ਕਾਂਗਰਸ ਵਿਧਾਇਕ ਪ੍ਰਗਟ ਸਿੰਘ ਨੇ ਪਾਈ ਵੋਟ, ਕੀਤਾ ਜਿੱਤ ਦਾ ਦਾਅਵਾ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸਵੇਰੇ 8 ਵਜੇ ਸ਼ੁਰੂ ਹੋਈ ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਵੋਟ ਪਾਉਣ ਪਹੁੰਚੇ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ ਗੱਦਾਰ ਕਹਿਣ ‘ਤੇ ਪਲਟਵਾਰ ਕੀਤਾ। ਰਿੰਕੂ ਨੇ ਕਿਹਾ- ਉਹਨੇ ਕੀਤਾ ਧੋਖਾ। 9 ਸਾਲਾਂ ਵਿੱਚ ਉਨ੍ਹਾਂ ਨੇ ਸਾਰੇ 9 ਵਿਧਾਨ ਸਭਾ ਹਲਕਿਆਂ ਦੀ ਬਜਾਏ ਆਪਣੇ ਫੰਡ ਦਾ ਸਾਰਾ ਪੈਸਾ ਫਿਲੌਰ ਵਿਧਾਨ ਸਭਾ ਵਿੱਚ ਲਗਾ ਦਿੱਤਾ ਤਾਂ ਜੋ ਪੁੱਤਰ ਵਿਕਰਮਜੀਤ ਚੌਧਰੀ ਦੇ ਸਿਆਸੀ ਕਰੀਅਰ ਨੂੰ ਮਜ਼ਬੂਤ ਕੀਤਾ ਜਾ ਸਕੇ।
9 ਵਿਧਾਨ ਸਭਾ ਹਲਕਿਆਂ ਵਾਲੀ ਇਸ ਲੋਕ ਸਭਾ ਸੀਟ ‘ਤੇ 1972 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ‘ਤੇ ਜ਼ਿਲ੍ਹੇ ਦੇ 16 ਲੱਖ 21 ਹਜ਼ਾਰ ਵੋਟਰ ਨਵੇਂ ਸੰਸਦ ਮੈਂਬਰ ਦੀ ਚੋਣ ਕਰਨਗੇ |
ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਇਸ ਸਾਲ ਜਨਵਰੀ ‘ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਇੱਥੇ ਉਪ ਚੋਣ ਹੋ ਰਹੀ ਹੈ। ਵੋਟਾਂ ਦੀ ਗਿਣਤੀ 13 ਮਈ ਨੂੰ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h