ਮੰਗਲਵਾਰ, ਮਈ 13, 2025 07:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨਾਲ ਸੀਐਮ ਮਾਨ ਦੀ ਮੀਟਿੰਗ, ਹੁਨਰ ਆਧਾਰਤ ਮਿਆਰੀ ਸਿੱਖਿਆ ‘ਤੇ ਦਿੱਤਾ ਜ਼ੋਰ

ਭਗਵੰਤ ਮਾਨ ਨੇ ਕਿਹਾ ਕਿ ਹੁਨਰ ਸਿੱਖਿਆ ਰਾਹੀਂ ਸੂਬੇ ਕੋਲ ਹੁਨਰਮੰਦ ਮਨੁੱਖੀ ਸ਼ਕਤੀ ਦਾ ਅਜਿਹਾ ਭੰਡਾਰ ਹੋਵੇਗਾ, ਜਿਸ ਤੋਂ ਸਨਅਤਕਾਰਾਂ ਨੂੰ ਫਾਇਦਾ ਮਿਲੇਗਾ।

by ਮਨਵੀਰ ਰੰਧਾਵਾ
ਦਸੰਬਰ 14, 2022
in ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨੂੰ ਨੌਜਵਾਨਾਂ ਵਿੱਚ ਸਵੈ-ਵਿਸ਼ਵਾਸ ਦੀ ਭਾਵਨਾ ਭਰਨ ਉਤੇ ਧਿਆਨ ਕੇਂਦਰਤ ਕਰ ਕੇ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।

ਬੁੱਧਵਾਰ ਨੂੰ ਆਪਣੇ ਦਫ਼ਤਰ ਵਿੱਚ ਸੂਬੇ ਦੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨ ਸੂਬੇ ਦਾ ਸਭ ਤੋਂ ਵੱਡਾ ਸਰਮਾਇਆ ਹਨ ਅਤੇ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਇਸ ਸ਼ਕਤੀ ਨੂੰ ਸਹੀ ਤਰੀਕੇ ਨਾਲ ਸਿੱਖਿਅਤ ਕਰਨ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਤਾਕਤ ਦੀ ਸੁਚੱਜੀ ਵਰਤੋਂ ਲਈ ਉਨ੍ਹਾਂ ਦੀ ਸਮਰੱਥਾ ਵਧਾਉਣਾ ਸਮੇਂ ਦੀ ਲੋੜ ਹੈ ਤਾਂ ਜੋ ਸੂਬੇ ਦੇ ਵਿਕਾਸ ਲਈ ਉਹ ਆਪਣੀਆਂ ਸੇਵਾਵਾਂ ਦੀ ਬਿਹਤਰੀਨ ਤਰੀਕੇ ਨਾਲ ਵਰਤੋਂ ਕਰ ਸਕਣ। ਭਗਵੰਤ ਮਾਨ ਨੇ ਕਿਹਾ ਕਿ ਯੂਨੀਵਰਸਿਟੀਆਂ ਸਿੱਖਿਆ ਦੇ ਮੰਦਰ ਹਨ ਅਤੇ ਨੌਜਵਾਨਾਂ ਨੂੰ ਭਵਿੱਖ ਦੇ ਲੀਡਰ ਬਣਨ ਲਈ ਉਤਸ਼ਾਹਤ ਕਰਨ ਵਾਸਤੇ ਇਨ੍ਹਾਂ ਮੰਦਰਾਂ ਦੀ ਸਹੀ ਵਰਤੋਂ ਜ਼ਰੂਰੀ ਹੈ।

ਵਿਦਿਆਰਥੀਆਂ ਨੂੰ ਹੁਨਰਮੰਦ ਕਰਨ ਲਈ ਮਿਆਰੀ ਸਿੱਖਿਆ ਦੇਣ ਦੀ ਲੋੜ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਵੱਡੇ ਪੱਧਰ ਉਤੇ ਨਿਵੇਸ਼ ਕਰਨ ਲਈ ਆ ਰਹੇ ਸਨਅਤਕਾਰਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਇਸ ਦੀ ਬੇਹੱਦ ਜ਼ਿਆਦਾ ਜ਼ਰੂਰਤ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਨਰ ਸਿੱਖਿਆ ਰਾਹੀਂ ਸੂਬੇ ਕੋਲ ਹੁਨਰਮੰਦ ਮਨੁੱਖੀ ਸ਼ਕਤੀ ਦਾ ਅਜਿਹਾ ਭੰਡਾਰ ਹੋਵੇਗਾ, ਜਿਸ ਤੋਂ ਸਨਅਤਕਾਰਾਂ ਨੂੰ ਫਾਇਦਾ ਮਿਲੇਗਾ।

