Freedom Fighters Gallery: ”ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਮਹਾਨ ਸੁਤੰਤਰਤਾ ਸੰਗਰਾਮੀਆਂ ਦਾ ਯੋਗਦਾਨ ਨਾ ਭੁੱਲਣਯੋਗ ਹੈ ਤੇ ਪੰਜਾਬ ਸਰਕਾਰ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।” ਇਹ ਪ੍ਰਗਟਾਵਾ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਵਿਖੇ ਬਣਾਈ ਗਈ ਸੁਤੰਤਰਤਾ ਸੰਗਰਾਮੀ ਗੈਲਰੀ ਦਾ ਜਾਇਜ਼ਾ ਲੈਣ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਇਸ ਗੈਲਰੀ ਵਿਖੇ ਲਗਾਈਆਂ ਗਈਆਂ ਤਸਵੀਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨਾਲ ਜ਼ਿਲ੍ਹੇ ਨਾਲ ਸਬੰਧਤ ਮਹਾਨ ਆਜ਼ਾਦੀ ਘੁਲਾਟੀਆਂ ਦਾ ਪਤਾ ਲੱਗਦਾ ਹੈ ਕਿਉਂਕਿ ਇਹ ਸਾਡੇ ਜ਼ਿਲ੍ਹੇ ਦਾ ਮਾਣ ਹਨ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਇਹ ਗੈਲਰੀ ਸਥਾਪਤ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਖ਼ੁਦ ਵੀ ਜਲਦ ਹੀ ਪਟਿਆਲਾ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਨੂੰ ਮਿਲਣ ਉਨ੍ਹਾਂ ਦੇ ਘਰਾਂ ‘ਚ ਜਾਣਗੇ।
ਸੁਤੰਤਰਤਾ ਸੰਗਰਾਮੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਮੌਜੂਦਾ ਪੰਜਾਬ ਸਰਕਾਰ ਆਪਣੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਫ਼ਰੀਦਕੋਟ ਜ਼ਿਲ੍ਹੇ ‘ਚ ਆਜ਼ਾਦੀ ਘੁਲਾਟੀਏ ਸ. ਨਿਹਾਲ ਸਿੰਘ ਅਤੇ ਜਗਦੀਸ਼ ਚੰਦਰ ਸ਼ਰਮਾ ਨੂੰ ਮਿਲ ਕੇ ਆਏ ਸਨ ਅਤੇ ਹੁਣ ਪਟਿਆਲਾ ਜ਼ਿਲ੍ਹੇ ਦੇ ਵਸਨੀਕ ਆਜ਼ਾਦੀ ਘੁਲਾਟੀਆਂ ਨੂੰ ਵੀ ਮਿਲਣਗੇ।
ਚੇਤਨ ਸਿੰਘ ਜੌੜਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਨੂੰ ਜੇਕਰ ਕੋਈ ਮੁਸ਼ਕਿਲ ਹੈ ਤਾਂ ਇਸ ਦਾ ਵੀ ਨਿਪਟਾਰਾ ਤੁਰੰਤ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਨੂੰ ਜਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਦਰਪੇਸ਼ ਕਿਸੇ ਵੀ ਸਮੱਸਿਆ ਦੇ ਹੱਲ ਲਈ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਗਾਜੀਪੁਰ ਤੇ ਸੋਨੂ ਥਿੰਦ ਵੀ ਮੌਜੂਦ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h