ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ‘ਚ ਉਨ੍ਹਾਂ ਨੇ ਕਿਸਾਨਾਂ ਦੇ ਪੂਰੇ ਕਰਜ਼ੇ ਮਾਫੀ ਦੀ ਮੰਗ ਕੀਤੀ ਹੈ।ਉਨ੍ਹਾਂ ਨੇ ਅਪੀਲ ਕਰਦੇ ਹੋਏ ਕਿਹਾ ਕਿ ਕੇਂਦਰ ਪਹਿਲ ਕਰੇ, ਪੰਜਾਬ ਸਰਕਾਰ ਵੀ ਆਪਣਾ ਹਿੱਸਾ ਦੇਵੇਗੀ।
ਉਨ੍ਹਾਂ ਨੇ ਕਿਹਾ ਕਿ ਖੇਤੀ ਕਾਨੂੰਨ ਵਾਪਸ ਲੈ ਕੇ ਪ੍ਰਧਾਨ ਮੰਤਰੀ ਨੇ ਕਿਸਾਨਾਂ ‘ਚ ਉਮੀਦ ਦੀ ਕਿਰਨ ਜਗਾਈ ਹੈ ਕਿ ਉਹ ਉਨ੍ਹਾਂ ਦੇ ਹੋਰ ਵੀ ਮੁੱਦੇ ਹੱਲ ਕਰਨਗੇ।ਉਨ੍ਹਾਂਨੇ ਕਿਹਾ ਕਿ ਇਹ ਮੌਕਾ ਹੈ ਜਦੋਂ ਅਸੀ ਪੰਜਾਬ ਦੀ ਖੇਤੀ ਵਿਵਸਥਾ ਨੂੰ ਬਿਹਤਰ ਬਣਾ ਸਕਦੇ ਹਨ ਕਿਸਾਨ ਆਤਮਹੱਤਿਆ ਕਰਨੋ ਹੱਟ ਸਕਦੇ ਹਨ।ਦੱਸਣਯੋਗ ਹੈ ਕਿ, ਪ੍ਰਧਾਨ ਮੰਤਰੀ ਮੋਦੀ ਦੇ ਐਲਾਨ ਤੋਂ ਬਾਅਦ ਤਿੰਨੇ ਖੇਤੀ ਕਾਨੂੰਨਾਂ ਦੀ ਵਾਪਸੀ ‘ਤੇ ਸੰਸਦ ਦੀ ਮੋਹਰ ਲੱਗ ਗਈ ਹੈ।
ਵਿਰੋਧੀ ਖੇਤੀ ਕਾਨੂੰਨ ਦੀ ਵਾਪਸੀ ਦੇ ਬਿੱਲ ‘ਤੇ ਚਰਚਾ ਦੀ ਮੰਗ ‘ਤੇ ਅੜਿਆ ਸੀ, ਪਰ ਹੰਗਾਮੇ ਵਿਚਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਦਾ iੱਬਲ ਲੋਕਸਭਾ ਅਤੇ ਰਾਜਸਭਾ ‘ਚ ਪਾਸ ਹੋ ਗਿਆ ।ਦੂਜੇ ਪਾਸੇ ਅਜੇ ਵੀ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ।ਕਿਸਾਨ ਸੰਗਠਨਾਂ ਦੀ ਅਜੇ ਵੀ ਕਰੀਬ 6 ਅਜਿਹਿਆਂ ਮੰਗਾਂ ਹਨ, ਜਿਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ।ਕਿਸਾਨਾਂ ਦਾ ਕਹਿਣਾ ਹੈ ਕਿ ਉਨਾਂ੍ਹ ਮੰਗਾਂ ਨੂੰ ਪੂਰਾ ਹੋਣ ਦੇ ਬਾਅਦ ਹੀ ਕਿਸਾਨ ਅੰਦੋਲਨ ਨੂੰ ਖਤਮ ਕੀਤਾ ਜਾਵੇਗਾ।