ਗਾਂਬੀਆ ਤੋਂ ਬਾਅਦ ਮੱਧ ਏਸ਼ੀਆ ਦੇ ਦੇਸ਼ ਉਜ਼ਬੇਕਿਸਤਾਨ ‘ਚ ਭਾਰਤ ਦੀ ਖੰਘ ਦੀ ਦਵਾਈ ਨਾਲ ਹੋਈਆਂ ਮੌਤਾਂ ਤੋਂ ਬਾਅਦ ਭਾਰਤ ‘ਚ ਸਿਆਸੀ ਗਲਿਆਰਿਆਂ ‘ਚ ਹਲਚਲ ਵੱਧ ਗਈ ਹੈ। ਉਜ਼ਬੇਕਿਸਤਾਨ ‘ਚ ਖੰਘ ਦੀ ਦਵਾਈ ਪੀਣ ਨਾਲ 18 ਬੱਚਿਆਂ ਦੀਆਂ ਮੌਤਾਂ ਹੋ ਗਈਆਂ ਜਿਸ ਤੋਂ ਬਾਅਦ ਕਾਂਗਰਸ ਪਾਰਟੀ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਉੱਥੇ ਹੀ ਵਿਸ਼ਵ ਸਿਹਤ ਸੰਗਠਨ ਵੀ ਉਜ਼ਬੇਕਿਸਤਾਨ ਸਰਕਾਰ ਦੇ ਸੰਬਰਕ ‘ਚ ਹੈ ਅਤੇ ਸਖਤ ਕਾਰਵਾਈ ਲਈ ਵੀ ਤਿਆਰ ਹੈ।
ਉਜ਼ਬੇਕਿਸਤਾਨ ‘ਚ ਹੋਈਆਂ ਬੱਚਿਆਂ ਦੀਆਂ ਮੌਤਾਂ ਤੋਂ ਬਾਅਤ ਕਾਂਗਰਸ ਪਾਰਟੀ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਿਆ ਹੈ। ਕਾਂਗਰਸ ਨੇ ਕਿਹਾ ਕਿ ਇਹ ਮੇਡ ਇੰਨ ਇੰਡੀਆ ਦਾ ਕਫ਼ ਸਿਰਪ ਹੈ। ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਭਾਰਤ ਦਾ ਮੇਡ ਇੰਨ ਇੰਡੀਆ ਕਫ਼ ਸਿਰਪ ਜਾਨਲੇਵਾ ਲਗਦਾ ਹੈ। ਇਸ ਤੋਂ ਪਹਿਲਾਂ ਗਾਂਬੀਆ ‘ਚ 70 ਬੱਚਿਆਂ ਦੀ ਮੌਤ ਹੋਈ ਅਤੇ ਹੁਣ ਉਜ਼ਬੇਕਿਸਤਾਨ ‘ਚ 18 ਬੱਚਿਆਂ ਦੀ ਮੌਤ ਹੋ ਗਈ ਹੈ। ਮੋਦੀ ਸਰਕਾਰ ਨੂੰ ਵਿਦੇਸ਼ਾਂ ‘ਚ ਭਾਰਤ ਦੀ ਸ਼ੇਖੀ ਮਾਰਨਾ ਬੰਦ ਕਰ ਦੇਣਾ ਚਾਹੀਦਾ ਹੈ ਅਤੇ ਇਸ ਮਾਮਲੇ ‘ਤੇ ਸਖਤ ਕਾਰਵਾਈ ਕਰਨੀ ਚਾਹੀਦਾ ਹੈ।
ਕਾਂਗਰਸ ਨੇ ਬਿਆਨ ‘ਤੇ ਭਾਜਪਾ ਦਾ ਪਲਟਵਾਰ
ਜੈਰਾਮ ਰਮੇਸ਼ ਦੇ ਬਿਆਨ ਤੋਂ ਬਾਅਦ ਭਾਜਪਾ ਤੋਂ ਇਲਾਵਾ ਆਮ ਲੋਕ ਵੀ ਟਿੱਪਣੀ ਕਰ ਰਹੇ ਹਨ। ਕਾਂਗਰਸ ਨੇਤਾ ਦੇ ਬਿਆਨ ‘ਤੇ ਭਾਜਪਾ ਆਈ.ਟੀ. ਸੈੱਲ ਦੇ ਚੀਫ ਅਮਿਤ ਮਾਲਵੀਯ ਨੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ‘ਚ ਬਣੀ ਖੰਘ ਦੀ ਦਵਾਈ ਨਾਲ ਉਜ਼ਬੇਕਿਸਤਾਨ ‘ਚ ਹੋਈਆਂ ਮੌਤਾਂ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਜੈਰਾਮ ਰਮੇਸ਼ ਦੇ ਬਿਆਨ ਤੋਂ ਬਾਅਦ ਹਲਚਲ ਮਚ ਗਈ ਹੈ। ਉੱਥੇ ਹੀ ਕੁਝ ਲੋਕ ਰਮੇਸ਼ ਦੇ ਬਿਆਨ ਨੂੰ ਦੇਸ਼ ਦੇ ਖਿਲਾਫ ਦੱਸ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h