ਸ਼ੁੱਕਰਵਾਰ, ਜਨਵਰੀ 16, 2026 06:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰਾਜਪਾਲ ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਕਾਂਗਰਸ ਨੇ ਪਵਿੱਤਰ ਸਦਨ ਦੀ ਤੌਹੀਨ ਕੀਤੀ: ਹਰਪਾਲ ਸਿੰਘ ਚੀਮਾ

by Gurjeet Kaur
ਮਾਰਚ 2, 2024
in ਪੰਜਾਬ
0
ਰਾਜਪਾਲ ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਕਾਂਗਰਸ ਨੇ ਪਵਿੱਤਰ ਸਦਨ ਦੀ ਤੌਹੀਨ ਕੀਤੀ: ਹਰਪਾਲ ਸਿੰਘ ਚੀਮਾ
ਕਿਹਾ, ਕਾਂਗਰਸ ਪਾਰਟੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਘਬਰਾ ਗਈ
ਪੰਜਾਬ ਸਰਕਾਰ ਸ਼ੁੱਭਕਰਨ ਦੇ ਪਰਿਵਾਰ ਦੇ ਨਾਲ, ਜਾਂਚ ਉਪਰੰਤ ਦੋਸ਼ੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ
 ਪੰਜਾਬ ਵਿਧਾਨ ਸਭਾ ਵਿੱਚ ਬਜ਼ਟ ਸੈਸ਼ਨ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਰਾਜਪਾਲ   ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦੇਣ ਮੌਕੇ ਕਾਂਗਰਸੀ ਪਾਰਟੀ ਵੱਲੋਂ ਰੁਕਾਵਟ ਪਾਉਣ ਦੇ ਯਤਨਾਂ ਦੀ ਸਖ਼ਤ ਆਲੋਚਨਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਅਜਿਹਾ ਕਰਕੇ ਪਵਿੱਤਰ ਸਦਨ ਦੀ ਤੌਹੀਨ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਵੱਲੋਂ ਆਪਣੇ ਭਾਸ਼ਣ ਦੌਰਾਨ ਸੂਬਾ ਸਰਕਾਰ ਦੀਆਂ ਇੱਕ ਸਾਲ ਦੀਆਂ ਪ੍ਰਾਪਤੀਆਂ ਦਾ ਜਿਕਰ ਕੀਤਾ ਜਾਂਦਾ ਹੈ ਅਤੇ ਕਾਂਗਰਸ ਪਾਰਟੀ ਇਸ ਗੱਲ ਤੋਂ ਘਬਰਾ ਗਈ ਕਿ ਇਨਾਂ ਪ੍ਰਾਪਤੀਆਂ ਦੀ ਜਾਣਕਾਰੀ ਸਦਨ ਦੀ ਕਾਰਵਾਈ ਦੇ ਸਿੱਧੇ ਪ੍ਰਸਾਰਨ ਰਾਹੀਂ ਕਿਤੇ ਲੋਕਾਂ ਤੱਕ ਨਾ ਪਹੁੰਚ ਜਾਵੇ।
ਵਿਧਾਨ ਸਭਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹਿਤ ਵਿੱਚ ਕਾਂਗਰਸ ਪਾਰਟੀ ਨੂੰ ਚਾਹੀਦਾ ਤਾਂ ਇਹ ਸੀ ਕਿ ਇਹ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨੂੰ ਧਿਆਨ ਨਾਲ ਸੁਣਦੀ ਅਤੇ 4 ਮਾਰਚ ਨੂੰ ਇਸ ਭਾਸ਼ਣ ਤੇ ਹੋਣ ਵਾਲੀ ਬਹਿਸ ਦੌਰਾਨ ਸਰਕਾਰ ਨੂੰ ਸਵਾਲ ਕਰਦੀ ਅਤੇ ਆਪਣੇ ਸੁਝਾਅ ਵੀ ਪੇਸ਼ ਕਰਦੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਮੇਸ਼ਾਂ ਸਾਰਥਕ ਸੁਝਾਵਾਂ ਨੂੰ ਅਪਣਾਉਂਦੀ ਹੈ।
ਕਾਂਗਰਸ ਪਾਰਟੀ ਨੂੰ ਸਿਰਫ ਸਸਤੀ ਸ਼ੌਹਰਤ ਲਈ ਸਦਨ ਦਾ ਅਪਮਾਨ ਕਰਨ ਲਈ ਕਰੜੇ ਹੱਥੀ ਲੈਂਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਰਵਾਇਤਾਂ ਅਤੇ ਨਿਯਮਾਂ ਅਨੁਸਾਰ ਬਜ਼ਟ ਸੈਸ਼ਨ ਦੀ ਕਾਰਵਾਈ ਹਮੇਸ਼ਾਂ ਸੂਬੇ ਦੇ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਉਪਰੰਤ ਅਕਾਲ ਚਲਾਣਾ ਕਰ ਗਈਆਂ ਨਾਮਵਰ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਰਧਾਂਜਲੀਆਂ ਦੌਰਾਨ ਹੀ ਕਿਸਾਨ ਸੰਘਰਸ਼ ਦੌਰਾਨ ਮਾਰੇ ਗਏ ਕਿਸਾਨ ਸ਼ੁੱਭਕਰਨ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਕਿਸੇ ਸਮੇਂ ਇਹ ਕਾਂਗਰਸ ਪਾਰਟੀ ਇਸੇ ਵਿਧਾਨ ਸਭਾ ਅੰਦਰ ਰਾਤਾਂ ਨੂੰ ਜਾਗ ਕੇ ਰੋਸ ਪ੍ਰਦਰਸ਼ਨ ਕਰਦੀ ਹੁੰਦੀ ਸੀ ਕਿ ਸੈਸ਼ਨ ਲੰਬੇ ਸਮੇਂ ਤੱਕ ਚੱਲਣਾ ਚਾਹੀਦਾ ਹੈ, ਨੇ ਅੱਜ ਸਿਰਫ ਸਸਤੀ ਸ਼ੌਹਰਤ ਲਈ ਲੋਕਤੰਤਰ ਦਾ ਅਪਮਾਨ ਕੀਤਾ।
ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਸੰਘਰਸ਼ ਦਾ ਜਿਕਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਪਾਰਟੀ ਨੂੰ ਸਵਾਲ ਕੀਤਾ ਕਿ ਕੀ ਉਸ ਵੇਲੇ ਦੇ ਕਾਂਗਰਸ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਹੁਣ ਭਾਜਪਾ ਵਿੱਚ ਚਲੇ ਗਏ ਹਨ, ਨੇ ਕਦੇ ਕਿਸਾਨਾਂ ਦੇ ਹੱਕ ਵਿੱਚ ਕੇਂਦਰ ਨੂੰ ਕੋਈ ਪੱਤਰ ਲਿਖਿਆ ਸੀ? ਉਨ੍ਹਾਂ ਕਿਹਾ ਕਿ ਜਦੋਂ ਇੰਨ੍ਹਾਂ ਕਾਲੇ ਕਾਨੂੰਨਾਂ ਬਾਰੇ ਨੀਤੀ ਬਣ ਰਹੀ ਸੀ ਤਾਂ ਉਸ ਸਮੇਂ ਦੇ ਪੰਜਾਬ ਦੇ ਵਿਤ ਮੰਤਰੀ ਨੇ ਸੂਬੇ ਦੇ ਮੁੱਖ ਮੰਤਰੀ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਵਿੱਚ ਹਾਜਰੀ ਭਰ ਕੇ ਭਾਜਪਾ ਦੁਆਰਾ ਬਣਾਏ ਗਏ ਤਿੰਨ ਕਾਲੇ ਕਾਨੂੰਨਾਂ ਦੀ ਹਾਮੀ ਭਰੀ ਸੀ। ਉਨ੍ਹਾਂ ਕਿਹਾ ਕਿ ਦੂਸਰੇ ਪਾਸੇ ਆਮ ਆਦਮੀ ਪਾਰਟੀ ਅਤੇ ਇਸ ਦੀ ਦਿੱਲੀ ਸਰਕਾਰ ਸੰਘਰਸ਼ ਦੌਰਾਨ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੀ।
 ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਹਿਲਾਂ ਵੀ ਕਿਸਾਨਾਂ ਨਾਲ ਸੀ, ਹੁਣ ਵੀ ਹੈ ਅਤੇ ਭਵਿੱਖ ਵਿੱਚ ਵੀ ਰਹੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਇਸ ਮੰਦਭਾਗੀ ਘਟਨਾ ਦੀ ਜਾਣਕਾਰੀ ਮਿਲਦਿਆਂ ਸਾਰ ਹੀ ਸ਼ੁੱਭਕਰਨ ਸਿੰਘ ਦੇ ਪਰਿਵਾਰ ਦੀ ਸਹਾਇਤਾ ਲਈ 1 ਕਰੋੜ ਰੁਪਏ ਦੀ ਸਹਾਇਤਾ ਅਤੇ ਉਸ ਦੀਆਂ ਭੈਣਾਂ ਦੀ ਭਵਿੱਖ ਵਿੱਚ ਵੀ ਹਰ ਸੰਭਵ ਸਹਾਇਤਾ ਦਾ ਐਲਾਨ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਵਿੱਤ ਮੰਤਰੀ ਨੇ ਮੁੜ ਦੁਹਰਾਇਆ ਕਿ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਰਾਜਪਾਲ ਦੇ ਭਾਸ਼ਣ ਵਿੱਚ ਸਿਰਫ ਇਸ ਲਈ ਰੁਕਾਵਟ ਪਾਈ ਗਈ ਕਿਉਂਕਿ ਇਸ ਦੌਰਾਨ ਉਨ੍ਹਾਂ ਪੰਜਾਬ ਦੀ ਨਵੀਂ ਖੇਡ ਨੀਤੀ, ਖਿਡਾਰੀਆਂ ਨੂੰ ਨੌਕਰੀਆਂ, ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਉਪਰਾਲੇ, ਜੀ.ਵੀ.ਕੇ ਵਰਗੇ ਨਿੱਜੀ ਕੰਪਨੀ ਦੇ ਬਿਜਲੀ ਤਾਪ ਘਰ ਦੀ ਪੰਜਾਬ ਸਰਕਾਰ ਦੁਆਰਾ ਖਰੀਦ, ਸਿੱਖਿਆ ਕ੍ਰਾਂਤੀ ਤਹਿਤ ਸਕੂਲ ਆਫ਼ ਐਮੀਨੈਂਸ ਦਾ ਨਿਰਮਾਣ, ਆਮ ਆਦਮੀ ਕਲੀਨਿਕਾਂ ਰਾਹੀਂ 1 ਕਰੋੜ ਤੋਂ ਵੱਧ ਲੋਕਾਂ ਦਾ ਇਲਾਜ, ਘਰਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ, 12000 ਅਧਿਆਪਕਾਂ ਦੀ ਤਨਖ਼ਾਹ 25000 ਰੁਪਏ ਤੈਅ ਕੀਤੀ ਗਈ ਜੋ ਪਹਿਲਾਂ ਘੱਟ ਤਨਖ਼ਾਹਾਂ ‘ਤੇ ਕੱਚੇ ਅਧਿਆਪਕਾਂ ਵਜੋਂ ਕੰਮ ਕਰ ਰਹੇ ਸਨ, ਵਿਦੇਸ਼ਾਂ ਤੋਂ ਨੌਜਵਾਨਾਂ ਦੀ ਵਤਨ ਵਾਪਸੀ, 42000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਟੇਲਾਂ ਤੱਕ ਪਾਣੀ ਪਹੁੰਚਾਉਣ ਆਦਿ ਦਾ ਜਿਕਰ ਕਰਨਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਗਿਨਾਉਣ ਲਈ ਆਪਣੇ ਬੀਤੇ ਪੰਜ ਸਾਲਾਂ ਦੇ ਕਾਰਜ਼ਕਾਲ ਦੀ ਇੱਕ ਵੀ ਪ੍ਰਾਪਤੀ ਨਹੀਂ ਹੈ ਇਸ ਲਈ ਇਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਬਰਦਾਸ਼ਤ ਨਹੀਂ ਕਰ ਸਕੀ।
Tags: harpal cheemavidhan sabha session
Share206Tweet129Share51

