BSF Seized Heroin Packet in Ferozepur: ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਹੈਰੋਇਨ ਦੀ ਇੱਕ ਖੇਪ ਮਿਲੀ ਹੈ। ਗਸ਼ਤ ਦੌਰਾਨ ਬੀਐਸਐਫ ਜਵਾਨਾਂ ਨੇ ਇੱਕ ਵਿਅਕਤੀ ਦੇ ਪੈਰ ਦੇਖੇ। ਇਸ ਤੋਂ ਬਾਅਦ ਜਦੋਂ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ ਤਾਂ ਪੀਲੇ ਰੰਗ ਦੇ 14 ਪੈਕਟ ਬਰਾਮਦ ਹੋਏ, ਜੋ ਕਿ ਹੈਰੋਇਨ ਨਾਲ ਭਰੇ ਹੋਏ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਪੈਕਟ ਪਾਕਿਸਤਾਨ ਤੋਂ ਡਰੋਨ ਰਾਹੀਂ ਆਏ ਹਨ।
ਹਾਸਲ ਜਾਣਕਾਰੀ ਮੁਤਾਬਕ ਬੀਓਪੀ ਜਗਦੀਸ਼ ਕੋਲ ਇਹ ਖੇਪ ਮਿਲੀ। ਹਰ ਪੈਕੇਟ ਵਿੱਚ ਲਗਪਗ 100 ਗ੍ਰਾਮ ਹੈਰੋਇਨ ਹੈ, ਜਿਸਦਾ ਮਤਲਬ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦਾ ਕੁੱਲ ਵਜ਼ਨ 1 ਕਿਲੋ 400 ਗ੍ਰਾਮ ਹੈ। ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 6.30 ਵਜੇ ਬੀਐਸਐਫ ਦੀ ਖੁਰਾ ਚੈਕਿੰਗ ਪਾਰਟੀ ਸਰਹੱਦ ’ਤੇ ਬੀਓਪੀ ਜਗਦੀਸ਼ ਦੇ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ।
ਅਧਿਕਾਰੀਆਂ ਮੁਤਾਬਕ ਗਸ਼ਤ ਦੌਰਾਨ ਬੀਪੀ ਨੰਬਰ 192/16 ਨੇੜੇ ਆਉਂਦੇ-ਜਾਂਦੇ ਇੱਕ ਵਿਅਕਤੀ ਦੇ ਪੈਰਾਂ ਦੇ ਨਿਸ਼ਾਨ ਦੇਖੇ ਗਏ ਅਤੇ ਤੁਰੰਤ ਉਸ ਇਲਾਕੇ ਦੀ ਤਲਾਸ਼ੀ ਲਈ ਗਈ। ਕਰੀਬ 6:45 ‘ਤੇ ਖੁਰਾ ਪਾਰਟੀ ਨੂੰ 14 ਛੋਟੇ ਪੈਕੇਟ ਮਿਲੇ ਅਤੇ ਹਰ ਪੈਕਟ ‘ਚ ਕਰੀਬ 100 ਗ੍ਰਾਮ ਹੈਰੋਇਨ ਸੀ, ਜਿਸ ਦੀ ਕੀਮਤ ਕਰੋੜਾਂ ‘ਚ ਬਣਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h