ਸ਼ੁੱਕਰਵਾਰ, ਜਨਵਰੀ 16, 2026 07:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home about

CM ਭਗਵੰਤ ਮਾਨ ਵੱਲੋਂ ਆੜ੍ਹਤੀਆਂ ਦੀ ਮੰਗਾਂ ਨੂੰ ਭਾਰਤ ਸਰਕਾਰ ਮੂਹਰੇ ਉਠਾਉਣ ਦਾ ਭਰੋਸਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਅੱਜ

by Pro Punjab Tv
ਸਤੰਬਰ 19, 2025
in about, Featured, Featured News, ਪੰਜਾਬ
0

cmmaan demands arhtiyas government: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ।

cmmaan demands arhtiyas government
cmmaan demands arhtiyas government

ਆੜ੍ਹਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਗੰਭੀਰਤਾ ਨਾਲ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਦੇ ਦਾਇਰੇ ਅਧੀਨ ਆਉਂਦੀਆਂ ਹਨ ਅਤੇ ਜਿਨ੍ਹਾਂ ਵੱਲ ਕੇਂਦਰ ਸਰਕਾਰ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਆੜ੍ਹਤੀਆਂ ਦੀ ਆਵਾਜ਼ ਬਣੇਗੀ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਕੇਂਦਰ ਕੋਲ ਜ਼ੋਰਦਾਰ ਢੰਗ ਨਾਲ ਉਠਾਏਗੀ।  ਮੁੱਖ ਮੰਤਰੀ ਨੇ ਕਿਹਾ ਕਿ ਆੜ੍ਹਤੀਆਂ ਦੇ ਕਮਿਸ਼ਨ ਵਿੱਚ ਵਾਧਾ ਕਰਨ ਦਾ ਮਾਮਲਾ ਪਹਿਲਾਂ ਹੀ ਕੇਂਦਰ ਸਰਕਾਰ ਕੋਲ ਉਠਾਇਆ ਜਾ ਚੁੱਕਾ ਹੈ। ਉਨ੍ਹਾਂ ਨੇ ਆੜ੍ਹਤੀਆਂ ਦੀ ਭੂਮਿਕਾ ਨੂੰ ਅਹਿਮੀਅਤ ਨਾ ਦੇਣ ਕਾਰਨ ਕੇਂਦਰ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਆੜ੍ਹਤੀਏ ਖ਼ਰੀਦ ਕਾਰਜਾਂ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਆੜ੍ਹਤੀਆਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪੂਰੀ ਖ਼ਰੀਦ ਪ੍ਰਕਿਰਿਆ ਦਾ ਥੰਮ੍ਹ ਦੱਸਿਆ।

cmmaan demands arhtiyas government
cmmaan demands arhtiyas government

ਆੜ੍ਹਤੀਆਂ ਦੀ ਅਹਿਮੀਅਤ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆੜ੍ਹਤੀਏ ਕਿਸਾਨਾਂ ਦੇ ਬਿਨਾਂ ਤਨਖਾਹ ਵਾਲੇ ਚਾਰਟਰਡ ਅਕਾਊਂਟੈਂਟ ਹੁੰਦੇ ਹਨ, ਜੋ ਫਸਲ ਦੀ ਪੈਦਾਵਾਰ ਅਤੇ ਵਿੱਤੀ ਲੈਣ-ਦੇਣ ਦੇ ਵਿਸਤ੍ਰਿਤ ਰਿਕਾਰਡ ਰੱਖਦੇ ਹਨ। ਆਪਣੇ ਜੱਦੀ ਜ਼ਿਲ੍ਹੇ ਸੰਗਰੂਰ ਵਿੱਚ ਆੜ੍ਹਤੀਆਂ ਨਾਲ ਆਪਣੇ ਨਿੱਜੀ ਤਜਰਬੇ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਖ਼ਰੀਦ ਪ੍ਰਕਿਰਿਆ ਦਾ ਮਹੱਤਵਪੂਰਨ ਅੰਗ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਸਰਕਾਰ ਤਰਫੋਂ ਅਨਾਜ ਖਰੀਦਦੀ ਹੈ ਅਤੇ ਸਾਉਣੀ ਮੰਡੀਕਰਨ ਸੀਜ਼ਨ 2025-26 ਦੌਰਾਨ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਪ੍ਰਕਿਰਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ। ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਹੋਏ ਭਿਆਨਕ ਨੁਕਸਾਨ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 2300 ਤੋਂ ਵੱਧ ਪਿੰਡ ਡੁੱਬ ਗਏ ਹਨ, ਜਿਸ ਨਾਲ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ ਪੰਜ ਲੱਖ ਏਕੜ ਰਕਬੇ ਵਿੱਚ ਫਸਲਾਂ ਤਬਾਹ ਹੋ ਗਈਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੁੱਖ ਵਾਲੀ ਗੱਲ ਇਹ ਹੈ ਕਿ ਇਸ ਦੌਰਾਨ 56 ਜਾਨਾਂ ਚਲੀਆਂ ਗਈਆਂ ਅਤੇ ਲਗਪਗ ਸੱਤ ਲੱਖ ਲੋਕ ਬੇਘਰ ਹੋ ਗਏ ਅਤੇ ਬੁਨਿਆਦੀ ਢਾਂਚੇ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ।

