ਅੱਖਾਂ ਦੀ ਰੋਸ਼ਨੀ ਵਧਾਉਂਦੀ ਹੈ: ਇਸ ਦੇ ਨਿਯਮਤ ਸੇਵਨ ਨਾਲ ਅੱਖਾਂ ਦੀ ਰੌਸ਼ਨੀ ਵਧਦੀ ਹੈ। ਇਸ ‘ਚ ਲਿਊਟੀਨ ਪਾਇਆ ਜਾਂਦਾ ਹੈ ਜੋ ਅੱਖਾਂ ਦੀ ਰੋਸ਼ਨੀ ਨੂੰ ਵਧਾਉਂਦਾ ਹੈ।
ਹੱਡੀਆਂ ਦੀ ਮਜ਼ਬੂਤੀ ਲਈ : ਗਠੀਆ ਅਤੇ ਜੋੜਾਂ ਦੇ ਦਰਦ ਤੋਂ ਪੀੜਤ ਮਰੀਜ਼ ਜੇਕਰ ਰੋਜ਼ਾਨਾ ਸ਼ਲਗਮ ਦਾ ਸੇਵਨ ਕਰਦੇ ਹਨ ਤਾਂ ਉਨ੍ਹਾਂ ਨੂੰ ਇਹ ਸਮੱਸਿਆ ਨਹੀਂ ਹੋਵੇਗੀ ਕਿਉਂਕਿ ਇਸ ‘ਚ ਕੈਲਸ਼ੀਅਮ, ਪੋਟਾਸ਼ੀਅਮ ਆਦਿ ਪਾਏ ਜਾਂਦੇ ਹਨ ਜੋ ਇਸ ਸਮੱਸਿਆ ਨੂੰ ਪੈਦਾ ਨਹੀਂ ਹੋਣ ਦਿੰਦੇ।
ਅਸਥਮਾ ‘ਚ ਫਾਇਦੇਮੰਦ: ਦਮੇ ਤੋਂ ਪੀੜਤ ਵਿਅਕਤੀ ਨੂੰ ਸ਼ਲਗਮ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਇਸ ‘ਚ ਐਂਟੀ-ਇੰਫਲੇਮੇਟਰੀ ਅਤੇ ਐਂਟੀ-ਆਕਸੀਡੈਂਟ ਹੁੰਦੇ ਹਨ ਜੋ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ‘ਚ ਮਦਦਗਾਰ ਹੁੰਦੇ ਹਨ।
ਬਲੱਡ ਪ੍ਰੈਸ਼ਰ ‘ਚ ਫਾਇਦੇਮੰਦ : ਇਸ ‘ਚ ਮੈਗਨੀਸ਼ੀਅਮ ਅਤੇ ਵਿਟਾਮਿਨ ਬੀ ਪਾਇਆ ਜਾਂਦਾ ਹੈ ਜੋ ਬਲੱਡ ਪ੍ਰੈਸ਼ਰ ਤੋਂ ਪੀੜਤ ਲੋਕਾਂ ਲਈ ਫਾਇਦੇਮੰਦ ਹੁੰਦਾ ਹੈ। ਇਸ ਦਾ ਨਿਯਮਤ ਸੇਵਨ ਕਰਨ ਨਾਲ ਉਹ ਆਪਣੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰ ਸਕਦਾ ਹੈ।
ਪਾਚਨ ਤੰਤਰ ਨੂੰ ਮਜ਼ਬੂਤ ਰੱਖਦਾ ਹੈ : ਸ਼ਲਗਮ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਠੀਕ ਰਹਿੰਦਾ ਹੈ ਅਤੇ ਗੈਸ ਅਤੇ ਬਦਹਜ਼ਮੀ ਵਰਗੀਆਂ ਸਮੱਸਿਆਵਾਂ ਤੋਂ ਵੀ ਬਚਾਅ ਰਹਿੰਦਾ ਹੈ।
ਭਾਰ ਘਟਾਉਂਦਾ ਹੈ: ਇਸ ਵਿਚ ਕੈਲੋਰੀ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ ਅਤੇ ਇਸ ਦੇ ਸੇਵਨ ਨਾਲ ਸਰੀਰ ਦੇ ਵਧਦੇ ਭਾਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਇਸ ‘ਚ ਫਾਈਬਰ ਹੁੰਦਾ ਹੈ ਜੋ ਮੈਟਾਬੋਲਿਜ਼ਮ ਦੇ ਸਹੀ ਕੰਮ ਕਰਨ ‘ਚ ਮਦਦ ਕਰਦਾ ਹੈ।