Covid Cases Update: ਦੇਸ਼ ਵਿੱਚ ਕੋਰੋਨਾ ਨੇ ਇੱਕ ਵਾਰ ਫਿਰ ਦਸਤੱਕ ਦੇਣੀ ਸ਼ੁਰੂ ਕਰ ਦਿੱਤੀ ਹੈ ਦੱਸ ਦੇਈਏ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਕਰੋਨਾ ਦੇ ਮਰੀਜਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਹੁਣ ਪੰਜਾਬ ਦੇ ਮੋਹਾਲੀ ਵਿੱਚ ਵੀ ਕਰੋਨਾ ਨੇ ਦਸਤਕ ਦੇ ਦਿੱਤੀ ਹੈ।
ਦੱਸ ਦੇਈਏ ਕਿ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਕੋਰੋਨਾ ਦਾ ਮਰੀਜ਼ ਮਿਲਿਆ ਹੈ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ, ਯਮੁਨਾਨਗਰ ਦੀ ਇੱਕ ਔਰਤ ਮੋਹਾਲੀ ਵਿੱਚ ਇੱਕ ਸਤਿਸੰਗ ਵਿੱਚ ਸ਼ਾਮਲ ਹੋਣ ਲਈ ਆਈ ਸੀ ਜਿੱਥੇ ਉਸਦੀ ਸਿਹਤ ਵਿਗੜ ਗਈ ਅਤੇ ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਜਿੱਥੋਂ ਉਸ ਦੀ ਜਾਂਚ ਕਰਨ ਤੋਂ ਬਾਅਦ ਇਹ ਪਾਇਆ ਗਿਆ ਕਿ ਉਹ ਕੋਰੋਨਾ ਪਾਜ਼ੀਟਿਵ ਸੀ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਔਰਤ ਬਿਲਕੁਲ ਠੀਕ ਹੈ ਅਤੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹੈ। ਟ੍ਰਾਈ ਸਿਟੀ ਵਿੱਚ ਇਹ ਪਹਿਲਾ ਮਾਮਲਾ ਹੈ ਪਰ ਘਬਰਾਉਣ ਦੀ ਕੋਈ ਲੋੜ ਨਹੀਂ ਹੈ।