SYL Canal issue: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੂੰ ਐਸਵਾਈਐਲ ਨਹਿਰ ਦੇ ਮੁੱਦੇ (SYL Canal issue) ‘ਤੇ ਹਰਿਆਣਾ ਦੇ ਹਮਰੁਤਬਾ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਤੋਂ ਪਹਿਲਾਂ ਵੀਰਵਾਰ ਨੂੰ ਸਰਬ ਪਾਰਟੀ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ।
ਦੱਸ ਦਈਏ ਕਿ ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਮੁੱਦੇ ‘ਤੇ ਚਰਚਾ ਕਰਨ ਲਈ ਹਰਿਆਣਾ ਸੀਐਮ ਮਨੋਹਰ ਲਾਲ ਖੱਟਰ ਅਤੇ ਭਗਵੰਤ ਮਾਨ ਸ਼ੁੱਕਰਵਾਰ ਨੂੰ ਮੀਟਿੰਗ ਕਰ ਰਹੇ ਹਨ। ਦੋਵਾਂ ਮੁੱਖ ਮੰਤਰੀਆਂ ਵਿਚਕਾਰ ਚਰਚਾ ਉਦੋਂ ਤਹਿ ਕੀਤੀ ਹੋਈ ਜਦੋਂ ਸੁਪਰੀਮ ਕੋਰਟ (Supreme Court) ਨੇ ਹਾਲ ਹੀ ਵਿੱਚ ਉਨ੍ਹਾਂ ਨੂੰ ਮਿਲ ਕੇ ਪਾਣੀ ਦੀ ਵੰਡ ਦੇ ਮੁੱਦਿਆਂ ਦਾ ਸੁਖਾਵੇਂ ਹੱਲ ਲੱਭਣ ਦੀ ਕੋਸ਼ਿਸ਼ ਕਰਨ ਲਈ ਕਿਹਾ। ਇਸ ਦੇ ਨਾਲ ਹੀ ਅਹਿਮ ਗੱਲ ਇਹ ਹੈ ਕਿ
ਇਸ ਮੀਟਿੰਗ ‘ਚ ਕੇਂਦਰ ਦਾ ਕੋਈ ਨੁਮਾਇੰਦਾ ਸ਼ਾਮਲ ਨਹੀਂ ਹੋਵੇਗਾ।
ਬੁੱਧਵਾਰ ਨੂੰ ਇੱਕ ਬਿਆਨ ਵਿੱਚ ਵੜਿੰਗ ਨੇ ਸੂਬਾ ਸਰਕਾਰ ਨੂੰ ਇਸ ਮੁੱਦੇ ‘ਤੇ ਪੰਜਾਬ ਕਾਂਗਰਸ ਦੀ ਪੂਰੀ ਹਮਾਇਤ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ, “ਇਹ ਪੰਜਾਬ ਵਿੱਚ ਸਾਡੇ ਸਾਰਿਆਂ ਲਈ ਜ਼ਿੰਦਗੀ ਅਤੇ ਮੌਤ ਦਾ ਮਾਮਲਾ ਹੈ ਅਤੇ ਸਾਨੂੰ ਇਸ ਨੂੰ ਇੱਕਜੁੱਟ ਹੋ ਕੇ ਲੜਨਾ ਪਵੇਗਾ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਮੁੱਦਿਆਂ ‘ਤੇ ਸੂਬੇ ਦੀਆਂ ਪਾਰਟੀਆਂ ਨੂੰ ਆਪਣੇ ਸਿਆਸੀ ਮਤਭੇਦਾਂ ਨੂੰ ਛੱਡ ਕੇ ਇੱਕਜੁੱਟ ਹੋ ਕੇ ਚੱਲਣਾ ਚਾਹੀਦਾ ਹੈ।
ਇਸ ਦੌਰਾਨ ਕਾਂਗਰਸੀ ਆਗੂ ਅਤੇ ਆਲ ਇੰਡੀਆ ਕਿਸਾਨ ਕਾਂਗਰਸ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਮਾਨ ਨੂੰ ਪਾਰਟੀ ਸੁਪਰੀਮੋ
ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ‘ਤੇ ਐਸਵਾਈਐਲ ਦੇ ਮੁੱਦੇ ‘ਤੇ ਕੋਈ ਸਮਝੌਤਾ ਨਾ ਕਰਨ ਤੋਂ ਵੀ ਸੁਚੇਤ ਕੀਤਾ।
ਖਹਿਰਾ ਨੇ ਕਿਹਾ, “ਪਾਣੀ ਦੀ ਕਮੀ ਅਤੇ ਫਸਲਾਂ ਦੀ ਬੇਲੋੜੀ ਕੀਮਤ ਨੇ ਪੰਜਾਬ ਦੇ ਕਿਸਾਨਾਂ ਨੂੰ 1 ਲੱਖ ਕਰੋੜ ਰੁਪਏ ਦੇ ਕਰਜ਼ੇ ਹੇਠ ਦੱਬ ਦਿੱਤਾ ਹੈ ਜਿਸ ਕਾਰਨ ਬਹੁਤ ਸਾਰੀਆਂ ਖੁਦਕੁਸ਼ੀਆਂ ਹੋਈਆਂ ਹਨ। ਇਸ ਲਈ ਅਸੀਂ SYL ਦੇ ਪਾਣੀ ਦੀ ਇੱਕ ਵੀ ਬੂੰਦ ਹਰਿਆਣਾ ਨੂੰ ਨਹੀਂ ਜਾਣ ਦੇਵਾਂਗੇ।”
ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਮੰਗਲਵਾਰ ਨੂੰ ਮੁੱਖ ਮੰਤਰੀ ਮਾਨ ਨੂੰ “ਪੰਜਾਬ ਦੇ
ਦਰਿਆਈ ਪਾਣੀਆਂ ਨੂੰ ਪੰਜਾਬ ਅਤੇ ਹਰਿਆਣਾ ਦਰਮਿਆਨ ਗੱਲਬਾਤ ਦੇ ਮੁੱਦੇ ‘ਤੇ ਸਖ਼ਤ ਚੇਤਾਵਨੀ ਦਿੱਤੀ ਹੈ। ਬਾਦਲ ਨੇ ਕਿਹਾ ਸੀ ਕਿ ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਇਸ ਮੁੱਦੇ ‘ਤੇ ਹਰਿਆਣਾ ਦੇ ਆਪਣੇ ਹਮਰੁਤਬਾ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਸੂਬਾ ਸਰਕਾਰ ਦਾ ਸਟੈਂਡ ਸਪੱਸ਼ਟ ਨਹੀਂ ਕੀਤਾ।