Punjab Haryana Weather on 5 January, 2023: ਪੰਜਾਬ-ਹਰਿਆਣਾ ਦੇ ਲੋਕ ਪਿਛਲੇ ਦੋ ਹਫ਼ਤਿਆਂ ਤੋਂ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਸਾਹਮਣਾ ਕਰ ਰਹੇ ਹਨ। ਨਵੇਂ ਸਾਲ ਤੋਂ ਬਾਅਦ ਠੰਢ ਵਧ ਗਈ ਹੈ। ਬੁੱਧਵਾਰ ਨੂੰ ਵੀ ਜ਼ਿਆਦਾਤਰ ਸ਼ਹਿਰਾਂ ‘ਚ ਦਿਨ ਦਾ ਤਾਪਮਾਨ 10 ਤੋਂ 11 ਡਿਗਰੀ ਸੈਲਸੀਅਸ ਅਤੇ ਰਾਤ ਦਾ ਤਾਪਮਾਨ 6 ਤੋਂ 7 ਡਿਗਰੀ ਸੈਲਸੀਅਸ ਵਿਚਕਾਰ ਰਿਹਾ। ਦਿਨ ਦਾ ਤਾਪਮਾਨ ਆਮ ਨਾਲੋਂ ਸੱਤ ਤੋਂ ਅੱਠ ਡਿਗਰੀ ਘੱਟ ਹੈ, ਜਦੋਂ ਕਿ ਰਾਤ ਦਾ ਤਾਪਮਾਨ ਆਮ ਵਾਂਗ ਰਿਹਾ।
ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ‘ਚ ਬੁੱਧਵਾਰ ਨੂੰ ਤੀਜੇ ਦਿਨ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ, ਜਿਸ ਨਾਲ ਦਿਨ ‘ਚ ਠੰਢ ਵਧ ਗਈ, ਜਦਕਿ ਘੱਟੋ-ਘੱਟ ਤਾਪਮਾਨ ‘ਚ ਵੀ ਗਿਰਾਵਟ ਦਾ ਵਾਧਾ ਹੋਇਆ। ਹਰਿਆਣਾ-ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਕੱਲ੍ਹ ਘੱਟੋ-ਘੱਟ ਤਾਪਮਾਨ 7.01 ਡਿਗਰੀ ਸੈਲਸੀਅਸ ਰਿਹਾ। ਵੀਰਵਾਰ ਨੂੰ ਇਹ ਹੋਰ ਹੇਠਾਂ ਖਿਸਕ ਕੇ 5.9 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ।
ਅਜਿਹਾ ਹੀ ਹਾਲ ਹਰਿਆਣਾ ਅਤੇ ਪੰਜਾਬ ਦੇ ਸ਼ਹਿਰਾਂ ‘ਚ ਵੀ ਹੈ, ਜਿਨ੍ਹਾਂ ‘ਚ ਘੱਟੋ-ਘੱਟ ਤਾਪਮਾਨ ਲਗਾਤਾਰ ਹੇਠਾਂ ਡਿੱਗ ਰਿਹਾ ਹੈ। ਅੰਮ੍ਰਿਤਸਰ ਵਿੱਚ ਕੱਲ੍ਹ ਘੱਟੋ-ਘੱਟ ਤਾਪਮਾਨ 6.8 ਡਿਗਰੀ ਸੈਲਸੀਅਸ ਸੀ, ਜੋ ਅੱਜ 6.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਇਸੇ ਤਰ੍ਹਾਂ ਪਟਿਆਲਾ ਵਿੱਚ ਕੱਲ੍ਹ ਘੱਟੋ-ਘੱਟ ਤਾਪਮਾਨ 7.2 ਡਿਗਰੀ ਸੈਲਸੀਅਸ ਸੀ, ਜੋ ਅੱਜ 6.00 ਡਿਗਰੀ ਸੈਲਸੀਅਸ ਹੋ ਗਿਆ ਹੈ। ਇਸ ਦੇ ਨਾਲ ਹੀ ਲੁਧਿਆਣਾ ਵਿੱਚ ਅੱਜ ਘੱਟੋ-ਘੱਟ ਤਾਪਮਾਨ 8.6 ਡਿਗਰੀ ਸੈਲਸੀਅਸ ਰਿਹਾ।
ਉਧਰ ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਕੱਲ੍ਹ ਘੱਟੋ-ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ ਸੀ, ਜੋ ਅੱਜ 6.08 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਹਿਸਾਰ ਵਿੱਚ ਘੱਟੋ-ਘੱਟ ਤਾਪਮਾਨ 7.4 ਤੋਂ 7.00 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਕਰਨਾਲ ‘ਚ ਘੱਟੋ-ਘੱਟ ਤਾਪਮਾਨ ਜੋ 8.8 ਡਿਗਰੀ ਸੈਲਸੀਅਸ ਸੀ, ਅੱਜ 7.00 ਡਿਗਰੀ ਸੈਲਸੀਅਸ ‘ਤੇ ਪਹੁੰਚ ਗਿਆ ਹੈ।
ਪੰਜਾਬ ‘ਚ 8 ਜਨਵਰੀ ਨੂੰ ਧੁੰਦ ਅਤੇ ਸੀਤ ਲਹਿਰ ‘ਚ ਆਵੇਗੀ ਕਮੀ
ਸੰਘਣੀ ਧੁੰਦ, ਸ਼ੀਤ ਲਹਿਰ ਅਤੇ ਠੰਢ ਦੇ ਕਾਰਨ ਦਿਨ ਦਾ ਤਾਪਮਾਨ ਹੋਰ ਘੱਟ ਜਾਵੇਗਾ। ਪੱਛਮੀ ਗੜਬੜੀ 6 ਜਨਵਰੀ ਤੋਂ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸਰਗਰਮ ਹੈ। ਇਸ ਨਾਲ ਪੰਜਾਬ ਵਿੱਚ 7 ਅਤੇ 8 ਜਨਵਰੀ ਨੂੰ ਧੁੰਦ ਅਤੇ ਸੀਤ ਲਹਿਰ ਵਿੱਚ ਕਮੀ ਆਵੇਗੀ। ਜ਼ਿਆਦਾਤਰ ਸ਼ਹਿਰਾਂ ‘ਚ ਦਿਨ ਦਾ ਤਾਪਮਾਨ 10 ਤੋਂ 11 ਡਿਗਰੀ ਸੈਲਸੀਅਸ ਦੇ ਵਿਚਕਾਰ ਹੈ, ਉੱਥੇ ਹੀ ਜੰਮੂ ਕਸ਼ਮੀਰ ਅਤੇ ਹਿਮਾਚਲ ‘ਚ ਵੈਸਟਰਨ ਡਿਸਟਰਬੈਂਸ ਫਿਰ ਤੋਂ ਸਰਗਰਮ ਹੋ ਰਿਹਾ ਹੈ। ਜਿਸ ਤੋਂ ਬਾਅਦ ਨੀਵੇਂ ਇਲਾਕਿਆਂ ‘ਚ ਠੰਢ ਘੱਟ ਹੋਣ ਦੀ ਉਮੀਦ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h