Navjot Singh Sidhu: ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਦੀ ਰਿਹਾਈ (Navjot Sidhu release) ਦੀਆਂ ਖ਼ਬਰਾਂ ਨੇ ਇੱਕ ਵਾਰ ਫਿਰ ਤੋਂ ਸੁਰਖਿਆਂ ਬਟੋਰਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਤਾਜ਼ਾ ਖ਼ਬਰਾਂ ਮੁਤਾਬਕ ਸਿੱਧੂ ਨੂੰ ਅਗਲੇ ਸਾਲ ਗਣਤੰਤਰ ਦਿਹਾੜੇ (Republic Day) ਮੌਕੇ ਰਿਹਾ ਕੀਤਾ ਜਾ ਸਕਦਾ ਹੈ ਨਾਲ ਹੀ ਉਨ੍ਹਾਂ ਦੀ ਰਿਹਾਅ ਹੋਣ ਤੋਂ ਬਾਅਦ ਸਿੱਧੂ ਇੱਕ ਵਾਰ ਫਿਰ ਤੋਂ ਜੋਸ਼ ‘ਚ ਆਉਣ ਵਾਲੇ ਹਨ। ਜਿਸ ਦੀਆਂ ਤਿਆਰੀਆਂ ਹੁਣ ਤੋਂ ਹੀ ਸ਼ੁਰੂ ਹੋ ਚੁੱਕੀਆਂ ਹਨ। ਨਵਜੋਤ ਸਿੰਘ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ (media advisor Surinder Dalla) ਨੇ ਟਵੀਟ ਕਰਕੇ ਜੇਲ ਤੋਂ ਰਿਹਾਈ ਤੋਂ ਬਾਅਦ ਸਿੱਧੂ ਦੀ ਪਲੈਨਿੰਗ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਦੀ ਅਗਲੇ ਸਾਲ 26 ਜਨਵਰੀ 2023 ਨੂੰ ਰਿਲੀਜ਼ ਹੋਣ ਦੀਆਂ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਹਨ। ਸਿੱਧੂ ਦੇ ਸਲਾਹਕਾਰ ਡੱਲਾ ਨੇ ਟਵੀਟ ਕਰਕੇ ਲਿਖਿਆ- “ਨਵਜੋਤ ਸਿੱਧੂ ਜੀ ਦੇ ਜੇਲ੍ਹ ਵਿੱਚੋਂ ਮੁੜਦੇ ਹੀ ਸ਼ੁਰੂ ਹੋਊ ਮਿਸ਼ਨ 2024 ਅਤੇ ਜਾਰੀ ਰਹੂ ਪੰਜਾਬ ਦੇ ਹੱਕਾਂ ਦੀ ਪਹਿਰੇਦਾਰੀ। ਪੰਜਾਬ ਅੱਜ ਵੀ ਮੰਦਹਾਲੀ ਦੇ ਉਸੇ ਦੌਰ ‘ਚ ਖੜਾ ਹੈ ਜਿੱਥੋਂ ਬਾਹਰ ਕੱਢਣ ਦਾ ਮਾਡਲ ਨਵਜੋਤ ਸਿੱਧੂ ਨੇ ਦਿੱਤਾ ਸੀ। ਪੰਜਾਬ ਦਾ ਇੰਜਣ ਨਵਾਂ ਕਰਨ ਦੀ ਨਹੀਂ ਬਲਕਿ ਬਦਲਣ ਦੀ ਲੋੜ ਹੈ। ਆਗੇ ਆਗੇ ਦੇਖੀਓ ਹੁੰਦਾ ਕੀ ਹੈ ?”
ਨਵਜੋਤ ਸਿੱਧੂ ਜੀ ਦੇ ਜੇਲ੍ਹ ਵਿੱਚੋਂ ਮੁੜਦੇ ਹੀ ਸ਼ੁਰੂ ਹੋਊ ਮਿਸ਼ਨ 2024 ਅਤੇ ਜਾਰੀ ਰਹੂ ਪੰਜਾਬ ਦੇ ਹੱਕਾਂ ਦੀ ਪਹਿਰੇਦਾਰੀ. ਪੰਜਾਬ ਅੱਜ ਵੀ ਮੰਦਹਾਲੀ ਦੇ ਉਸੇ ਦੌਰ ਚ ਖੜਾ ਹੈ ਜਿੱਥੋਂ ਬਾਹਰ ਕੱਢਣ ਦਾ ਮਾਡਲ ਨਵਜੋਤ ਸਿੱਧੂ ਜੀ ਨੇ ਦਿੱਤਾ ਸੀ. ਪੰਜਾਬ ਦਾ ਇੰਜਣ ਨਵਾਂ ਕਰਨ ਦੀ ਨਹੀਂ ਬਲਕਿ ਬਦਲਣ ਦੀ ਲੋੜ ਹੈ. ਆਗੇ ਆਗੇ ਦੇਖੀਏ ਹੋਤਾ ਹੈ ਕਿਆ ?
— Surinder Dalla (@surinder_dalla) November 29, 2022
ਰੋਡ ਰੇਜ ਦੇ 34 ਸਾਲ ਪੁਰਾਣੇ ਮਾਮਲੇ ‘ਚ ਜੇਲ੍ਹ ‘ਚ ਬੰਦ ਹਨ ਸਿੱਧੂ
ਦੱਸ ਦਈਏ ਕਿ ਰੋਡ ਰੇਜ ਦੇ 34 ਸਾਲ ਪੁਰਾਣੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਸੀ। 1988 ਵਿੱਚ ਪੰਜਾਬ ਵਿੱਚ ਰੋਡ ਰੇਜ ਦੀ ਇੱਕ ਘਟਨਾ ਵਿੱਚ ਸਿੱਧੂ ਦੇ ਪੰਚ ਨਾਲ ਇੱਕ ਬਜ਼ੁਰਗ ਦੀ ਮੌਤ ਹੋ ਗਈ ਸੀ।
ਇਸ ਮਾਮਲੇ ‘ਚ ਸੁਪਰੀਮ ਕੋਰਟ ਨੇ ਪਹਿਲਾਂ ਸਿੱਧੂ ਨੂੰ ਗੈਰ ਇਰਾਦਤਨ ਕਤਲ ਦੇ ਦੋਸ਼ ‘ਚ ਬਰੀ ਕਰ ਦਿੱਤਾ ਸੀ ਅਤੇ ਇੱਕ ਹਜ਼ਾਰ ਰੁਪਏ ਜੁਰਮਾਨਾ ਲਗਾਇਆ ਸੀ ਪਰ ਇਸ ਮਾਮਲੇ ‘ਚ ਰੀਵਿਊ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਬਾਅਦ ‘ਚ ਸੁਪਰੀਮ ਕੋਰਟ ਨੇ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ। ਨਵਜੋਤ ਸਿੰਘ ਸਿੱਧੂ ਨੇ ਸਜ਼ਾ ਮਿਲਣ ਤੋਂ ਬਾਅਦ 20 ਮਈ ਨੂੰ ਆਤਮ ਸਮਰਪਣ ਕਰ ਦਿੱਤਾ ਸੀ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h