cmmaan demands arhtiyas government
cmmaan demands arhtiyas government

ਮੁੱਖ ਮੰਤਰੀ ਨੇ ਕਿਹਾ ਕਿ 3,200 ਸਰਕਾਰੀ ਸਕੂਲ, 19 ਕਾਲਜ, 1,400 ਕਲੀਨਿਕ ਅਤੇ ਹਸਪਤਾਲ ਨੁਕਸਾਨੇ ਗਏ ਹਨ। ਇਸ ਦੇ ਨਾਲ ਹੀ 8,500 ਕਿਲੋਮੀਟਰ ਸੜਕਾਂ ਅਤੇ 2,500 ਪੁਲ ਵੀ ਨੁਕਸਾਨੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਅੰਦਾਜ਼ੇ ਮੁਤਾਬਕ ਲਗਪਗ 13,800 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ, ਹਾਲਾਂਕਿ ਅਸਲ ਅੰਕੜਾ ਇਸ ਤੋਂ ਵੀ ਵੱਧ ਹੋ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਮੇਂ ਸੂਬਾ ਸੰਕਟ ਵਿੱਚ ਹੈ ਅਤੇ ਬਦਕਿਸਮਤੀ ਨਾਲ ਕੇਂਦਰ ਸਰਕਾਰ ਵੱਲੋਂ ਕਿਸੇ ਵੀ ਵਿੱਤੀ ਸਹਾਇਤਾ ਦੀ ਉਮੀਦ ਨਹੀਂ ਹੈ. ਉਨ੍ਹਾਂ ਕਿਹਾ ਕਿ ਹੜ੍ਹਾਂ ਵਿੱਚ ਸਹਾਇਤਾ ਲਈ ਦੁਨੀਆ ਭਰ ਵਸਦੇ ਪੰਜਾਬੀਆਂ ਤੱਕ ਪਹੁੰਚ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲਗਪਗ 1,000 ਵਿਅਕਤੀਆਂ ਨੇ ਪਹਿਲਾਂ ਹੀ ਇਸ ਨੇਕ ਕਾਰਜ ਲਈ ਆਪਣਾ ਸਮਰਥਨ ਦੇਣ ਦਾ ਵਾਅਦਾ ਕੀਤਾ ਹੈ। ਆੜ੍ਹਤੀਆਂ ਨੂੰ ਮੰਡੀਆਂ ਵਿੱਚ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਈ ਅਹਿਮ ਕਦਮਾਂ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆੜ੍ਹਤੀਆਂ ਦੇ ਲਾਇਸੈਂਸਾਂ ਦੀ ਪ੍ਰਮਾਣਿਕਤਾ ਨੂੰ ਪੰਜ ਤੋਂ ਵਧਾ ਕੇ ਦਸ ਸਾਲ ਕੀਤਾ ਜਾਵੇਗਾ ਅਤੇ ਨਵੇਂ ਲਾਇਸੈਂਸ 48 ਘੰਟਿਆਂ ਦੇ ਅੰਦਰ ਜਾਰੀ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਮੰਡੀਆਂ ਅਸਲ ਵਿੱਚ ਸਥਾਪਿਤ ਕੀਤੀਆਂ ਗਈਆਂ ਸਨ, ਉਸ ਸਮੇਂ ਆੜ੍ਹਤੀਆ ਨੂੰ ਅਲਾਟ ਕੀਤੀਆਂ ਦੁਕਾਨਾਂ ਦੀ ਉਸਾਰੀ ਨਾ ਕਰਨ ਨਾਲ ਸਬੰਧਤ ਲੰਬਿਤ ਬਕਾਏ, ਜੁਰਮਾਨੇ ਅਤੇ ਵਿਆਜ ਦਾ ਨਿਪਟਾਰਾ ਕਰਨ ਲਈ ਸਰਕਾਰ ਵੱਲੋਂ ਯਕਮੁਸ਼ਤ ਨਿਬੇੜਾ ਯੋਜਨਾ ਸ਼ੁਰੂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Tags: Bhagwant Manncmmaan demands arhtiyas governmentlatest newspro punjab tvpunjab newspunjabi newsvoice of arhtiyas
Share199Tweet124Share50

