Covid 19 Positive Case in Punjab-Haryana Update: ਦੇਸ਼ ਦੇ ਕਈ ਸੂਬਿਆਂ ‘ਚ ਇੱਕ ਵਾਰ ਫਿਰ ਤੋਂ ਕੋਰੋਨਾ ਕੇਸ ਵਧਣੇ ਸ਼ੁਰੂ ਹੋ ਗਏ ਹਨ। ਦੱਸ ਦਈਏ ਕਿ ਮੌਸਮ ‘ਚ ਆਈ ਤਬਦੀਲੀ ਦੇ ਨਾਲ ਹੀ ਕੋਰੋਨਾ ਕੇਸਾਂ ਦੀ ਗਿਣਤੀ ਵੀ ਵਧਣੀ ਸ਼ੁਰੂ ਹੋ ਗਈ ਹੈ। ਅਜਿਹੇ ‘ਚ ਕੇਂਦਰ ਨੇ ਸੂਬਿਆਂ ਨੂੰ ਸਾਵਧਾਨ ਰਹਿਣ ਦੀ ਹਦਾਇਤਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਪੰਜਾਬ ਤੇ ਹਰਿਆਣਾ ‘ਚ ਵੀ ਕੋਰੋਨਾ ਪੌਜ਼ੇਟਿਵ ਕੇਸ ਵਧਣੇ ਸ਼ੁਰੂ ਹੋ ਗਏ ਹਨ।
ਪੰਜਾਬ ‘ਚ ਕੋਰੋਨਾ ਅਪਡੇਟ
ਪੰਜਾਬ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਮੰਗਲਵਾਰ ਨੂੰ 73 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਣ ਦੇ ਨਾਲ ਸੂਬੇ ਵਿੱਚ ਮਰੀਜ਼ਾਂ ਦੀ ਗਿਣਤੀ 396 ਤੱਕ ਪਹੁੰਚ ਗਈ ਹੈ। ਇਨ੍ਹਾਂ ਚੋਂ 11 ਮਰੀਜ਼ਾਂ ਨੂੰ ਆਕਸੀਜਨ ਸਪੋਰਟ ‘ਤੇ ਰੱਖਿਆ ਗਿਆ ਹੈ ਜਦਕਿ ਦੋ ਮਰੀਜ਼ਾਂ ਨੂੰ ਕ੍ਰਿਟੀਕਲ ਕੇਅਰ ਲੈਵਲ-3 ਦੀ ਸਹੂਲਤ ਦਿੱਤੀ ਗਈ ਹੈ। ਹਾਲਾਂਕਿ ਪਿਛਲੇ 24 ਘੰਟਿਆਂ ‘ਚ ਕਿਸੇ ਮਰੀਜ਼ ਦੀ ਮੌਤ ਦੀ ਕੋਈ ਖ਼ਬਰ ਨਹੀਂ ਹੈ। ਸੂਬੇ ਵਿੱਚ ਕੋਰੋਨਾ ਦੇ ਤਾਜ਼ਾ ਕੇਸਾਂ ਵਿੱਚ 1 ਅਪ੍ਰੈਲ 2022 ਤੋਂ ਹੁਣ ਤੱਕ 217 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਲਏ ਗਏ 2533 ਨਮੂਨਿਆਂ ਚੋਂ 2235 ਦੀ ਜਾਂਚ ਕੀਤੀ ਗਈ, ਜਿਸ ਵਿੱਚ 73 ਮਰੀਜ਼ ਕੋਰੋਨਾ ਸੰਕਰਮਿਤ ਪਾਏ ਗਏ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 22 ਨਵੇਂ ਕੇਸ ਮੁਹਾਲੀ ਵਿੱਚ ਦਰਜ ਹੋਏ ਹਨ, ਜਿੱਥੇ 198 ਨਮੂਨਿਆਂ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਮੋਹਾਲੀ ਜ਼ਿਲ੍ਹੇ ‘ਚ ਕੋਰੋਨਾ ਦੀ ਲਾਗ ਦਰ ਵੀ ਸਭ ਤੋਂ ਵੱਧ 11.11 ਫੀਸਦੀ ‘ਤੇ ਪਹੁੰਚ ਗਈ ਹੈ।
