Punjab Weather Update: ਚੰਡੀਗੜ੍ਹ ‘ਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਬਾਰਿਸ਼ ਤੋਂ ਬਾਅਦ ਹੁਣ ਸ਼ਹਿਰ ਦਾ ਮੌਸਮ ਪੂਰੀ ਤਰ੍ਹਾਂ ਸਾਫ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਜਾਂ ਬੱਦਲ ਛਾਏ ਰਹਿਣ ਦੀ ਕੋਈ ਸੰਭਾਵਨਾ ਨਹੀਂ ਹੈ। ਹੁਣ ਹਰ ਰੋਜ਼ ਧੁੱਪ ਨਿਕਲੇਗੀ। ਹਾਲਾਂਕਿ ਘੱਟੋ-ਘੱਟ ਤਾਪਮਾਨ ‘ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੇਗੀ।
ਪੰਜਾਬ ਵਿੱਚ ਬੀਤੇ ਕਈ ਦਿਨਾਂ ਪੈ ਰਹੀ ਕੜਾਕੇ ਦੀ ਠੰਡ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਹਾਲਾਂਕਿ ਹੁਣ ਮੌਸਮ ਵਿਭਾਗ (Punjab Weather Update) ਨੇ ਅਗਲੇ ਦਿਨਾਂ ਵਿਚ ਮੌਸਮ ਸਾਫ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ ਲਈ ਇੱਕ ਵਾਰ ਫਿਰ ਯੈਲੋ ਕੋਲਡ ਅਲਰਟ ਜਾਰੀ ਕੀਤਾ ਹੈ। ਹਿਮਾਚਲ ਤੋਂ ਇਲਾਵਾ ਜੰਮੂ-ਕਸ਼ਮੀਰ ਅਤੇ ਉੱਤਰਾਖੰਡ ‘ਚ ਬਰਫਬਾਰੀ ਦਾ ਅਸਰ ਹੁਣ ਮੈਦਾਨੀ ਇਲਾਕਿਆਂ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਆਉਣ ਵਾਲੇ ਕੁਝ ਦਿਨਾਂ ‘ਚ ਘੱਟੋ-ਘੱਟ ਤਾਪਮਾਨ ‘ਚ ਗਿਰਾਵਟ ਆਵੇਗੀ।
ਪਹਾੜਾਂ ਵਿੱਚ ਹੋਈ ਬਰਫ਼ਬਾਰੀ ਕਾਰਨ ਪੰਜਾਬ (Punjab Weather Update) ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 1.7 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਪਿਛਲੇ ਮਹੀਨੇ ਰਾਤ ਦਾ ਤਾਪਮਾਨ ਜੋ 8 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾ ਰਿਹਾ ਸੀ, ਹੁਣ 5 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾ ਰਿਹਾ ਹੈ। ਦਿਨ ਵੇਲੇ ਚੰਗੀ ਧੁੱਪ ਹੈ, ਪਰ ਰਾਤਾਂ ਠੰਢੀਆਂ ਹੋ ਰਹੀਆਂ ਹਨ।