾਜੈਕਟ ਦਾ ਮੰਤਵ ਵਿਦਿਆਰਥੀਆਂ ਦੀ ਡਿਜੀਟਲ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣਾ ਹੈ ਤਾਂ ਜੋ ਹਰੇਕ ਤਰ੍ਹਾਂ ਦੇ ਪਿਛੋਕੜ ਵਾਲੇ ਵਿਦਿਆਰਥੀਆਂ ਦੀ ਆਧੁਨਿਕ ਤਕਨਾਲੋਜੀ ਤੱਕ ਪਹੁੰਚ ਵਿੱਚ ਸੁਧਾਰ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਈ.ਆਈ., ਪੀ.ਏ.ਐਲ. ਮਾਈਂਡਸਪਾਰਕ ਤਕਨਾਲੋਜੀ ਵਿਦਿਆਰਥੀਆਂ ਦੀ ਏ.ਆਈ. ਤਕਨੀਕ ਤੱਕ ਪਹੁੰਚ ਦੇ ਨਾਲ—ਨਾਲ ਵਿਅਕਤੀਗਤ ਲੋੜਾਂ ਮੁਤਾਬਕ ਸਿੱਖਿਆ ਉਤੇ ਜ਼ੋਰ ਦਿੰਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲੈਪਟਾਪ ਕਿਫ਼ਾਇਤੀ ਤੇ ਟਿਕਾਊ ਹੋਣ ਦੇ ਨਾਲ—ਨਾਲ ਸੁਰੱਖਿਅਤ ਅਪਰੇਟਿੰਗ ਸਿਸਟਮ, ਕੰਟਰੋਲਡ ਪਹੁੰਚ ਅਤੇ ਡੇਟਾ ਇਨਕ੍ਰਿਪਸ਼ਨ ਵਰਗੇ ਆਧੁਨਿਕ ਡਿਜੀਟਲ ਸੁਰੱਖਿਆ ਮਾਪਦੰਡਾਂ ਨਾਲ ਲੈਸ ਹਨ, ਜਿਸ ਨਾਲ ਅਧਿਆਪਨ ਤਜਰਬਾ ਸੁਰੱਖਿਅਤ ਤੇ ਸੁਚਾਰੂ ਹੋਣਾ ਯਕੀਨੀ ਬਣੇਗਾ। ਉਨ੍ਹਾਂ ਇਸ ਪ੍ਰੋਗਰਾਮ ਦੀ ਸਫ਼ਲਤਾ ਲਈ ਪ੍ਰਸ਼ਾਸਨ ਨੂੰ ਮੁਬਾਰਕਬਾਦ ਦਿੱਤੀ। ਭਗਵੰਤ ਸਿੰਘ ਮਾਨ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਦਾ ਮੁਕਾਬਲਾ ਕਰਨ ਦੇ ਯੋਗ ਬਣਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਇਸ ਲਈ ਹਰ ਹਰਬਾ ਵਰਤਿਆ ਜਾਵੇਗਾ।

ਇਸ ਦੌਰਾਨ ਦੱਸ ਦੇਈਏ ਕਿ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਇਹ ਪਹਿਲਕਦਮੀ ਵਿਦਿਅਕ ਨਤੀਜਿਆਂ ਵਿੱਚ ਸੁਧਾਰ ਲਿਆਉਣ ਲਈ ਇਕ ਤਜਰਬੇ ਦੇ ਮਾਡਲ ਉਤੇ ਆਧਾਰਤ ਹੈ, ਜਿਸ ਤਹਿਤ ਕਿਫ਼ਾਇਤੀ ਤੇ ਉੱਚ ਸਪੈਸੀਫਿਕੇਸ਼ਨਾਂ ਵਾਲੇ ਲੈਪਟਾਪ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਵਿਦਿਆਰਥੀਆਂ ਨੂੰ ਡਿਜੀਟਲ ਹੁਨਰ ਤੇ ਗਿਆਨ ਮੁਹੱਈਆ ਕਰੇਗਾ ਅਤੇ ਸਿਖਿਆਰਥੀਆਂ ਨੂੰ ਅਧਿਆਪਨ ਜੁਗਤਾਂ ਵਿੱਚ ਡਿਜੀਟਲ ਸਰੋਤਾਂ ਦੇ ਰਲੇਵੇਂ ਦਾ ਮੌਕਾ ਦੇਵੇਗਾ।

ਸ੍ਰੀ ਜੋਰਵਾਲ ਨੇ ਕਿਹਾ ਕਿ ਇਸ ਪਹਿਲਕਦਮੀ ਰਾਹੀਂ ਪ੍ਰਸ਼ਾਸਨ ਨੇ ਡਿਜੀਟਲ ਪਾੜੇ ਨੂੰ ਪੂਰਨ ਅਤੇ ਵਿਦਿਆਰਥੀ ਕੇਂਦਰਿਤ ਮਿਆਰੀ ਸਿੱਖਿਆ ਤੇ ਸੁਰੱਖਿਆ ਮੁਹੱਈਆ ਕਰਨ ਲਈ ਵੱਡਾ ਕਦਮ ਚੁੱਕਿਆ ਹੈ।

