ਸ਼ੁੱਕਰਵਾਰ, ਜੁਲਾਈ 24, 2026 08:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ

by Pro Punjab Tv
ਜੁਲਾਈ 22, 2026
in Featured, Featured News, ਪੰਜਾਬ, ਰਾਜਨੀਤੀ
0
  • ਤੀਰਥ ਯਾਤਰਾ ਬੱਸ ‘ਤੇ ਹੋਏ ਹਮਲੇ ਪਿੱਛੇ ਕਾਂਗਰਸੀ ਵਰਕਰਾਂ ਦਾ ਹੱਥ, ਭਗਵੰਤ ਮਾਨ ਸਰਕਾਰ ਦੀ ਭਲਾਈ ਸਕੀਮ ਦੀ ਸਫਲਤਾ ਕਾਂਗਰਸ ਤੋਂ ਨਹੀ ਹੋ ਰਹੀ ਬਰਦਾਸ਼ਤ: ਬਲਤੇਜ ਪੰਨੂ
  • ਤੀਰਥ ਯਾਤਰਾ ਸਕੀਮ ਨੂੰ ਮਿਲ ਰਹੇ ਭਾਰੀ ਜਨਤਕ ਸਮਰਥਨ ਤੋਂ ਬੌਖਲਾ ਕੇ ਕਾਂਗਰਸ ਹਿੰਸਾ ‘ਤੇ ਉਤਰ ਆਈ: ਬਲਤੇਜ ਪੰਨੂ
  • ਕਾਂਗਰਸੀ ਵਰਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਂਗਰਸ ਨੇ ਤੀਰਥ ਯਾਤਰਾ ਬੱਸ ਹਮਲੇ ਦੇ ਦੋਸ਼ੀਆਂ ਨੂੰ ਬਚਾਉਣ ਦੀ ਕੀਤੀ ਕੋਸ਼ਿਸ਼: ਬਲਤੇਜ ਪੰਨੂ
  • ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ 3.5 ਲੱਖ ਤੋਂ ਵੱਧ ਸ਼ਰਧਾਲੂ ਲੈ ਚੁੱਕੇ ਹਨ ਲਾਭ, ਜਲਦ ਸ਼ੁਰੂ ਹੋਣਗੇ ਹੋਰ ਤੀਰਥ ਯਾਤਰਾ ਰੂਟ: ਸ਼ਮਿੰਦਰ ਖਿੰਡਾ
  • ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਨੇ ਹਰ ਪੰਜਾਬੀ ਦੀ ਪਹੁੰਚ ‘ਚ ਲਿਆਂਦੀ ਧਾਰਮਿਕ ਯਾਤਰਾ: ਸ਼ਮਿੰਦਰ ਖਿੰਡਾ

ਚੰਡੀਗੜ੍ਹ, 22 ਜੁਲਾਈ,2026 : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਚੱਲ ਰਹੀ ਬੱਸ ‘ਤੇ ਹੋਏ ਹਮਲੇ ਦੀ ਪੁਰਜ਼ੋਰ ਨਿੰਦਾ ਕੀਤੀ ਹੈ। ਪਾਰਟੀ ਨੇ ਕਿਹਾ ਕਿ ਇਹ ਘਟਨਾ ਕਾਂਗਰਸੀ ਵਰਕਰਾਂ ਵਲੋਂ ਅੰਜਾਮ ਦਿੱਤੀ ਗਈ ਹੈ, ਜੋ ਇਸ ਜਨ ਭਲਾਈ ਪਹਿਲਕਦਮੀ ਦੀ ਵਧਦੀ ਲੋਕਪ੍ਰਿਯਤਾ ਅਤੇ ਸਫਲਤਾ ਤੋਂ ਬੌਖਲਾ ਗਏ ਹਨ।

‘ਆਪ’ਆਗੂ ਸ਼ਮਿੰਦਰ ਸਿੰਘ ਖਿੰਡਾ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸੂਬੇ ਦੀਆਂ ਸਭ ਤੋਂ ਸਫਲ ਜਨ ਭਲਾਈ ਸਕੀਮਾਂ ਵਿੱਚੋਂ ਇੱਕ ਵਜੋਂ ਉੱਭਰੀ ਹੈ, ਜਿਸ ਨਾਲ ਲੱਖਾਂ ਲੋਕਾਂ ਨੂੰ ਮੁਫ਼ਤ ਧਾਰਮਿਕ ਯਾਤਰਾ ਕਰਨ ਦਾ ਮੌਕਾ ਮਿਲ ਰਿਹਾ ਹੈ।

ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਧਿਰਾਂ ਤੋਂ ਭਗਵੰਤ ਮਾਨ ਸਰਕਾਰ ਦੀਆਂ ਭਲਾਈ ਯੋਜਨਾਵਾਂ ਦੀ ਸਫਲਤਾ ਬਰਦਾਸ਼ਤ ਨਹੀਂ ਹੋ ਰਹੀ। ਜਦੋਂ ਆਪ ਸਰਕਾਰ ਸੱਤਾ ਵਿੱਚ ਆਈ ਸੀ ਤਾਂ ਵਿਰੋਧੀ ਧਿਰ ਦਾ ਦਾਅਵਾ ਸੀ ਕਿ ਇਹ ਤਿੰਨ ਮਹੀਨੇ ਵੀ ਨਹੀਂ ਚੱਲੇਗੀ। ਜਦੋਂ ਸਰਕਾਰ ਨੇ ਤਿੰਨ ਮਹੀਨੇ ਪੂਰੇ ਕੀਤੇ ਤਾਂ ਉਨ੍ਹਾਂ ਕਿਹਾ ਕਿ ਇਹ ਇੱਕ ਸਾਲ ਪੂਰਾ ਨਹੀਂ ਕਰੇਗੀ। ਅੱਜ ਸਰਕਾਰ ਸਫਲਤਾਪੂਰਵਕ ਆਪਣਾ ਪੰਜ ਸਾਲਾਂ ਦਾ ਕਾਰਜਕਾਲ ਪੂਰਾ ਕਰ ਰਹੀ ਹੈ।

ਬਲਤੇਜ ਪੰਨੂ ਨੇ ਇਹ ਵੀ ਇਸ਼ਾਰਾ ਕੀਤਾ ਕਿ ਜਦੋਂ ਵੀ ਮੁੱਖ ਮੰਤਰੀ ਭਗਵੰਤ ਮਾਨ ਰੁਟੀਨ ਮੈਡੀਕਲ ਚੈੱਕਅਪ ਲਈ ਜਾਂਦੇ ਹਨ ਤਾਂ ਵਿਰੋਧੀ ਧਿਰ ਵੱਲੋਂ ਵਾਰ-ਵਾਰ ਬੇਬੁਨਿਆਦ ਅਫਵਾਹਾਂ ਫੈਲਾਈਆਂ ਜਾਂਦੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਧਿਰ ਨੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਮੇਸ਼ਾ ਅਨਾਵਸ਼ਕ ਅਟਕਲਾਂ ਲਗਾਉਣ ਦੀ ਕੋਸ਼ਿਸ਼ ਕੀਤੀ ਹੈ।

ਤੀਰਥ ਯਾਤਰਾ ਬੱਸ ‘ਤੇ ਹੋਏ ਹਮਲੇ ਦਾ ਜ਼ਿਕਰ ਕਰਦਿਆਂ ਬਲਤੇਜ ਪੰਨੂ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੋ ਵਿਅਕਤੀਆਂ-ਗੁਰਪਿੰਦਰ ਸਿੰਘ ਉਰਫ਼ ਲਾਲੀ ਅਤੇ ਬਲਜੀਤ ਸਿੰਘ ਸ਼ੀਸ਼ਾ ਦੇ ਸਬੰਧ ਕਾਂਗਰਸ ਪਾਰਟੀ ਨਾਲ ਹਨ। ਉਨ੍ਹਾਂ ਕਿਹਾ ਕਿ ਬੱਸ ‘ਤੇ ਬਿਨਾਂ ਕਿਸੇ ਉਕਸਾਵੇ ਜਾਂ ਕਾਰਨ ਤੋਂ ਹਮਲਾ ਕੀਤਾ ਗਿਆ।ਉਨ੍ਹਾਂ ਕਿਹਾ ਕਿ ਇਸ ਹਮਲੇ ਪਿੱਛੇ ਇੱਕੋ-ਇੱਕ ਕਾਰਨ ਇਹ ਹੈ ਕਿ ਕਾਂਗਰਸ ਤੋਂ ਉਹ ਪ੍ਰਸ਼ੰਸਾ ਬਰਦਾਸ਼ਤ ਨਹੀਂ ਹੋ ਰਹੀ ਜੋ ਲੋਕ ਧਾਰਮਿਕ ਯਾਤਰਾਵਾਂ ਤੋਂ ਪਰਤਣ ਤੋਂ ਬਾਅਦ ਭਗਵੰਤ ਮਾਨ ਸਰਕਾਰ ਲਈ ਜ਼ਾਹਰ ਕਰਦੇ ਹਨ। ਇਸ ਸਕੀਮ ਦਾ ਲਾਭ ਲੈਣ ਵਾਲਾ ਹਰ ਸ਼ਰਧਾਲੂ ਸਰਕਾਰ ਦੀ ਸ਼ਲਾਘਾ ਕਰਦਾ ਹੈ, ਜੋ ਕਾਂਗਰਸ ਲਈ ਅਸਹਿ ਹੋ ਗਿਆ ਹੈ।

ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਕਾਂਗਰਸ ਨਾਲ ਜੁੜੇ ਦੋ ਹੋਰ ਵਿਅਕਤੀਆਂ, ਸੰਨੀ ਅਤੇ ਹਰਪ੍ਰੀਤ ਸਿੰਘ, ਨੇ ਦੋਸ਼ੀਆਂ ਨੂੰ ਛੁਡਵਾਉਣ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਰੋਕਣ ਲਈ ਪੁਲਿਸ ‘ਤੇ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਦੋਸ਼ੀਆਂ ਨੂੰ ਕਿਸ ਨੇ ਉਕਸਾਇਆ ਸੀ ਅਤੇ ਇਸ ਹਮਲੇ ਪਿੱਛੇ ਕੀ ਵੱਡੀ ਸਾਜ਼ਿਸ਼ ਸੀ।

ਭਗਵੰਤ ਮਾਨ ਸਰਕਾਰ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਜਾਰੀ ਰੱਖਣ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਅਜਿਹੇ ਪ੍ਰੋਗਰਾਮ ‘ਚ ਵਿਘਨ ਨਹੀਂ ਪਾਉਣ ਦੇਵੇਗੀ ਜਿਸ ਨੇ ਲੱਖਾਂ ਪੰਜਾਬੀਆਂ ਨੂੰ ਆਤਮਿਕ ਸੰਤੁਸ਼ਟੀ ਅਤੇ ਖੁਸ਼ੀ ਦਿੱਤੀ ਹੈ।

ਇਸ ਦੌਰਾਨ ਸ਼ਮਿੰਦਰ ਸਿੰਘ ਖਿੰਡਾ ਨੇ ਦੱਸਿਆ ਕਿ ਸ਼੍ਰੀ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ ਜੀ ਅਤੇ ਸ਼੍ਰੀ ਦਰਬਾਰ ਸਾਹਿਬ ਸਮੇਤ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ 3.5 ਲੱਖ ਤੋਂ ਵੱਧ ਸ਼ਰਧਾਲੂ ਇਸ ਸਕੀਮ ਦਾ ਲਾਭ ਉਠਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਹਰਿਦੁਆਰ, ਰਿਸ਼ੀਕੇਸ਼, ਮਥੁਰਾ, ਵ੍ਰਿੰਦਾਵਨ, ਖਾਟੂ ਸ਼ਿਆਮ ਅਤੇ ਸਾਲਾਸਰ ਧਾਮ ਲਈ ਵੀ ਧਾਰਮਿਕ ਯਾਤਰਾ ਸੇਵਾਵਾਂ ਸ਼ੁਰੂ ਕਰੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਹਰ ਜ਼ਿੰਮੇਵਾਰੀ ਖੁਦ ਚੁੱਕਦੀ ਹੈ, ਜਿਸ ਵਿੱਚ ਆਵਾਜਾਈ, ਰਹਿਣ-ਸਹਿਣ, ਖਾਣ-ਪੀਣ ਅਤੇ ਹੋਰ ਪ੍ਰਬੰਧ ਸ਼ਾਮਲ ਹਨ। ਖਿੰਡਾ ਨੇ ਕਿਹਾ ਕਿ ਖਾਸ ਕਰਕੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਬਹੁਤ ਸਾਰੇ ਲੋਕ ਵਿੱਤੀ ਮਜਬੂਰੀਆਂ ਕਾਰਨ ਕਦੇ ਵੀ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਨਹੀਂ ਕਰ ਸਕੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਜਿਹੇ ਲੋਕਾਂ ਦੀਆਂ ਰੀਝਾਂ ਪੂਰੀਆਂ ਕਰਨ ਲਈ ਸ਼ੁਰੂ ਕੀਤੀ ਗਈ ਸੀ। ਇਹ ਸਕੀਮ ਸ਼ੁਰੂਆਤ ਤੋਂ ਹੀ ਬਿਨਾਂ ਕਿਸੇ ਰੁਕਾਵਟ ਦੇ ਲਗਾਤਾਰ ਚੱਲ ਰਹੀ ਹੈ ਅਤੇ ਇੱਕ ਦਿਨ ਲਈ ਵੀ ਬੰਦ ਨਹੀਂ ਹੋਈ। ਲੱਖਾਂ ਲਾਭਪਾਤਰੀਆਂ ਦੇ ਬਾਵਜੂਦ ਪ੍ਰਬੰਧਾਂ ਨੂੰ ਲੈ ਕੇ ਇੱਕ ਵੀ ਸ਼ਿਕਾਇਤ ਸਾਹਮਣੇ ਨਹੀਂ ਆਈ।

Tags: Aam Aadmi Party Punjabcongress workerslatest newstirath bus yatra
Share198Tweet124Share49

Related Posts

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

ਜੁਲਾਈ 22, 2026

ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਕੇਜਰੀਵਾਲ

ਜੁਲਾਈ 22, 2026
Load More

Recent News

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

ਜੁਲਾਈ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.