Punjab CM to Balakur Sidhu: ਪੰਜਾਬ ਦੇ ਫੇਮਸ ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਕਤਲ (Sidhu Moosewala Murder Case) ਨੂੰ ਕਾਫੀ ਮਹੀਨੇ ਹੋ ਗਏ ਹਨ। ਅਤੇ ਇਸ ਮਾਮਲੇ ‘ਚ ਪੰਜਾਬ ਸਰਕਾਰ (Punjab government) ਦੇ ਹੁਕਮਾਂ ਅਤੇ ਸਖ਼ਤੀ ਦੇ ਨਾਲ ਪੰਜਾਬ ਪੁਲਿਸ ਨੇ ਕਈ ਨਾਮੀਂ ਗੈਂਗਸਟਰਾਂ ਨੂੰ ਗ੍ਰਿਫ਼ਤਾਰ (gangsters) ਕਰ ਲਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਬੀਤੇ ਦਿਨ ਸਿੱਧੂ ਦੇ ਪਿਤਾ ਬਲਕੌਰ ਸਿੱਧੂ ਨੇ ਪੰਜਾਬ ਪੁਲਿਸ (Punjab Police) ਨੂੰ ਸਿੱਧੇ ਤੌਰ ‘ਤੇ ਅਲਟੀਮੈਟਮ ਦਿੰਦਿਆਂ ਕਿਹਾ ਸੀ ਕਿ ਜੇਕਰ ਇੱਕ ਮਹੀਨੇ ਦੇ ਅੰਦਰ ਉਨ੍ਹਾਂ ਦੇ ਬੇਟੇ ਦੇ ਕਤਲ ਦਾ ਇਨਸਾਫ਼ ਨਾ ਮਿਲਿਆ ਤਾਂ ਉਹ ਦੇਸ਼ ਛੱਡ ਦੇਣਗੇ।
ਦੱਸ ਦਈਏ ਕਿ ਬਲਕੌਰ ਸਿੱਧੂ ਦੇ ਇਸ ਬਿਆਨ ਤੋਂ ਬਾਅਦ ਸੋਮਵਾਰ ਨੂੰ ਪੰਜਾਬ ਸੀਐਮ ਭਗਵੰਤ ਮਾਨ (Bhagwant Mann) ਦਾ ਵੱਡਾ ਬਿਆਨ ਆਇਆ ਹੈ। ਇਸ ਦੌਰਾਨ ਉਨ੍ਹਾ ਕਿਹਾ ਕਿ ਪੁਲਿਸ ਨੇ ਗਾਇਕ ‘ਤੇ ਹਮਲਾ ਕਰਨ ਅਤੇ ਕਤਲ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਗਈ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਕੈਨੇਡਾ ਵਿਚ ਮੌਜੂਦ ਦੋਸ਼ੀਆਂ ਵਿਰੁੱਧ ‘ਰੈੱਡ ਕਾਰਨਰ ਨੋਟਿਸ’ ਜਾਰੀ ਕਰੇ ਤਾਂ ਜੋ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਨ ਲਈ ਲਿਆਂਦਾ ਜਾ ਸਕੇ।
ਮੁੱਖ ਮੰਤਰੀ ਨੇ ਪਠਾਨਕੋਟ ‘ਚ ਕਿਹਾ, “ਅਸੀਂ ਨਿਆਂ ਯਕੀਨੀ ਬਣਾਉਣ ਵਿੱਚ ਆਪਣੇ ਵਲੋਂ ਦੇਰੀ ਨਹੀਂ ਕਰ ਰਹੇ। ਹਰ ਰੋਜ਼ ਕਿਸੇ ਨਾ ਕਿਸੇ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਜਿੱਥੇ ਵੀ ਸਾਨੂੰ ਲੀਡ ਮਿਲਦੀ ਹੈ, ਅਸੀਂ ਕੇਸ ਵਿੱਚ ਗ੍ਰਿਫਤਾਰੀਆਂ ਕਰਦੇ ਹਾਂ।” ਮਾਨ ਸੋਮਵਾਰ ਨੂੰ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਠਾਨਕੋਟ ਪੁੱਜੇ ਹੋਏ ਸਈ। ਜਿੱਥੇ ਉਨ੍ਹਾਂ ਨੇ ਮੂਸੇਵਾਲਾ ਦੇ ਕਤਲ ਦੀ ਘਟਨਾ ਨੂੰ ਬਹੁਤ ਗੰਭੀਰ ਮਾਮਲਾ ਦੱਸਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h