Karan Aulja statement on controversy: ਸਿੱਧੂ ਮੂਸੇਵਾਲਾ ਕਤਲ ਕਾਂਡ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਹਿਲਾ ਕੇ ਰੱਖ ਦਿੱਤਾ ਹੈ, ਇਸ ਕਤਲ ਕੇਸ ਨੂੰ ਬੇਸ਼ੱਕ ਇੱਕ ਸਾਲ ਹੋਣ ਵਾਲਾ ਹੈ ਪਰ ਇਸ ਸਦਮੇ ਤੋਂ ਅਜੇ ਵੀ ਸਿੱਧੂ ਦੇ ਮਾਪੇ ਤੇ ਉਸ ਦੇ ਫੈਨਸ ਉਭਰ ਨਹੀਂ ਸਕੇ। ਨਾਲ ਹੀ ਇਸ ਮਾਮਲੇ ‘ਚ ਅਜੇ ਵੀ ਹਰ ਰੋਜ਼ ਨਵੇਂ-ਨਵੇਂ ਖੁਲਾਸੇ ਹੋ ਰਹੇ ਹਨ।
ਜਾਣੋ ਕਰਨ ਦੀ ਵਾਇਰਲ ਵੀਡੀਓ ਨਾਲ ਜੁੜਿਆ ਕਿਹੜਾ ਵਿਵਾਦ
ਹੁਣ ਇਸ ਮਾਮਲ ‘ਚ ਤਾਜ਼ਾ ਟਵਿਸਟ ਉਦੋਂ ਆਇਆ ਜਦੋਂ ਇੱਕ ਹੋਰ ਫੇਮਸ ਪੰਜਾਬੀ ਗਾਇਕ ਕਰਨ ਔਜਲਾ ਦੀ ਇੱਕ ਵੀਡੀਓ ਵਾਇਰਲ ਹੋਈ। ਦੱਸ ਦਈਏ ਕਿ ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਸਿੰਗਰ ਵਿਵਾਦਾਂ ਵਿੱਚ ਘਿਰ ਗਿਆ ਹੈ। ਕਿਉਂਕਿ ਵੀਡੀਓ ‘ਚ ਕਰਨ ਔਜਲਾ ਜਿੱਥੇ ਪ੍ਰਫਾਰਮੈਂਸ ਦੇ ਰਿਹਾ ਹੈ ਉਹ ਕਿਸ ਦੇ ਵਿਆਹ ਦੀ ਰਿਸੈਪਸ਼ਨ ਦਾ ਵੀਡੀਓ ਹੈ, ਪਰ ਜਿਸ ਕਰਕੇ ਵਿਵਾਦ ਹੋ ਰਿਹਾ ਹੈ ਉਹ ਇਹ ਹੈ ਕਿ ਇਸ ‘ਚ ਭਗੌੜੇ ਅਨਮੋਲ ਬਿਸ਼ਨੋਈ ਹੈ, ਜੋ ਕਿ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਭਰਾ ਹੈ।
ਅਨਮੋਲ ਬਿਸ਼ਨੋਈ ਕਈ ਮਹੀਨਿਆਂ ਤੋਂ ਸੁਰਖੀਆਂ ‘ਚ ਬਣੇ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਲੋੜੀਂਦਾ ਹੈ। ਪੰਜਾਬੀ ਗਾਇਕ ਮੂਸੇਵਾਲਾ ਦੀ ਪਿਛਲੇ ਸਾਲ ਮਈ ਵਿੱਚ ਮਾਨਸਾ ਦੇ ਇੱਕ ਪਿੰਡ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਦੋਂ ਤੋਂ ਹੀ ਪੁਲਿਸ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਦੀ ਭਾਲ ਕਰ ਰਹੀ ਹੈ।
ਵਾਈਰਲ ਹੋ ਰਹੀ ਵੀਡੀਓ ਕੈਲੀਫੋਰਨੀਆ ਦੇ ਬੇਕਰਸਫੀਲਡ ਵਿੱਚ ਇੱਕ ਰਿਸੈਪਸ਼ਨ ਦਾ ਹੈ, ਜਿਸ ‘ਚ ਔਜਲਾ ਦੇ ਨਾਲ ਪੰਜਾਬੀ ਸਿੰਗਰ ਸ਼ੈਰੀ ਮਾਨ ਨੇ ਵੀ ਸਟੇਜ ‘ਤੇ ਪ੍ਰਫਾਰਮੈਂਸ ਦਿੱਤੀ। ਬੈਕਗ੍ਰਾਊਂਡ ‘ਚ ਅਨਮੋਲ ਬਿਸ਼ਨੋਈ ਨੂੰ ਲੋਕਾਂ ਨਾਲ ਖੜ੍ਹੇ ਦੇਖਿਆ ਜਾ ਸਕਦਾ ਹੈ।
