Punjab-Haryana Weather 24 January, 2023: ਮੰਗਲਵਾਰ 24 ਜਨਵਰੀ ਨੂੰ ਪੰਜਾਬ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਮੀਂਹ ਦੇ ਨਾਲ ਗੜੇ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਦੋਵਾਂ ਸੂਬਿਆਂ ਵਿੱਚ ਸੋਮਵਾਰ ਨੂੰ ਸਵੇਰੇ ਧੁੱਪ ਤੇ ਸ਼ਾਮ ਨੂੰ ਬਦਲ ਛਾਏ ਰਹੇ।
ਇਸ ਦੇ ਨਾਲ ਹੀ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਸੂਬੇ ਦੇ ਰੂਪਨਗਰ ਵਿੱਚ ਘੱਟੋ-ਘੱਟ ਤਾਪਮਾਨ 5.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੋਮਵਾਰ ਨੂੰ ਰੂਪਨਗਰ ਪੰਜਾਬ ਦਾ ਸਭ ਤੋਂ ਠੰਢਾ ਇਲਾਕਾ ਰਿਹਾ। ਇਸ ਦੇ ਨਾਲ ਹੀ ਸੂਬੇ ਦੇ ਹੋਰ ਸਥਾਨਾਂ ਦੀ ਗੱਲ ਕਰੀਏ ਤਾਂ ਪਟਿਆਲਾ ਵਿੱਚ ਵੀ ਰਾਤ ਨੂੰ ਤਾਪਮਾਨ 6.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 8.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 7.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 7.3 ਦਰਜ ਕੀਤਾ ਗਿਆ, ਜਦਕਿ ਬਠਿੰਡਾ ਦਾ ਵੀ ਰਾਤ ਨੂੰ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਹਰਿਆਣਾ ਦੇ ਮੌਸਮ ਦਾ ਹਾਲ
ਹਰਿਆਣਾ ਦੇ ਝੱਜਰ ਵਿੱਚ ਕੜਾਕੇ ਦੀ ਠੰਢ ਰਿਕਾਰਡ ਕੀਤੀ ਗਈ, ਇੱਥੇ ਘੱਟੋ-ਘੱਟ ਤਾਪਮਾਨ 5.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਬਾਲਾ ਵਿੱਚ ਘੱਟੋ-ਘੱਟ ਤਾਪਮਾਨ 7.6, ਕੁਰੂਕਸ਼ੇਤਰ ਵਿੱਚ 7.7 ਅਤੇ ਕਰਨਾਲ ਵਿੱਚ 7 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ ਭਿਵਾਨੀ ਅਤੇ ਸਿਰਸਾ ਦਾ ਘੱਟੋ-ਘੱਟ ਤਾਪਮਾਨ ਕ੍ਰਮਵਾਰ 8.7 ਡਿਗਰੀ ਸੈਲਸੀਅਸ ਅਤੇ 9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 6.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h