ਦੂਜੇ ਜ਼ਿਲ੍ਹਿਆਂ ਵਿੱਚ, ਜਲੰਧਰ ਵਿੱਚ 14 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਦੋਂ ਕਿ ਲੁਧਿਆਣਾ ਵਿੱਚ 11 ਨਵੇਂ ਮਰੀਜ਼ ਪਾਏ ਗਏ ਹਨ। ਇਨਫੈਕਸ਼ਨ ਦਰ ਦੇ ਮਾਮਲੇ ‘ਚ ਲੁਧਿਆਣਾ (10.09 ਫੀਸਦੀ) ਮੋਹਾਲੀ ਤੋਂ ਬਾਅਦ ਤੀਜੇ ਸਥਾਨ ‘ਤੇ ਹੈ। ਬਠਿੰਡਾ ਅਤੇ ਮੁਕਤਸਰ ਵਿੱਚ 5-5 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿੱਚ 3, ਹੁਸ਼ਿਆਰਪੁਰ, ਮੋਗਾ ਅਤੇ ਪਟਿਆਲਾ ਵਿੱਚ 2-2 ਤੇ ਨਵਾਂਸ਼ਹਿਰ ਵਿੱਚ 1 ਨਵੇਂ ਮਰੀਜ਼ ਦੀ ਪੁਸ਼ਟੀ ਹੋਈ ਹੈ।
ਹਰਿਆਣਾ ‘ਚ ਕੋਰੋਨਾ ਅਪਡੇਟ
ਇਸ ਦੇ ਨਾਲ ਹੀ ਜੇਕਰ ਗੱਲ ਕਰੀਏ ਗੁਆਂਢੀ ਸੂਬੇ ਹਰਿਆਣਾ ਦੀ ਤਾਂ ਇੱਥੇ ਵੀ ਹਾਲਾਤ ਕੁਝ ਖਾਸ ਨਹੀਂ। ਪਿਛਲੇ 24 ਘੰਟਿਆਂ ਵਿੱਚ ਨਵੇਂ ਸੰਕਰਮਿਤਾਂ ਦੀ ਗਿਣਤੀ 193 ਤੱਕ ਪਹੁੰਚ ਗਈ ਹੈ। ਹੁਣ ਸੂਬੇ ਵਿੱਚ ਐਕਟਿਵ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 840 ਹੋ ਗਈ ਹੈ। ਇਸ ਨਾਲ ਇਨਫੈਕਸ਼ਨ ਦੀ ਦਰ 5.13 ਫੀਸਦੀ ‘ਤੇ ਪਹੁੰਚ ਗਈ ਹੈ। ਗੁਰੂਗ੍ਰਾਮ ਤੇ ਫਰੀਦਾਬਾਦ ਐਨਸੀਆਰ ਵਿੱਚ ਲਾਗ ਦੇ ਮੁੱਖ ਕੇਂਦਰ ਬਣ ਰਹੇ ਹਨ। ਇਸ ਤੋਂ ਇਲਾਵਾ ਪੰਚਕੂਲਾ ਵਿੱਚ ਵੀ ਹੋਰ ਮਾਮਲੇ ਸਾਹਮਣੇ ਆ ਰਹੇ ਹਨ। ਯਮੁਨਾਨਗਰ ‘ਚ ਮੰਗਲਵਾਰ ਨੂੰ ਇਕ 50 ਸਾਲਾ ਕੋਰੋਨਾ ਪੀੜਤ ਔਰਤ ਦੀ ਮੌਤ ਹੋ ਗਈ।
ਮੰਗਲਵਾਰ ਨੂੰ ਸੂਬੇ ਦੇ 11 ਜ਼ਿਲ੍ਹਿਆਂ ਵਿੱਚ 193 ਨਵੇਂ ਕੋਰੋਨਾ ਸੰਕਰਮਿਤ ਪਾਏ ਗਏ। ਇਨ੍ਹਾਂ ਚੋਂ 140 ਇਕੱਲੇ ਗੁਰੂਗ੍ਰਾਮ ਤੇ ਫਰੀਦਾਬਾਦ ਦੇ ਹਨ। ਹਾਲਾਂਕਿ, ਇਸ ਦੌਰਾਨ 114 ਮਰੀਜ਼ ਕੋਰੋਨਾ ਨੂੰ ਹਰਾਉਣ ਤੋਂ ਬਾਅਦ ਘਰ ਪਰਤ ਆਏ, ਜਿਸ ਕਾਰਨ ਰਿਕਵਰੀ ਦਰ 98.91 ਪ੍ਰਤੀਸ਼ਤ ਅਤੇ ਮੌਤ ਦਰ 1.01 ਪ੍ਰਤੀਸ਼ਤ ‘ਤੇ ਸਥਿਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h