ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਣਕ ਦੀ ਖ਼ਰੀਦ ‘ਚ ਢਿੱਲ ਦੇਣ ਸਬੰਧੀ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ ਹੈ। ਧੰਨਵਾਦ ਕਰਦਿਆਂ CM ਮਾਨ ਨੇ ਇਕ ਟਵੀਟ ਸਾਂਝਾ ਕੀਤਾ ਹੈ ਜਿਸ ‘ਚ ਉਨ੍ਹਾਂ ਕਣਕ ਦੀ ਖ਼ਰੀਦ ‘ਚ ਢਿੱਲ ਦੇਣ ਸਬੰਧੀ ਪੰਜਾਬ ਦੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹੋਏ ਨਜ਼ਰ ਆਏ, ਤੇ ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਬੇਨਤੀ ਨੂੰ ਸਵੀਕਾਰ ਕਰਨ ਲਈ ਮੈਂ ਤੁਹਾਡਾ ਧੰਨਵਾਦੀ ਹਾਂ।
ਭਗਵੰਤ ਮਾਨ ਨੇ ਲਿਖਿਆ ਹੈ ਕਿ ਉਹ ਪ੍ਰਧਾਨ ਮੰਤਰੀ ਮੋਦੀ ਨੂੰ ਭਰੋਸਾ ਦਿਵਾਉਂਦੇ ਹਨ ਕਿ ਦੇਸ਼ ਦੀ ਖ਼ੁਰਾਕ ਸੁਰੱਖਿਆ ‘ਚ ਯੋਗਦਾਨ ਪਾਉਣ ਲਈ ਪੰਜਾਬ ਸਰਕਾਰ ਪੂਰੀ ਤਨਦੇਹੀ ਨਾਲ ਕੰਮ ਕਰਦੀ ਰਹੇਗੀ।