Related Posts

ਪ੍ਰਧਾਨ ਮੰਤਰੀ ਨੇ ਸਟਾਰਟਅੱਪ ਇੰਡੀਆ ਦੇ 10 ਸਾਲ ਪੂਰੇ ਹੋਣ ‘ਤੇ ਰਾਸ਼ਟਰੀ ਸਟਾਰਟਅੱਪ ਦਿਵਸ ‘ਤੇ ਵਧਾਈਆਂ ਦਿੱਤੀਆਂ

ਜਨਵਰੀ 16, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਮਾਘ ਮੇਲੇ ਦੌਰਾਨ ਪ੍ਰਯਾਗਰਾਜ ‘ਚ ਵਾਪਰ ਗਿਆ ਵੱਡਾ ਹਾਦਸਾ, ਲੋਕਾਂ ‘ਚ ਮਚੀ ਭਗਦੜ

ਜਨਵਰੀ 16, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਜਨਵਰੀ 16, 2026

2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ ‘ਚ ਵੱਡਾ ਦਲ ਬਦਲ, ਚਰਨਜੀਤ ਸਿੰਘ ਬਰਾੜ ਤੇ ਸਾਬਕਾ MP ਜਗਮੀਤ ਬਰਾੜ BJP ‘ਚ ਹੋਏ ਸ਼ਾਮਿਲ

ਜਨਵਰੀ 16, 2026

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਜਲੰਧਰ ਦੌਰਾ ਹੋਇਆ ਰੱਦ, ਜਾਣੋ ਵਜ੍ਹਾ

ਜਨਵਰੀ 16, 2026
Load More

Recent News

ਪ੍ਰਧਾਨ ਮੰਤਰੀ ਨੇ ਸਟਾਰਟਅੱਪ ਇੰਡੀਆ ਦੇ 10 ਸਾਲ ਪੂਰੇ ਹੋਣ ‘ਤੇ ਰਾਸ਼ਟਰੀ ਸਟਾਰਟਅੱਪ ਦਿਵਸ ‘ਤੇ ਵਧਾਈਆਂ ਦਿੱਤੀਆਂ

ਜਨਵਰੀ 16, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਮਾਘ ਮੇਲੇ ਦੌਰਾਨ ਪ੍ਰਯਾਗਰਾਜ ‘ਚ ਵਾਪਰ ਗਿਆ ਵੱਡਾ ਹਾਦਸਾ, ਲੋਕਾਂ ‘ਚ ਮਚੀ ਭਗਦੜ

ਜਨਵਰੀ 16, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਜਨਵਰੀ 16, 2026

2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ ‘ਚ ਵੱਡਾ ਦਲ ਬਦਲ, ਚਰਨਜੀਤ ਸਿੰਘ ਬਰਾੜ ਤੇ ਸਾਬਕਾ MP ਜਗਮੀਤ ਬਰਾੜ BJP ‘ਚ ਹੋਏ ਸ਼ਾਮਿਲ

ਜਨਵਰੀ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.