Tags: aapcm maanlatest newslatest Updatepropunjabnewspropunjabtvpunjab govt
Share264Tweet165Share66

Related Posts

ਨਵੇਂ ਸਾਲ ‘ਚ ਵੱਧ ਸਕਦੀਆਂ ਹਨ ਇਨ੍ਹਾਂ ਵਾਹਨਾਂ ਦੀਆਂ ਕੀਮਤਾਂ, ਕੰਪਨੀਆਂ ਨੇ ਕੀਤਾ ਐਲਾਨ, ਇਹ ਹਨ ਮੁੱਖ ਕਾਰਨ

ਦਸੰਬਰ 24, 2025

2026 ‘ਚ Apple ਕਰੇਗਾ ਵੱਡਾ ਧਮਾਕਾ, ਲਾਂਚ ਹੋਣਗੇ 20 ਤੋਂ ਜ਼ਿਆਦਾ ਨਵੇਂ Products

ਦਸੰਬਰ 24, 2025

ਅਮਰੀਕਾ ”ਚ ਹੁਣ H-1B ਲਾਟਰੀ ਨਹੀਂ, ਵਰਕ ਵੀਜ਼ਾ ਲਈ ਹੋਵੇਗੀ ਨਵੀਂ ਪ੍ਰਕਿਰਿਆ

ਦਸੰਬਰ 24, 2025

ਕੈਨੇਡਾ ‘ਚ ਭਾਰਤੀ ਮਹਿਲਾ ਹਿਮਾਂਸ਼ੀ ਖੁਰਾਣਾ ਦਾ ਕਤਲ, ਸਾਥੀ ਅਬਦੁਲ ਗਫੂਰ ਦੀ ਭਾਲ ਕਰ ਰਹੀ ਪੁਲਿਸ

ਦਸੰਬਰ 24, 2025

ਅਸਮਾਨ ‘ਚ ਉਡਾਨ ਭਰਨਗੀਆਂ ਇਹ ਨਵੀਆਂ ਏਅਰ ਲਾਈਨਾਂ, ਮੰਤਰਾਲੇ ਨੇ ਦਿੱਤੀ ਮਨਜੂਰੀ

ਦਸੰਬਰ 24, 2025

ਇਸਰੋ ਨੇ 6.5 ਟਨ ਭਾਰ ਵਾਲੇ ਬਲੂਬਰਡ ਸੈਟੇਲਾਈਟ ਨਾਲ ਬਾਹੂਬਲੀ LVM-3 ਕੀਤਾ ਲਾਂਚ

ਦਸੰਬਰ 24, 2025
Load More

Recent News

ਨਵੇਂ ਸਾਲ ‘ਚ ਵੱਧ ਸਕਦੀਆਂ ਹਨ ਇਨ੍ਹਾਂ ਵਾਹਨਾਂ ਦੀਆਂ ਕੀਮਤਾਂ, ਕੰਪਨੀਆਂ ਨੇ ਕੀਤਾ ਐਲਾਨ, ਇਹ ਹਨ ਮੁੱਖ ਕਾਰਨ

ਦਸੰਬਰ 24, 2025

2026 ‘ਚ Apple ਕਰੇਗਾ ਵੱਡਾ ਧਮਾਕਾ, ਲਾਂਚ ਹੋਣਗੇ 20 ਤੋਂ ਜ਼ਿਆਦਾ ਨਵੇਂ Products

ਦਸੰਬਰ 24, 2025

ਅਮਰੀਕਾ ”ਚ ਹੁਣ H-1B ਲਾਟਰੀ ਨਹੀਂ, ਵਰਕ ਵੀਜ਼ਾ ਲਈ ਹੋਵੇਗੀ ਨਵੀਂ ਪ੍ਰਕਿਰਿਆ

ਦਸੰਬਰ 24, 2025

ਕੈਨੇਡਾ ‘ਚ ਭਾਰਤੀ ਮਹਿਲਾ ਹਿਮਾਂਸ਼ੀ ਖੁਰਾਣਾ ਦਾ ਕਤਲ, ਸਾਥੀ ਅਬਦੁਲ ਗਫੂਰ ਦੀ ਭਾਲ ਕਰ ਰਹੀ ਪੁਲਿਸ

ਦਸੰਬਰ 24, 2025

ਅਸਮਾਨ ‘ਚ ਉਡਾਨ ਭਰਨਗੀਆਂ ਇਹ ਨਵੀਆਂ ਏਅਰ ਲਾਈਨਾਂ, ਮੰਤਰਾਲੇ ਨੇ ਦਿੱਤੀ ਮਨਜੂਰੀ

ਦਸੰਬਰ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.