ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਸਿਹਤ ਮੰਤਰਾਲੇ ਨੇ ਬੁੱਧਵਾਰ ਨੂੰ ਕੋਰੋਨਾ ਨੂੰ ਲੈ ਕੇ ਅਪਡੇਟ ਜਾਰੀ ਕੀਤਾ ਹੈ।ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ 16,906 ਮਾਮਲੇ ਸਾਹਮਣੇ ਆਏ ਹਨ। ਕੱਲ ਮੰਗਲਵਾਰ ਨੂੰ ਕੁੱਲ 13,615 ਮਾਮਲੇ ਦਰਜ ਕੀਤੇ ਗਏ।
ਦੇਸ਼ ਵਿੱਚ ਐਕਟਿਵ ਕੇਸ ਵੀ ਲਗਾਤਾਰ ਵੱਧ ਰਹੇ ਹਨ। ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ 15,447 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਐਕਟਿਵ ਕੇਸ 1 ਲੱਖ 32 ਹਜ਼ਾਰ 457 ਹੋ ਗਏ ਹਨ। ਹੁਣ ਤਕ 4 ਕਰੋੜ 30 ਲੱਖ 11 ਹਜ਼ਾਰ 874 ਲੋਕਾਂ ਨੇ ਕੋਰੋਨਾ ਨੂੰ ਹਰਾਇਆ ਹੈ।
ਰਿਪੋਰਟ ਮੁਤਾਬਕ 45 ਲੋਕਾਂ ਦੀ ਮੌਤ ਵੀ ਕੋਰੋਨਾ ਕਾਰਨ ਹੋਈ ਹੈ। ਦੇਸ਼ ਵਿੱਚ ਹੁਣ ਤਕ ਕੁੱਲ 5 ਲੱਖ 25 ਹਜ਼ਾਰ 519 ਸੰਕਰਮਿਤ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਦੂਜੇ ਪਾਸੇ ਵਾਇਰਲ ਮੈਸੇਜ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਿਨ੍ਹਾਂ ਲੋਕਾਂ ਨੂੰ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗ ਗਈਆਂ ਹਨ, ਉਨ੍ਹਾਂ ਨੂੰ ਸਿਰਫ ਇਕ ਫਾਰਮ ਭਰਨਾ ਹੋਵੇਗਾ ਤੇ ਫਿਰ ਸਰਕਾਰ ਪੂਰੇ 5000 ਰੁਪਏ ਦੇਵੇਗੀ। ਇਹ ਮੈਸੇਜ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਵੈਕਸੀਨ ਲਗਵਾਉਣ ਤੋਂ ਬਾਅਦ 5,000 ਰੁਪਏ ਮਿਲਣ ਦੇ ਇਸ ਦਾਅਵੇ ਦੀ ਸੱਚਾਈ ਜਾਣਨ ਲਈ ਪੀ.ਆਈ.ਬੀ. ਨੇ ਤੱਥਾਂ ਦੀ ਜਾਂਚ ਕੀਤੀ ਹੈ। ਇਸ ਲਈ ਪੀਆਈਬੀ ਨੇ ਕਿਹਾ ਹੈ ਕਿ ਇਹ ਦਾਅਵਾ ਫਰਜ਼ੀ ਹੈ। ਕਿਰਪਾ ਕਰ ਕੇ ਇਸ ਫਰਜ਼ੀ ਮੈਸੇਜ ਨੂੰ ਅੱਗੇ ਨਾ ਸ਼ੇਅਰ ਕਰੋ।