ਜਗਰਾਓਂ: ਚੇਤਨ ਸਿੰਘ ਜੌੜੇਮਾਜਰਾਕੈਬਿਨੇਟ ਮੰਤਰੀ ਪੰਜਾਬ ਵੱਲੋਂ ਬੀਤੇ ਦਿਨੀਂ ਪਿੰਡ ਨੱਥੋਵਾਲ ਵਿਖੇ ਇੰਗਲੈਂਡ ਨਿਵਾਸੀ ਹਰਦਿਆਲ ਸਿੰਘ ਕਰਨ ਬੁੱਟਰ ਨਾਲ ਉਹਨਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਗੱਲਬਾਤ ਕਰਦਿਆਂ ਜੌੜੇਮਾਜਰਾ ਨੇ ਕਿਹਾ ਕਿ ਪ੍ਰਵਾਸੀ ਪੰਜਾਬੀ ਭਰਾਵਾਂ ਨੂੰ ਸੂਬੇ ਦੇ ਵਿਕਾਸ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੌ ਇਸ ਖਿੱਤੇ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਨੂੰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਮੋਹਰੀ ਰੋਲ ਅਦਾ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਨੂੰ ਮੁੱਖ ਰੱਖਦੇ ਹੋਏ ਬਾਗਬਾਨੀ ਦੀਆਂ ਨਵੀਨਤਮ ਤਕਨੀਕਾਂ ਨੂੰ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾ ਕੇ ਫਸਲੀ ਵਿਭਿੰਨਤਾ ਲਿਆਉਣਾ ਅਤੇ ਬਾਗਬਾਨੀ ਫਸਲਾਂ ਨੂੰ ਕੌਮਾਂਤਰੀ ਪੱਧਰ ਤੇ ਮੁਕਾਬਲੇ ਯੋਗ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ।
ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਰਾਜ ਭਾਰਤ ਦਾ ਪਹਿਲਾ ਅਜਿਹਾ ਸੂਬਾ ਬਣਿਆ ਹੈ ਜਿਸ ਵੱਲੋਂ ਰਾਜ ਦੇ ਮਿੱਟੀ, ਪਾਣੀ ਅਤੇ ਹਵਾ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਅਤੇ ਜਿਮੀਦਾਰਾਂ ਦੀ ਆਮਦਨ ਵਧਾਉਣ ਲਈ ਇਸ ਅਤਿ ਆਧੁਨਿਕ ਬਾਇਓਫਰਟੀਲਾਈਜ਼ਰ ਲੈਬਾਰਟਰੀ ਦੀ ਸਥਾਪਨਾ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h