Punjab CM Bhagwant Mann Live: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਨੌਜਵਾਨਾਂ ਨੂੰ ਖਾਸ ਸੁਨੇਹਾ ਦਿੱਤਾ ਹੈ। ਦੱਸ ਦਈਏ ਕਿ ਲਾਈਵ ਸੈਸ਼ਨ ਦੌਰਾਨ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਆਪਣਾ ਰੋਲ ਮਾਡਲ ਆਪ ਬਣਨ, ਉਹ ਨੌਕਰੀਆਂ ਮੰਗਣ ਵਾਲਿਆਂ ਦੀ ਬਜਾਏ ਨੌਕਰੀਆਂ ਵੰਡਣ ਵਾਲੇ ਬਣਨ।
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 9 ਵਜੇ ਸੋਸ਼ਲ ਮੀਡੀਆ ‘ਤੇ ਲਾਈਵ ਹੋਏ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨਾਲ ਆਪਣੀ ਗੱਲ ਸਾਂਝੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਖਤ ਮਿਹਨਤ ਕਰਨ ਦੀ ਲੋੜ ਹੈ। ਨੌਜਵਾਨ ਹਾਈ ਪ੍ਰੋਫਾਈਲ ਜੌਬਸ ਲਈ ਟ੍ਰਾਈ ਕਰਨ। ਪੰਜਾਬ ਸਰਕਾਰ ਇਸ ਸਬੰਧੀ ਨੌਜਵਾਨਾਂ ਦਾ ਪੂਰਾ ਸਾਥ ਦੇਵੇਗੀ।
ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਟੂਡੈਂਟਸ ਨੂੰ ਵੀ ਸਹੂਲਤਾ ਦੇਵੇਗੀ। CM ਮਾਨ ਨੇ ਇਹ ਵੀ ਅਪੀਲ ਕੀਤੀ ਕਿ ਨੌਜਵਾਨਾਂ ਨੂੰ ਆਪਣਾ ਬਿਜ਼ਨਸ ਚਾਹੇ ਛੋਟਾ ਹੀ ਕਿਉਂ ਨਾ ਹੋਵੇ ਸ਼ੁਰੂ ਕਰਨ ਤੇ ਇਸ ‘ਚ ਵੀ ਸਰਕਾਰ ਨੌਜਵਾਨਾਂ ਦਾ ਪੂਰਾ ਸਾਥ ਦੇਵੇਗੀ।
ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਕੋਈ ਵੀ ਨੌਜਵਾਨ ਇਸ ਕਰਕੇ ਪਿੱਛੇ ਨਹੀਂ ਰਹੇਗਾ ਕਿ ਉਸਦਾ ਇਲਾਕਾ ਪੱਛੜਿਆ ਹੈ। ਸਗੋਂ ਸਰਕਾਰ ਹਰ ਇੱਕ ਇਲਾਕੇ ਨੂੰ ਡਿਵੈਲਪ ਕਰਨ ਦੀ ਪੂਰੀ ਕੋਸ਼ਿਸ਼ ਕਰੇਗੀ। ਉਨ੍ਹਾਂ ਨੇ ਮਹੀਨੇ ‘ਚ ਦੋ ਵਾਰ ਨੌਜਵਾਨ ਸਭਾਵਾਂ ਕਰਨ ਦਾ ਵੀ ਐਲਾਨ ਕੀਤਾ। ਜਿਸ ‘ਚ ਨੌਜਵਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਚਿੰਤਾ ਪ੍ਰਗਟਾਈ ਕਿ ਪੰਜਾਬ ਦੀਆਂ ਯੂਨੀਵਰਸਿਟੀਆਂ ਵਿੱਚ ਦਾਖਲਿਆਂ ਤੋਂ ਬਿਨਾਂ ਸੀਟਾਂ ਖਾਲੀ ਪਈਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿੱਚ ਸੀਟਾਂ ਖਾਲੀ ਪਈਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h