Sukhbir Singh Badal to CM Mann: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਕਿ ਪਿਛਲੇ 15 ਦਿਨਾਂ ਵਿਚ ਭਾਰੀ ਬਰਸਾਤਾਂ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਨਾਲ 20 ਲੱਖ ਹੈਕਟਰ ਵਿਚ ਜਿਹੜੇ ਕਿਸਾਨਾਂ ਦੀ ਕਣਕ ਦੀ ਫਸਲ ਤਬਾਹ ਹੋ ਗਈ ਹੈ, ਉਹਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।
ਮੁੱਖ ਮੰਤਰੀ ਭਗਵੰਤ ਮਾਨ ਦੇ ਬੇਰੁਖੀ ਵਾਲੇ ਰਵੱਈਏ ’ਤੇ ਹੈਰਾਨੀ ਪ੍ਰਗਟ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਪੁੱਛਿਆ ਕਿ ਮੁੱਖ ਮੰਤਰੀ ਕਿਸਦੀ ਉਡੀਕ ਕਰ ਰਹੇ ਹਨ ? ਸੂਬੇ ਵਿਚ ਅੱਧੇ ਤੋਂ ਵੱਧ ਕਣਕ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ ਜੋ ਸਭ ਨੂੰ ਦਿਸ ਰਹੀ ਹੈ। ਖੇਤੀਬਾੜੀ ਮਾਹਿਰਾਂ ਨੇ ਵੀ ਇਸਦੀ ਪੁਸ਼ਟੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ’ਦਿੱਲੀ ਮਾਡਲ’ ਅਨੁਸਾਰ ਫਸਲ ਦੇ ਖਰਾਬੇ ’ਤੇ ਮੁਆਵਜ਼ਾ ਤੁਰੰਤ ਦਿੱਤਾ ਜਾਵੇਗਾ ਅਤੇ ਇਸਨੂੰ ਪਿਛਲੇ ਸਾਲ ਵਾਂਗੂ ਕਿਸਾਨਾਂ ਨੂੰ ਰਾਹਤ ਦੇਣ ਵਾਸਤੇ ਗਿਰਦਾਵਰੀ ਦੀ ਉਡੀਕ ਕਰਨ ਦੀ ਥਾਂ ਕਿਸਾਨਾਂ ਨੂੰ ਤੁਰੰਤ ਰਾਹਤ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਪਿਛਲੇ ਸਾਲ ਕਣਕ ਤੇ ਨਰਮੇ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਸਨ ਪਰ ਕਿਸਾਨਾਂ ਨੂੰ ਹੁਣ ਤੱਕ ਮੁਆਵਜ਼ਾ ਨਹੀਂ ਮਿਲਿਆ।
CM @BhagwantMann must release Rs 50,000/acre compensation to farmers whose wheat crop has been destroyed by rain & hailstorms imm. What is he waiting for? Complete destruction of crop in 20 lakh hectares is there for all to see. It has also been corroborated by agri experts. 1/3 pic.twitter.com/g4T9XzkweW
— Sukhbir Singh Badal (@officeofssbadal) April 4, 2023
ਸੁਖਬੀਰ ਬਾਦਲ ਨੇ ਕਿਹਾ ਕਿ ਮੀਡੀਆ ਵਿਚ ਇਹ ਪ੍ਰੇਸ਼ਾਨ ਕਰਨ ਵਾਲੀਆਂ ਖਬਰਾਂ ਆ ਰਹੀਆਂ ਹਨ ਕਿ ਮਾਲੀਆ ਅਫਸਰਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦੇਣ ਦੀ ਮੱਦ ਅਨੁਸਾਰ ਨਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸਦਾ ਮਤਲਬ ਹੈ ਕਿ ਆਪ ਸਰਕਾਰ ਕਿਸਾਨਾਂ ਨੂੰ 15000 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਣ ਤੋਂ ਵੀ ਭੱਜ ਰਹੀ ਹੈ।
ਬਾਦਲ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਅਜਿਹੀਆਂ ਕਿਸਾਨ ਵਿਰੋਧੀ ਤੇ ਅਣਮਨੁੱਖੀ ਨੀਤੀਆਂ ਵਿਚ ਨਾ ਉਲਝੇ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਨਿਆਂ ਨਾ ਦਿੱਤਾ ਗਿਆ ਤਾਂ ਫਿਰ ਅਕਾਲੀ ਦਲ ਸੰਘਰਸ਼ ਵਿੱਢੇਗਾ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਖੇਤੀ ਮਜ਼ਦੂਰਾਂ ਲਈ ਵੀ ਮੁਆਵਜ਼ਾ ਵਧਾ ਕੇ 10 ਹਜ਼ਾਰ ਰੁਪਏ ਪ੍ਰਤੀ ਏਕੜ ਕੀਤਾ ਜਾਵੇ ਤੇ ਜਿਨ੍ਹਾਂ ਨੇ ਠੇਕੇ ’ਤੇ ਜ਼ਮੀਨ ਲੈ ਕੇ ਕਾਸ਼ਤ ਕੀਤੀਹੈ, ਉਨ੍ਹਾਂ ਦੇ ਨੁਕਸਾਨ ਦਾ ਵੀ ਮੁਆਵਜ਼ਾ ਦਿੱਤਾ ਜਾਵੇ।
ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਆਪਣੇ ਆਕਾ ਅਰਵਿੰਦ ਕੇਜਰੀਵਾਲ ਦਾ ਸਾਰੇ ਮੁਲਕ ਵਿਚ ਪ੍ਰਚਾਰ ਕਰਨ ਵਿਚ ਰੁੱਝੇ ਰਹਿਣ ਦੀ ਥਾਂ ਗਤੀਸ਼ੀਲ ਪਹੁੰਚ ਅਪਣਾਉਣ। ਉਨ੍ਹਾਂ ਮੰਗ ਕੀਤੀ ਕਿ ਆਪ ਸਰਕਾਰ ਕੇਂਦਰ ਸਰਕਾਰ ਵੱਲੋਂ ਫਸਲਾਂ ’ਤੇ ਲਾਏ ਜਾਣ ਵਾਲੇ ਵੈਲਯੂ ਕੱਟ ਦਾ ਮਾਮਲਾ ਵੀ ਕੇਂਦਰ ਸਰਕਾਰ ਕੋਲ ਚੁੱਕੇ ਜਿਸਦਾ ਖਦਸ਼ਾ ਕਿਸਾਨਾਂ ਨੂੰ ਬਣਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਆਖਿਆ ਜਾਵੇ ਕਿ ਨਮੀ ਤੇ ਦਾਣਾ ਬਦਰੰਗ ਹੋਣ ਦੇ ਮਾਮਲੇ ਵਿਚ ਵਿਸ਼ੇਸ਼ ਹਾਲਾਤਾਂ ਕਾਰਨ ਵਾਧੂ ਕੱਟ ਨਾ ਲਗਾਇਆ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h