Related Posts

ਪੰਜਾਬ ਡਿਜੀਟਲ ਟਿਕਟਿੰਗ ਲਾਂਚ ਦੇ ਨਾਲ ਨਕਦੀ ਰਹਿਤ, ਤਕਨਾਲੋਜੀ-ਅਧਾਰਤ ਜਨਤਕ ਆਵਾਜਾਈ ਵੱਲ ਵਧਾਏ ਕਦਮ

ਜਨਵਰੀ 15, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ CM ਮਾਨ, ਬਿਆਨਾਂ ਬਾਰੇ ਦਿੱਤਾ ਸਪਸ਼ਟੀਕਰਨ

ਜਨਵਰੀ 15, 2026

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ – ਮਨੀਸ਼ ਸਿਸੋਦੀਆ

ਜਨਵਰੀ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 15, 2026

ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

ਜਨਵਰੀ 15, 2026
Load More

Recent News

ਪੰਜਾਬ ਡਿਜੀਟਲ ਟਿਕਟਿੰਗ ਲਾਂਚ ਦੇ ਨਾਲ ਨਕਦੀ ਰਹਿਤ, ਤਕਨਾਲੋਜੀ-ਅਧਾਰਤ ਜਨਤਕ ਆਵਾਜਾਈ ਵੱਲ ਵਧਾਏ ਕਦਮ

ਜਨਵਰੀ 15, 2026

ਇੱਕ ਵਾਰ ਚਾਰਜ ਕਰਨ ‘ਤੇ 30 ਦਿਨ ਚੱਲੇਗਾ ਫੋਨ, 10,000mAh ਬੈਟਰੀ ਵਾਲਾ ਸਮਾਰਟਫੋਨ ਲਾਂਚ ਕਰਨ ਜਾ ਰਹੀ ਇਹ ਕੰਪਨੀ

ਜਨਵਰੀ 15, 2026

ਅਮਰੀਕਾ ਨੇ 75 ਦੇਸ਼ਾਂ ਲਈ ਇਮੀਗ੍ਰੈਂਟ ਵੀਜ਼ਾ ਪ੍ਰੋਸੈਸਿੰਗ ਕੀਤੀ ਫ੍ਰੀਜ਼ : ਦੇਖੋ ਪੂਰੀ ਸੂਚੀ

ਜਨਵਰੀ 15, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ CM ਮਾਨ, ਬਿਆਨਾਂ ਬਾਰੇ ਦਿੱਤਾ ਸਪਸ਼ਟੀਕਰਨ

ਜਨਵਰੀ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.