ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਦਿੱਲੀ ਫੇਰੀ ਦੇ ਆਖ਼ਰੀ ਪਲਾਂ ਵਿੱਚ, ਹਾਈ ਕਮਾਂਡ ਦੇ ਨਿਰਦੇਸ਼ਾਂ ਤੇ ਇੱਕ ਵੱਡੀ ਤਬਦੀਲੀ ਹੋਈ ਹੈ। ਚਰਨਜੀਤ ਚੰਨੀ ਦੇ ਨਾਲ, ਹੁਣ ਪੰਜਾਬ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੀ ਵਿਸ਼ੇਸ਼ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ ਹੋਏ ਹਨ।
ਬਿੱਟੂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਦੀ ਦੌੜ ਦੀ ਅਗਵਾਈ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਸੀਐਮ ਚੰਨੀ ਆਪਣੇ ਹੈਲੀਕਾਪਟਰ ਵਿੱਚ ਦਿੱਲੀ ਜਾਣ ਵਾਲੇ ਸਨ ਅਤੇ ਸ਼ਾਮ ਨੂੰ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਵਾਲੇ ਸਨ। ਉਨ੍ਹਾਂ ਦਾ ਹੈਲੀਕਾਪਟਰ ਵੀ ਉਡਾਣ ਭਰ ਚੁੱਕਾ ਸੀ, ਪਰ ਇਸ ਨੂੰ ਤੁਰੰਤ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਾਰਿਆ ਗਿਆ ਅਤੇ ਉੱਥੋਂ ਇਹ ਤਿੰਨ ਆਗੂ ਇੱਕ ਵਿਸ਼ੇਸ਼ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ ਹੋਏ।