ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਪੋਸਟਰ ਜਾਰੀ ਕੀਤਾ। ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਸੰਬਰ ਤੋਂ ਫਰਵਰੀ ਤੱਕ ਕਰਵਾਏ ਜਾਣ ਵਾਲੇ ਇਸ ਫੈਸਟੀਵਲ ਦੌਰਾਨ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੁੱਖ ਮੰਤਰੀ ਮਾਨ ਦੀ ਪਟਿਆਲਾ ਫੇਰੀ ਦੌਰਾਨ ਇਹ ਪੋਸਟਰ ਜਾਰੀ ਕਰਵਾਇਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਫੈਸਟੀਵਲ ਦਾ ਹਿੱਸਾ ਬਣਨ, ਕਿਉਂਕਿ ਅਜਿਹੇ ਫੈਸਟੀਵਲ ਸਾਡੀ ਵਿਰਾਸਤ ਨੂੰ ਸਾਂਭਣ ਅਤੇ ਇਸ ਨਾਲ ਜੁੜਣ ਦਾ ਇੱਕ ਬਿਹਤਰ ਜਰੀਆ ਸਾਬਤ ਹੁੰਦੇ ਹਨ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪਟਿਆਲਾ ਹੈਰੀਟੇਜ ਫੈਸਟੀਵਲ ਦੀ ਸ਼ੁਰੂਆਤ ਪਟਿਆਲਾ ਦੇ ਪੁਰਾਤਨ ਬਾਰਾਂਦਰੀ ਬਾਗ ਵਿਖੇ 16 ਤੇ 17 ਦਸੰਬਰ ਨੂੰ ਕਰਵਾਏ ਜਾਣ ਵਾਲੇ ਅਮਰੂਦ ਫ਼ੈਸਟੀਵਲ ਅਤੇ ਗੁਲਦਾਊਦੀ ਫੁੱਲਾਂ ਦਾ ਸ਼ੋਅ ਤੋਂ ਹੋਵੇਗੀ। ਜਦਕਿ ਇਸ ਦੀ ਸਮਾਪਤੀ ਫਰਵਰੀ ਮਹੀਨੇ ਕਰਾਫ਼ਟ ਮੇਲੇ ਨਾਲ ਹੋਵੇਗੀ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਦਸੰਬਰ ਤੋਂ ਫਰਵਰੀ ਤੱਕ ਲਗਾਤਾਰ ਚੱਲਣ ਵਾਲੇ ਇਸ ਪਟਿਆਲਾ ਹੈਰੀਟੇਜ ਫੈਸਟੀਵਲ ਦੌਰਾਨ ਬਹੁਤ ਸਾਰੇ ਪ੍ਰੋਗਰਾਮ ਉਲੀਕੇ ਗਏ ਹਨ, ਜਿਨ੍ਹਾਂ ਰਾਹੀਂ ਜਿੱਥੇ ਪਟਿਆਲਵੀਆਂ ਨੂੰ ਪਟਿਆਲਾ ਦੀ ਅਮੀਰ ਵਿਰਾਸਤ ਨਾਲ ਜੋੜਿਆ ਜਾਵੇਗਾ, ਉਥੇ ਹੀ ਲੋਕਾਂ ਦੇ ਮਨੋਰੰਜਨ ਲਈ ਵੱਖ-ਵੱਖ ਸਮਾਰੋਹ ਵੀ ਕਰਵਾਏ ਜਾਣਗੇ।
ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਚੇਤਨ ਸਿੰਘ ਜੌੜਾਮਾਜਰਾ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਐਸ.ਐਸ.ਪੀ. ਵਰੁਣ ਸ਼ਰਮਾ, ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਡਾ. ਅਕਸ਼ਿਤ ਗੁਪਤਾ, ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ ਤੇ ਈਸ਼ਾ ਸਿੰਘਲ, ਐਸ.ਡੀ.ਐਮਜ਼ ਡਾ. ਇਸਮਤ ਵਿਜੇ ਸਿੰਘ ਤੇ ਚਰਨਜੀਤ ਸਿੰਘ ਵੀ ਮੌਜੂਦ ਸੀ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h