ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਪਹਿਲੀ ਵਾਰ ਮੁਲਾਕਾਤ ਕੀਤੀ।ਇਸ ਮੀਟਿੰਗ ‘ਚ ਪੰਜਾਬ ਨਾਲ ਜੁੜੇ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ।ਦੱਸ ਦੇਈਏ ਕਿ ਕਿਸੇ ਵੀ ਨੇਤਾ ਦੇ ਸੂਬੇ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਮਿਲਣ ਦੀ ਰਵਾਇਤ ਹੈ।
ਸੀਐੱਮ ਭਗਵੰਤ ਮਾਨ ਨੇ ਮਾਈਕ੍ਰੋ ਬਲਾਗਿੰਗ ਸਾਈਟ ਟਵਿੱਟਰ ‘ਤੇ ਜਾਣਕਾਰੀ ਦਿੱਤੀ ਸੀ ਕਿ ਉਨ੍ਹਾਂ ਨੇ ਪੀਐੱਮ ਮੋਦੀ ਨੂੰ ਮਿਲਣ ਲਈ ਸਮਾਂ ਮੰਗਿਆ ਹੈ।ਪ੍ਰੋਟੋਕੋਲ ਤਹਿਤ ਭਗਵੰਤ ਮਾਨ ਨੇ ਸਭ ਤੋਂ ਪਹਿਲਾਂ ਕੋਰੋਨਾ ਦਾ ਟੈਸਟ ਕਰਵਾਇਆ।
ਮੁੱਖ ਮੰਤਰੀ ਭਗਵੰਤ ਮਾਨ ਪੀਐੱਮ ਮੋਦੀ ਨਾਲ ਸਰਹੱਦੀ ਸੂਬੇ ਪੰਜਾਬ ਦੀ ਸੁਰੱਖਿਆ ‘ਤੇ ਚਰਚਾ ਕੀਤੀ।ਉਨਾਂ੍ਹ ਨੇ ਪੀਐੱਮ ਮੋਦੀ ਤੋਂ ਪੰਜਾਬ ਲਈ ਵਿੱਤੀ ਸਹਾਇਤਾ ਦੀ ਮੰਗ ਕੀਤੀ।ਮੁੱਖ ਮੰਤਰੀ ਭਗਵੰਤ ਮਾਨ ਪੀਐੱਮ ਮੋਦੀ ਤੋਂ 2 ਸਾਲਾਂ ਲਈ ਲਗਾਤਾਰ ਸਾਲਾਨਾ 50 ਹਜ਼ਾਰ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੀ ਮੰਗ ਕੀਤੀ।