ਉਨ੍ਹਾਂ ਕਿਹਾ ਕਿ ਹੁਨਰ ਸਿੱਖਿਆ ਨੌਜਵਾਨਾਂ ਲਈ ਸਵੈ-ਰੋਜ਼ਗਾਰ ਦੇ ਨਵੇਂ ਰਸਤੇ ਖੋਲ੍ਹੇਗੀ, ਜਿਸ ਨਾਲ ਉਹ ਆਪਣਾ ਜੀਵਨ ਮਾਣ ਤੇ ਸਤਿਕਾਰ ਨਾਲ ਬਸਰ ਕਰਨ ਦੇ ਯੋਗ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਮੋਹਾਲੀ ਵਿੱਚ ਇਨੋਵੇਸ਼ਨ ਸੈਂਟਰ ਸਥਾਪਤ ਕੀਤਾ ਹੈ, ਜੋ ਸੂਬੇ ਦੇ ਨੌਜਵਾਨਾਂ ਦੇ ਬਹੁ-ਪੱਖੀ ਵਿਕਾਸ ਲਈ ਸਹਾਈ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਭਵਿੱਖੀ ਚੁਣੌਤੀਆਂ ਤੇ ਜੀਵਨ ਵਿੱਚ ਸਫ਼ਲਤਾ ਦੇ ਯੋਗ ਬਣਾ ਰਿਹਾ ਹੈ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਕੇਂਦਰ ਨੌਜਵਾਨਾਂ ਦੀ ਅਥਾਹ ਸ਼ਕਤੀ ਦੀ ਸਹੀ ਦਿਸ਼ਾ ਵਿੱਚ ਵਰਤੋਂ ਯਕੀਨੀ ਬਣਾਏਗਾ, ਜਿਸ ਨਾਲ ਉਹ ਸੂਬੇ ਦੀ ਸਮਾਜਿਕ-ਆਰਥਿਕ ਤਰੀਕੇ ਵਿੱਚ ਸਰਗਰਮ ਭਾਈਵਾਲ ਬਣਨਗੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਮੇਕਰਸਪੇਸ (ਵਿਚਾਰਾਂ ਤੇ ਤਕਨਾਲੋਜੀ ਦੇ ਆਦਾਨ-ਪ੍ਰਦਾਨ) ਦਾ ਸੰਕਲਪ ਪੇਸ਼ ਕਰਨ ਉਤੇ ਵੀ ਵਿਚਾਰ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਜਰਮਨੀ ਦੇ ਆਪਣੇ ਹਾਲੀਆ ਦੌਰੇ ਦੌਰਾਨ ਇਸ ਪ੍ਰਾਜੈਕਟ ਦਾ ਅਧਿਐਨ ਕੀਤਾ ਸੀ। ਉਨ੍ਹਾਂ ਕਿਹਾ ਕਿ ਮੇਕਰਸਪੇਸ ਸਾਰਿਆਂ ਲਈ ਸਿਰਜਣਾ ਦੇ ਨਵੇਂ ਤਰੀਕੇ ਵਿਹਾਰਕ ਤੌਰ ਉਤੇ ਸਿੱਖਣ ਦਾ ਮੌਕਾ ਹੋਵੇਗਾ। ਉਨ੍ਹਾਂ ਕਿਹਾ ਕਿ ਸਿਰਜਣਾ ਦੇ ਖੇਤਰ ਵਿੱਚ ਨੌਜਵਾਨਾਂ ਦੇ ਛੁਪੇ ਹੁਨਰ ਨੂੰ ਸਾਹਮਣੇ ਲਿਆਉਣ ਲਈ ਇਹ ਮੇਕਰਸਪੇਸ 3ਡੀ ਡਿਜ਼ਾਈਨਿੰਗ ਤੇ ਪ੍ਰਿੰਟਿੰਗ, ਆਡੀਓ-ਵਿਜ਼ੂਅਲ ਉਪਕਰਨ ਅਤੇ ਹੋਰ ਵਿਹਾਰਕ ਤਕਨੀਕਾਂ ਦੀਆਂ ਸਹੂਲਤਾਂ ਨਾਲ ਲੈਸ ਹੋਵੇਗਾ।

