ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੂਬੇ ਦੀ ਫੇਰੀ ਦੌਰਾਨ ਸੁਰੱਖਿਆ ‘ਚ ਹੋਈ ਉਲੰਘਣਾ ‘ਤੇ ਅਫਸੋਸ ਪ੍ਰਗਟ ਕੀਤਾ ਅਤੇ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕਰਨ ਲਈ ਸ਼ਾਇਰੀ ਸੁਣਾਈ। ਉਨ੍ਹਾਂ ਕਿਹਾ ”ਤੁਮ ਸਲਾਮਤ ਰਹੋ ਕਿਆਮਤ ਤਕ, ਔਰ ਖ਼ੁਦਾ ਕਰੇ ਕਿ ਕਿਆਮਤ ਨਾ ਹੋ।”
ਰਿਪੋਰਟਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ‘ਚ ਕੋਰੋਨਾ ਵਾਇਰਸ ਕੋਵਿਡ-19 ਮਾਮਲਿਆਂ ਦੀ ਸਮੀਖਿਆ ਦੌਰਾਨ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰ ਰਹੇ ਸਨ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 5 ਜਨਵਰੀ ਨੂੰ ਪੰਜਾਬ ਦੇ ਫਿਰੋਜ਼ਪੁਰ ਵਿੱਚ ਆਪਣੀ ਸੁਰੱਖਿਆ ਵਿੱਚ ਹੋਈ ਢਿੱਲ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। CM ਚੰਨੀ ਨੇ ਕਿਹਾ, ਤੁਹਾਨੂੰ ਲੋਕਾਂ ਲਈ ਅਹਿਮ ਪ੍ਰਾਜੈਕਟਾਂ ਦਾ ਉਦਘਾਟਨ ਕੀਤੇ ਬਿਨਾਂ ਹੀ ਵਾਪਸ ਪਰਤਣਾ ਪਿਆ, ਸਾਨੂੰ ਇਸ ਗੱਲ ਦਾ ਖੇਦ ਹੈ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰੀਬ 42 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਲਈ ਪੰਜਾਬ ਦੇ ਫਿਰੋਜ਼ਪੁਰ ਪੁੱਜੇ ਸਨ ਪਰ ਉਨ੍ਹਾਂ ਦਾ ਕਾਫਲਾ ਫਲਾਈਓਵਰ ‘ਤੇ ਹੀ ਫਸ ਗਿਆ।