Weightlifter Amarjeet Guru Met Sandhwan: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਾਲ ਹੀ ਵਿੱਚ ਨੋਇਡਾ ਵਿਖੇ ਹੋਈ ਕਾਮਨਵੈਲਥ ਵੇਟਲਿਫਟਿੰਗ ਚੈਂਪੀਅਨਸ਼ਿਪ-2023 ਦੌਰਾਨ ਵੇਟਲਿਫਟਿੰਗ ’ਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਬੇਮਿਸਾਲ ਵੇਟਲਿਫਟਰ ਅਮਰਜੀਤ ਗੁਰੂ ਨਾਲ ਮੁਲਾਕਾਤ ਕੀਤੀ।
ਪਿੰਡ ਗੁਣਾਚੌਰ (ਐਸ.ਬੀ.ਐਸ. ਨਗਰ) ਦੇ ਰਹਿਣ ਵਾਲੇ ਰਾਜ ਕੁਮਾਰ ਦੇ ਪੁੱਤਰ ਅਮਰਜੀਤ ਗੁਰੂ ਨੇ ਪਿਛਲੇ 13 ਸਾਲਾਂ ਤੋਂ ਵੇਟਲਿਫਟਿੰਗ ਦੇ ਖੇਤਰ ਵਿੱਚ ਪੂਰੀ ਲਗਨ ਤੇ ਹੁਨਰ ਸਦਕਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਆਪਣੀ ਸਖ਼ਤ ਮਿਹਨਤ ਅਤੇ ਕਾਮਯਾਬੀ ਦੇ ਨਵੇਂ ਦਿਸਹੱਦੇ ਛੋਹਣ ਦੀ ਨਿਰੰਤਰ ਕੋਸ਼ਿਸ਼ ਸਦਕਾ ਉਹ ਦੇਸ਼ ਦੇ ਸਿਖ਼ਰਲੇ ਵੇਟਲਿਫਟਰਾਂ ਵਿੱਚ ਇੱਕ ਮਾਣਮੱਤਾ ਸਥਾਨ ਪ੍ਰਾਪਤ ਕਰਨ ਵਿੱਚ ਸਫਲ ਰਿਹਾ ਹੈ।
ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਮੀਟਿੰਗ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਮਰਜੀਤ ਗੁਰੂ ਦੀ ਕਾਮਨਵੈਲਥ ਵੇਟਲਿਫਟਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਸ਼ਲਾਘਾ ਕੀਤੀ। ਉਨ੍ਹਾਂ ਅਮਰਜੀਤ ਗੁਰੂ ਦੀ ਖੇਡ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਦੇ ਇੱਕ ਮਿਹਨਤੀ ਨੌਜਵਾਨ ਅਥਲੀਟ ਨੂੰ ਰਾਸ਼ਟਰੀ ਪੱਧਰ ’ਤੇ ਚਮਕਦਾ ਦੇਖ ਕੇ ਮਾਣ ਪ੍ਰਗਟ ਕੀਤਾ।
Vidhan Sabha Speaker Kultar Singh @Sandhwan met exceptional weightlifter Amarjeet Guru, who won Silver Medal in the Commonwealth Weightlifting Championship-2023 held at Noida, recently. Speaker commended weightlifter on his extraordinary achievement. pic.twitter.com/2VYNAwe2lO
— Government of Punjab (@PunjabGovtIndia) July 19, 2023
ਗੱਲਬਾਤ ਦੌਰਾਨ ਸੰਧਵਾਂ ਨੇ ਅਮਰਜੀਤ ਗੁਰੂ ਨੂੰ ਉਸਦੇ ਭਵਿੱਖੀ ਯਤਨਾਂ ਲਈ ਪੂਰਨ ਸਮਰਥਨ ਅਤੇ ਹੱਲਾਸ਼ੇਰੀ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਮਰਜੀਤ ਗੁਰੂ ਵਰਗੇ ਪ੍ਰਤਿਭਾਸ਼ਾਲੀ ਅਥਲੀਟਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਉੱਭਰਨ ਲਈ ਲੋੜੀਂਦੇ ਸਰੋਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਸ ਮੌਕੇ ਨਵਾਂਸ਼ਹਿਰ ਦੇ ਵਿਧਾਇਕ ਨਛੱਤਰ ਪਾਲ ਵੀ ਹਾਜ਼ਰ ਰਹੇ। ਉਨ੍ਹਾਂ ਅਮਰਜੀਤ ਗੁਰੂ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖਿਡਾਰੀ ਦੀ ਸ਼ਾਨਦਾਰ ਪ੍ਰਾਪਤੀ ਨੇ ਨਾ ਸਿਰਫ਼ ਉਸ ਦੇ ਪਰਿਵਾਰ ਅਤੇ ਜੱਦੀ ਸ਼ਹਿਰ ਦਾ ਨਾਂ ਰੌਸ਼ਨ ਕੀਤਾ ਹੈ ਸਗੋਂ ਸੂਬੇ ਭਰ ਦੇ ਨਵੇਂ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਵੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h