ਇੱਕ ਹੋਰ ਮੁੱਦੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ ਤੇ ਜੂਨ ਮਹੀਨੇ ਦੌਰਾਨ ਜੀ-20 ਸੰਮੇਲਨ ਦੇ ਦੋ ਸੈਸ਼ਨ ਹੋਣਾ ਸਮੇਂ ਲਈ ਚੰਗਾ ਸ਼ਗਨ ਹੈ। ਉਨ੍ਹਾਂ ਕਿਹਾ ਕਿ ਮਾਰਚ ਵਿੱਚ ਹੋਣ ਵਾਲਾ ਸੰਮੇਲਨ ਸਿੱਖਿਆ ਦੇ ਮੁੱਦੇ ਉਤੇ ਹੋ ਰਿਹਾ ਹੈ। ਇਸ ਲਈ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਮੇਲਨ ਵਿੱਚ ਭਾਗ ਲੈਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੰਮੇਲਨ ਆਲਮੀ ਮੁੱਦਿਆਂ ਬਾਰੇ ਵਿਦਿਆਰਥੀਆਂ ਦੀ ਸੋਚ ਦਾ ਘੇਰਾ ਮੋਕਲਾ ਕਰ ਕੇ ਉਨ੍ਹਾਂ ਦੇ ਜੀਵਨ ਵਿੱਚ ਉਸਾਰੂ ਤਬਦੀਲੀ ਲਿਆਏਗਾ।

ਇਹ ਵੀ ਪੜ੍ਹੋ: ਸ਼੍ਰੀ ਕਰਤਾਰਪੁਰ ਸਾਹਿਬ ਵਿਖੇ ਇਕੱਠੇ ਹੋਏ ਲਹਿੰਦਾ ਅਤੇ ਚੜਦਾ ਪੰਜਾਬ ਦੇ ਪਹਿਲਵਾਨ, ਸ਼ਹੀਦ ਭਗਤ ਸਿੰਘ ਸਪੋਰਟਸ ਮੀਟ ਦਾ ਦਿੱਤਾ ਸੱਦਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Mannpro punjab tvPunjab CMpunjab governmentpunjab newsself-confidence in youthsocio-economic progressVice Chancellors of Universities
Share213Tweet133Share53

Related Posts

cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ

ਮਈ 12, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਹਲੇ ਵੀ ਬ੍ਲੈਕ ਆਉਟ, ਸਰਕਾਰ ਨੇ ਜਾਰੀ ਕੀਤਾ ਹੁਕਮ

ਮਈ 12, 2025

ਅੰਮ੍ਰਿਤਸਰ ਏਅਰਪੋਰਟ ਬੰਦ ਹੋਣ ‘ਤੇ ਰੇਲਵੇ ਦਾ ਵੱਡਾ ਫੈਸਲਾ, ਯਾਤਰੀਆਂ ਨੂੰ ਹੋਵੇਗਾ ਵੱਡਾ ਫਾਇਦਾ

ਮਈ 12, 2025

ਪੰਜਾਬ ਦੇ ਇਹ ਸਕੂਲ ਅੱਜ ਵੀ ਰਹਿਣਗੇ ਬੰਦ, ਛੁੱਟੀਆਂ ਨਹੀਂ ਹੋਈਆਂ ਖ਼ਤਮ

ਮਈ 12, 2025
Load More

Recent News

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦਿੰਦੇ ਹੋਏ ਅੱਜ ਜਨਤਾ ਨੂੰ ਸੰਬੋਧਨ ਕਰਨਗੇ PM ਮੋਦੀ

ਮਈ 12, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025

Airtel ਨੇ ਯੂਜਰਸ ਲਈ ਲੈਕੇ ਆਇਆ ਨਵਾਂ ਪਲੈਨ ਹੁਣ ਇੱਕ ਰੀਚਾਰਜ ‘ਚ ਮਿਲੇਗਾ Unlimited ਡਾਟਾ

ਮਈ 12, 2025

ਇਮੀਗ੍ਰੇਸ਼ਨ ਨੂੰ ਰੋਕਣ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ UK , ਭਾਰਤੀਆਂ ਲਈ ਇਸਦਾ ਕੀ ਅਰਥ

ਮਈ 12, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.