ਜਲੰਧਰ ਜ਼ਿਮਨੀ ਚੋਣ ‘ਚ ਕਾਂਗਰਸ ਨੇ ਆਪਣੀ ਹਾਰ ਸਵੀਕਾਰ ਕਰ ਲਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਲੋਕਾਂ ਦੇ ਫਤਵੇ ਨੂੰ ਨਿਮਰਤਾ ਨਾਲ ਪ੍ਰਵਾਨ ਕਰਦੇ ਹਾਂ। ਮੈਂ ਪਾਰਟੀ ਵਰਕਰਾਂ, ਵਲੰਟੀਅਰਾਂ, ਸਮਰਥਕਾਂ ਅਤੇ ਸਾਰਿਆਂ ਦਾ ਧੰਨਵਾਦ ਕਰਦਾ ਹਾਂ। ਮੈਂ ਸੁਸ਼ੀਲ ਰਿੰਕੂ ਅਤੇ ਆਪ ਪਾਰਟੀ ਨੂੰ ਉਨ੍ਹਾਂ ਦੀ ਜਿੱਤ ਲਈ ਵਧਾਈ ਦਿੰਦਾ ਹਾਂ।
We humbly accept people's mandate! I thank party workers, volunteers, supporters and the entire @INCPunjab leadership, for the hard work & efforts put in by them for the #JalandharByElection. I congratulate Sushil Rinku & AAP party for the victory.
— Amarinder Singh Raja Warring (@RajaBrar_INC) May 13, 2023
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਅਸੀਂ ਜਲੰਧਰ ਦੇ ਵੋਟਰਾਂ ਦਾ ਧੰਨਵਾਦ ਕਰਦੇ ਹਾਂ ਤੇ ਉਨ੍ਹਾਂ ਦੇ ਫੈਸਲੇ ਨੂੰ ਸਵੀਕਾਰ ਕਰਦੇ ਹਾਂ। ਅਸੀਂ ਜੇਤੂ ਸੁਸ਼ੀਲ ਕੁਮਾਰ ਰਿੰਕੂ ਨੂੰ ਵਧਾਈ ਦਿੰਦੇ ਹਾਂ ਤੇ ਉਮੀਦ ਹੈ ਕਿ ਆਮ ਆਦਮੀ ਪਾਰਟੀ ਵੋਟਰਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ।
We thank the voters of #Jalandhar and accept the mandate with humility in the true democratic traditions of our party. We congratulate the winner Sushil Kumar Rinku & @AamAadmiParty and hope that they will live up to the voters’ expectations. 1/2
— Sukhbir Singh Badal (@officeofssbadal) May 13, 2023
ਦੱਸ ਦਈਏ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ। ‘ਆਪ’ ਦੇ ਉਮੀਦਵਾਰ ਸੁਸ਼ੀਲ ਰਿੰਕੂ, ਕਾਂਗਰਸੀ ਉਮੀਦਵਾਰ ਕਰਮਜੀਤ ਚੌਧਰੀ ਤੋਂ 58453 ਵੋਟਾਂ ਨਾਲ ਅੱਗੇ ਹਨ। ਉਂਝ ਜਿੱਤ ਦਾ ਰਸਮੀ ਐਲਾਨ ਹੋਣਾ ਅਜੇ ਬਾਕੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h