ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬੀ ਮਾਂ ਬੋਲੀ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਦੱਸ ਦਈਏ ਕਿ ਉਨ੍ਹਾਂ ਸਾਰੇ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਸਾਈਨ ਬੋਰਡਾਂ ‘ਤੇ ਪੰਜਾਬੀ ਲਿੱਖੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸਾਰੇ ਅਦਾਰਿਆਂ ਨੂੰ ਪੰਜਾਬੀ ਭਾਸ਼ਾ ਨੂੰ ਤਰਜੀਹ ਦੇਣ ਲਈ ਕਿਹਾ ਹੈ।
ਇਸ ਦੇ ਨਾਲ ਉਨ੍ਹਾਂ ਕਿਹਾ ਕਿ 21 ਫਰਵਰੀ ਕੌਮਾਂਤਰੀ ਭਾਸ਼ਾ ਦਿਵਸ ਤੱਕ ਸਾਈਨ ਬੋਰਡਾਂ ‘ਤੇ ਪੰਜਾਬੀ ਲਿੱਖੀ ਜਾਵੇ ਅਤੇ ਬਾਕੀ ਭਾਸ਼ਾਵਾਂ ਉਸ ਤੋਂ ਬਾਅਦ ਲਿਖੀਆਂ ਜਾਣ। ਨਾਲ ਹੀ ਮਾਨ ਨੇ ਕਿਹਾ ਕਿ 21 ਫਰਵਰੀ ਤੋਂ ਬਾਅਦ ਪ੍ਰਸ਼ਾਸਨ ਇਸ ਸਬੰਧੀ ਸਖ਼ਤੀ ਕਰੇਗਾ।
ਪਿਛਲੇ ਕੁਝ ਦਹਾਕਿਆਂ ਤੋਂ ਅਸੀਂ ਪੰਜਾਬੀ ਬੋਲਣ ਲੱਗੇ ਸ਼ਰਮ ਮਹਿਸੂਸ ਕਰਨ ਲੱਗ ਪਏ ਹਾਂ,
ਸਾਨੂੰ ਸਾਡੀ ਮਾਂ ਬੋਲੀ ਬੋਲਣ ਲੱਗੇ ਮਾਣ ਮਹਿਸੂਸ ਹੋਣਾ ਚਾਹੀਦਾ ਹੈ— CM @BhagwantMann pic.twitter.com/pOixHfdwns
— AAP Punjab (@AAPPunjab) November 19, 2022
ਦੱਸ ਦਈਏ ਕਿ ਸੂਬਾ ਪੱਧਰੀ ਪ੍ਰੋਗਰਾਮ ਦਾ ਹਿੱਸਾ ਬਣਨ ਲਈ ਪੁੱਜੇ ਭਗਵੰਤ ਮਾਨ ਨਾਲ ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਸੀ। ਵਾਈਸ ਚਾਂਸਲਰ ਡਾ: ਜਸਪਾਲ ਸਿੰਘ ਸੰਧੂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਸਭ ਤੋਂ ਪਹਿਲਾਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਬੋਧਨ ਕੀਤਾ, ਪਰ ਉਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਪੰਜਾਬੀ ਨਾਲ ਜੁੜਨ ਦੀ ਅਪੀਲ ਕੀਤੀ
ਇਸ ਤੋਂ ਬਾਅਦ ਉਨ੍ਹਾਂ ਪੰਜਾਬੀ ਭਾਸ਼ਾ ਵਿੱਚ ਤਿੰਨ ਪੁਸਤਕਾਂ ਵੀ ਰਿਲੀਜ਼ ਕੀਤੀਆਂ। ਇਸ ਉਪਰੰਤ ਪੰਜਾਬੀ ਨੂੰ ਪ੍ਰਫੁੱਲਤ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸੀਐਮ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ 21 ਫਰਵਰੀ ਅੰਤਰਰਾਸ਼ਟਰੀ ਭਾਸ਼ਾ ਦਿਵਸ ਹੈ। ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਆਪਣੀ ਜਿੰਮੇਵਾਰੀ ਸਮਝਨੀ ਚਾਹੀਦੀ ਹੈ ਕਿ ਸੰਸਥਾ ਦਾ ਨਾਂਅ ਸਭ ਤੋਂ ਉੱਪਰ ਪੰਜਾਬੀ ਵਿੱਚ ਲਿਖਿਆ ਜਾਵੇ। ਹੇਠਾਂ ਕੋਈ ਵੀ ਭਾਸ਼ਾ ਵਰਤੀ ਜਾ ਸਕਦੀ ਹੈ। ਇਹ ਕੰਮ 21 ਫਰਵਰੀ ਤੱਕ ਕਰੋ। ਇਸ ਤੋਂ ਬਾਅਦ ਸਰਕਾਰ ਖੁਦ ਇਸ ਨੂੰ ਪੂਰਾ ਕਰੇਗੀ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਅੱਜ ਹਰ ਕੋਈ ਆਪਣੀ ਮਾਂ ਬੋਲੀ ਦਾ ਪ੍ਰਚਾਰ ਕਰਦਾ ਹੈ ਪਰ ਦਿੱਲੀ ਜਾਂਦੇ ਹੋਏ ਅੰਬਾਲਾ ਪਹੁੰਚਦੇ ਹੀ ਸਾਡੀ ਬੋਲੀ ਹਿੰਦੀ ਹੋ ਜਾਂਦੀ ਹੈ। ਇਹ ਸਹੀ ਨਹੀਂ ਹੈ। ਸਾਨੂੰ ਪੰਜਾਬੀ ਬੋਲਣ ਵਿੱਚ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਪਰ ਇਹ ਇਸ ਤਰ੍ਹਾਂ ਨਹੀਂ ਹੈ। ਅੰਗਰੇਜ਼ਾਂ ਦੀ ਮਾਂ ਬੋਲੀ ਅੰਗਰੇਜ਼ੀ ਹੈ ਤੇ ਸਾਡੀ ਪੰਜਾਬੀ। ਜੇਕਰ ਦੋਵੇਂ ਮਾਂ-ਬੋਲੀ ਵਿੱਚ ਗੱਲ ਕਰਨ ਤਾਂ ਕੋਈ ਛੋਟਾ ਜਾਂ ਵੱਡਾ ਨਹੀਂ ਹੋਵੇਗਾ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h