Controversial video case of Kataruchak: ਪੰਜਾਬ ਦੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਵਿਵਾਦਤ ਵੀਡੀਓ ਮਾਮਲੇ ਵਿੱਚ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ (NCSC) ਨੂੰ ਤੀਜੇ ਨੋਟਿਸ ਦਾ ਜਵਾਬ ਵੀ ਨਹੀਂ ਮਿਲਿਆ। ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਪੰਜਾਬ ਸਰਕਾਰ ਨੂੰ ਮਾਮਲੇ ਦੀ ਕਾਰਵਾਈ ਰਿਪੋਰਟ ਪੇਸ਼ ਕਰਨ ਲਈ 12 ਜੂਨ ਤੱਕ ਦਾ ਸਮਾਂ ਦਿੱਤਾ ਹੈ। NCSC ਨੇ ਪੰਜਾਬ ਦੇ ਮੁੱਖ ਸਕੱਤਰ, DGP ਤੇ DIG ਨੂੰ ਨੋਟਿਸ ਜਾਰੀ ਕੀਤਾ ਸੀ।
ਇਸ ਤੋਂ ਪਹਿਲਾਂ ਵੀ ਐਨਸੀਐਸਸੀ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਕਾਰਵਾਈ ਦੀ ਰਿਪੋਰਟ ਦੇਣ ਲਈ ਦੋ ਨੋਟਿਸ ਜਾਰੀ ਕੀਤੇ ਗਏ ਸੀ ਪਰ ਜਵਾਬ ਨਾ ਮਿਲਣ ’ਤੇ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵੱਲੋਂ ਪੰਜਾਬ ਸਰਕਾਰ ਨੂੰ ਤੀਜਾ ਨੋਟਿਸ ਜਾਰੀ ਕੀਤਾ ਗਿਆ ਸੀ। 6 ਦਿਨ ਪਹਿਲਾਂ ਕਮਿਸ਼ਨ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਜਾਂ ਫਿਰ ਦਿੱਲੀ ਵਿੱਚ ਪੀੜਤ ਦੇ ਬਿਆਨ ਦਰਜ ਕਰਨ ਤੇ ਪੀੜਤ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਸੀ।
ਇਸ ਮਾਮਲੇ ਦਾ ਪਹਿਲਾ ਨੋਟਿਸ ਪੰਜਾਬ ਸਰਕਾਰ ਨੂੰ 5 ਮਈ ਨੂੰ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਸੂਬਾ ਸਰਕਾਰ ਨੇ 8 ਮਈ ਨੂੰ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਕਮੇਟੀ (ਐਸਆਈਟੀ) ਦਾ ਗਠਨ ਕੀਤਾ। ਪਰ ਐਸਆਈਟੀ ਵੱਲੋਂ ਵੀ ਕਮਿਸ਼ਨ ਨੂੰ ਕੋਈ ਰਿਪੋਰਟ ਨਹੀਂ ਸੌਂਪੀ ਗਈ। ਅਜਿਹੀ ਸਥਿਤੀ ਵਿੱਚ, NCSC ਵਲੋਂ 25 ਮਈ ਨੂੰ ਦੂਜਾ ਨੋਟਿਸ ਜਾਰੀ ਕੀਤਾ ਗਿਆ। ਇਸ ਬਾਰੇ ਵੀ ਕੋਈ ਜਵਾਬ ਨਾ ਮਿਲਣ ’ਤੇ ਪਿਛਲੇ ਹਫ਼ਤੇ ਕਾਰਵਾਈ ਦੀ ਰਿਪੋਰਟ ਸਬੰਧੀ ਤੀਜਾ ਨੋਟਿਸ ਜਾਰੀ ਕੀਤਾ ਗਿਆ।
ਬਿਆਨ ਵੀਡੀਓ ਕਾਨਫਰੰਸ ਰਾਹੀਂ ਰਿਕਾਰਡ ਕੀਤਾ ਜਾਵੇਗਾ
ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਪੀੜਤ ਨੇ ਆਪਣੀ ਜਾਨ ਨੂੰ ਖ਼ਤਰੇ ਬਾਰੇ ਪੰਜਾਬ ਪੁਲਿਸ ਨੂੰ ਲਿਖਤੀ ਤੌਰ ’ਤੇ ਸੂਚਿਤ ਵੀ ਕੀਤਾ। ਪੀੜਤ ਨੇ ਕਿਹਾ ਹੈ ਕਿ ਉਹ ਐਸਆਈਟੀ ਸਾਹਮਣੇ ਪੇਸ਼ ਹੋ ਕੇ ਆਪਣਾ ਬਿਆਨ ਦਰਜ ਨਹੀਂ ਕਰਵਾ ਸਕਦਾ। ਇਸ ਕਾਰਨ ਪੀੜਤਾ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਜਾਂ ਪੰਜਾਬ ਤੋਂ ਬਾਹਰ ਦਿੱਲੀ ਵਿਖੇ ਆਪਣੇ ਬਿਆਨ ਦਰਜ ਕਰਵਾਉਣ ਦੀ ਬੇਨਤੀ ਕੀਤੀ। ਐਸਸੀ ਕਮਿਸ਼ਨ ਵੱਲੋਂ ਉਸ ਨੂੰ ਤੁਰੰਤ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
ਅਨੁਸੂਚਿਤ ਜਾਤੀ ਦੇ ਲੋਕਾਂ ਪ੍ਰਤੀ ਉਦਾਸੀਨਤਾ
ਪੰਜਾਬ ਸਰਕਾਰ ਵੱਲੋਂ ਪੀੜਤ ਨੂੰ ਨਿਆਂ ਤੇ ਸੁਰੱਖਿਆ ਪ੍ਰਦਾਨ ਕਰਨ ਵਿੱਚ ਕੀਤੀ ਜਾ ਰਹੀ ਦੇਰੀ ਬਾਰੇ ਐਨਸੀਐਸਸੀ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਕਿਹਾ ਕਿ ਇਹ ਅਨੁਸੂਚਿਤ ਜਾਤੀਆਂ ਪ੍ਰਤੀ ਸੂਬਾ ਸਰਕਾਰ ਦੇ ਰਵੱਈਏ ਨੂੰ ਦਰਸਾਉਂਦਾ ਹੈ। ਇਸ ਤੋਂ ਬਾਅਦ ਉਨ੍ਹਾਂ ਪੰਜਾਬ ਸਰਕਾਰ ਨੂੰ ਤੀਜਾ ਨੋਟਿਸ ਜਾਰੀ ਕਰਕੇ 12 ਜੂਨ ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h