ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਚੰਨੀ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।ਬਾਹਰ ਨਿਕਲਣ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੀਡੀਆ ਨਾਲ ਗਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਉਹ ਪਹਿਲੀ ਵਾਰ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਹਨ।
ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਗੱਲਬਾਤ ਬਹੁਤ ਹੀ ਚੰਗੇ ਮਾਹੌਲ ‘ਚ ਹੋਈ ਹੈ।ਪ੍ਰਧਾਨ ਮੰਤਰੀ ਦੇ ਅੱਗੇ ਉਨਾਂ੍ਹ ਨੇ ਝੋਨੇ ਦੀ ਖ੍ਰੀਦ ‘ਚ ਦੇਰੀ ਦਾ ਮੁੱਦਾ ਚੁੱਕਿਆ ਅਤੇ ਇਸਦੇ ਨਾਲ ਹੀ ਤਿੰਨ ਖੇਤੀ ਕਾਨੂੰਨਾਂ ਅਤੇ ਕਰਤਾਰਪੁਰ ਕਾਰੀਡੋਰ ਨੂੰ ਫਿਰ ਤੋਂ ਖੋਲ੍ਹਣ ਦਾ ਮੁੱਦਾ ਚੁੱਕਿਆ।ਮੁੱਖ ਮੰਤਰੀ ਚੰਨੀ ਨੇ ਉਮੀਦ ਜਤਾਈ ਕਿ ਇਨ੍ਹਾਂ ਸਾਰੀਆਂ ਮੰਗਾਂ ‘ਤੇ ਪ੍ਰਧਾਨ ਮੰਤਰੀ ਜਲਦ ਹੀ ਵਿਚਾਰ ਕਰਕੇ ਕੋਈ ਠੋਸ ਹੱਲ ਕੱਢਣਗੇ।