ਜਾਣੋ ਕਰਨ ਔਜਲ ਨੇ ਪੋਸਟ ਕਰ ਪੇਸ਼ ਕੀਤੀ ਕੀ ਸਫਾਈ
ਹੁਣ ਇਸ ਵਿਵਾਦ ‘ਤੇ ਕਰਨ ਔਜਲਾ ਨੇ ਇੱਕ ਬਿਆਨ ਜਾਰੀ ਕਰਕੇ ਆਪਣੀ ਸਥਿਤੀ ਸਪੱਸ਼ਟ ਕੀਤੀ ਹੈ। ਉਸ ਨੇ ਆਪਣੇ ਇੰਸਟਾਗ੍ਰਾਮ ‘ਤੇ ਇੱਕ ਲੰਬੀ ਚੋੜੀ ਸਟੋਰੀ ਸ਼ੇਅਰ ਕੀਤੀ ਹੈ। ਜਿਸ ‘ਚ ਉਸ ਨੇ ਲਿਖਿਆ, “ਮੈਂ ਨਹੀਂ ਸੋਚਿਆ ਕਿ ਮੈਨੂੰ ਇਸ ਦੀ ਜ਼ਰੂਰਤ ਹੈ ਪਰ ਬਹੁਤ ਸਾਰੀਆਂ ਪੋਸਟਾਂ ਤੇ ਮੈਸੇਜ ਆਉਣ ਤੋਂ ਬਾਅਦ ਮੈਂ ਐਤਵਾਰ ਨੂੰ ਬੇਕਰਸਫੀਲਡ, CA ਵਿੱਚ ਇੱਕ ਸਮਾਗਮ ਬਾਰੇ ਸਪੱਸ਼ਟ ਕਰਨਾ ਚਾਹੁੰਦਾ ਹਾਂ। ਉਸ ਨੇ ਅੱਗੇ ਲਿਖਿਆ “ਇੱਕ ਕਲਾਕਾਰ ਹੋਣ ਦੇ ਨਾਤੇ, ਸਾਨੂੰ ਇਹ ਪਤਾ ਨਹੀਂ ਹੈ ਕਿ ਸਾਡੇ ਲਈ ਬੁੱਕ ਕੀਤੇ ਗਏ ਵਿਆਹ ਦੇ ਸ਼ੋਆਂ ਵਿੱਚ ਕੌਣ ਹਿੱਸਾ ਲੈ ਰਿਹਾ ਹੈ ਜਾਂ ਕਿਸ ਨੂੰ ਸੱਦਾ ਦਿੱਤਾ ਗਿਆ ਹੈ, ਇਸ ਲਈ ਮੈਂ ਬਹੁਤ ਸਾਰੇ ਵਿਆਹ ਦੇ ਸ਼ੋਅ ਕਰਨ ਨੂੰ ਤਰਜੀਹ ਕਿਉਂ ਨਹੀਂ ਦਿੰਦਾ।”
ਔਜਲਾ ਨੇ ਅੱਗੇ ਕਿਹਾ ਕਿ ਉਹ ਅਨਮੋਲ ਬਿਸ਼ਨੋਈ ਦੇ ਪਿਛੋਕੜ ਬਾਰੇ ਉਦੋਂ ਤੱਕ ਨਹੀਂ ਜਾਣਦਾ ਸੀ ਜਦੋਂ ਤੱਕ ਉਸਨੇ ਸੋਸ਼ਲ ਮੀਡੀਆ ‘ਤੇ ਵੀਡੀਓ ਨਹੀਂ ਦੇਖਿਆ। “ਇੱਕ ਕਲਾਕਾਰ ਦੇ ਤੌਰ ‘ਤੇ ਮੈਂ ਆਪਣੇ ਪ੍ਰਫਾਰਮੈਂਸ ‘ਤੇ ਧਿਆਨ ਦਿੰਦਾ ਹਾਂ ਤੇ ਸ਼ੋਅ ਛੱਡਦਾ ਹਾਂ, ਮੈਂ ਹਰ ਇੱਕ ਵਿਅਕਤੀ ਵੱਲ ਧਿਆਨ ਨਹੀਂ ਦਿੰਦਾ ਕਿਉਂਕਿ ਆਲੇ ਦੁਆਲੇ ਬਹੁਤ ਸਾਰੇ ਲੋਕ ਹਨ।” ਉਸਨੇ ਕਿਹਾ, “ਮੈਂ ਜਾਣ ਬੁੱਝ ਕੇ ਕਦੇ ਵੀ ਆਪਣੇ ਆਪ ਨੂੰ ਅਜਿਹੀ ਕਿਸੇ ਚੀਜ਼ ਨਾਲ ਨਹੀਂ ਜੋੜਦਾ ਜਾਂ ਨਹੀਂ ਜੋੜਾਂਗਾ।”
ਸਿੱਧੂ ਮੂਸੇਵਾਲਾ ਕਤਲ ਕਾਂਡ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਹੜਕੰਪ ਮਚਾ ਦਿੱਤਾ ਸੀ, ਕਈ ਗਾਇਕਾਂ ਅਤੇ ਨਿਰਮਾਤਾਵਾਂ ਨੂੰ ਆਪਣੀ ਸੁਰੱਖਿਆ ਦਾ ਡਰ ਸੀ। ਕੇਸ ਅਜੇ ਵੀ ਜਾਰੀ ਹੈ, ਅਤੇ ਪੁਲਿਸ ਅਪਰਾਧ ਲਈ ਜ਼ਿੰਮੇਵਾਰ ਲੋਕਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਦੀ ਕੋਸ਼ਿਸ਼ ਵਿੱਚ ਸਾਰੀਆਂ ਲੀਡਾਂ ਦੀ ਜਾਂਚ ਜਾਰੀ ਰੱਖ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h