Coronavirus Cases in India: ਦੇਸ਼ ‘ਚ ਕੋਰੋਨਾ ਇਨਫੈਕਸ਼ਨ ਨੂੰ ਲੈ ਕੇ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਅਪ੍ਰੈਲ 2020 ਤੋਂ ਬਾਅਦ ਸ਼ੁੱਕਰਵਾਰ ਨੂੰ ਸਭ ਤੋਂ ਘੱਟ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਦੱਸ ਦੇਈਏ ਕਿ 6 ਅਪ੍ਰੈਲ 2020 ਨੂੰ ਕੋਰੋਨਾ ਦੇ 489 ਮਾਮਲੇ ਸਾਹਮਣੇ ਆਏ ਸੀ। ਦੂਜੇ ਪਾਸੇ ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ (2 ਦਸੰਬਰ) ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਸਿਰਫ 275 ਨਵੇਂ ਮਾਮਲੇ ਸਾਹਮਣੇ ਆਏ ਹਨ।
ਦੱਸ ਦਈਏ ਕਿ ਇਸ ਦੌਰਾਨ ਦੋ ਮਰੀਜ਼ਾਂ ਦੀ ਮੌਤ ਵੀ ਹੋਈ। ਇਸ ਤੋਂ ਇਲਾਵਾ ਦੇਸ਼ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ ਘੱਟ ਕੇ 4,672 ਹੋ ਗਈ ਹੈ। ਮਹਾਂਮਾਰੀ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 5,30,624 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਨ੍ਹਾਂ ਦੋ ਸੂਬਿਆਂ ‘ਚ ਕੋਰੋਨਾ ਕਾਰਨ ਹੋਈ ਮੌਤ
ਕੋਰੋਨਾ ਮਹਾਮਾਰੀ ਕਾਰਨ ਪਿਛਲੇ 24 ਘੰਟਿਆਂ ਵਿੱਚ ਕੇਰਲ ਅਤੇ ਛੱਤੀਸਗੜ੍ਹ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋਈ ਹੈ। ਦੂਜੇ ਪਾਸੇ ਜੇਕਰ ਮਹਾਮਾਰੀ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਮਰਨ ਵਾਲਿਆਂ ਦੀ ਗੱਲ ਕਰੀਏ ਤਾਂ ਇਹ 5,30,624 ਹੋ ਗਈ ਹੈ। ਮੰਤਰਾਲੇ ਦੇ ਅਨੁਸਾਰ, ਸਰਗਰਮ ਕੇਸ ਹੁਣ ਕੁੱਲ ਲਾਗਾਂ ਦਾ 0.01 ਪ੍ਰਤੀਸ਼ਤ ਹਨ।
ਇਹ ਵੀ ਪੜ੍ਹੋ : Big Breaking : ਗੈਂਗਸਟਰ ਗੋਲਡੀ ਬਰਾੜ ਗ੍ਰਿਫ਼ਤਾਰ !
ਕੋਰੋਨਾ ਮਰੀਜ਼ਾਂ ਦੀ ਰਿਕਵਰੀ ਰੇਟ ਵਧ ਕੇ 98.80 ਫੀਸਦੀ ਹੋਈ
ਕੋਰੋਨਾ ਮਰੀਜ਼ਾਂ ਦੀ ਰਿਕਵਰੀ ਦਰ ਵਧ ਕੇ 98.80 ਫੀਸਦੀ ਹੋ ਗਈ ਹੈ। ਅੰਕੜੇ ਦਰਸਾਉਂਦੇ ਹਨ ਕਿ ਦੇਸ਼ ਦੇ ਐਕਟਿਵ ਕੋਵਿਡ -19 ਕੇਸਾਂ ਦੇ ਭਾਰ ਵਿੱਚ 24 ਘੰਟਿਆਂ ਦੇ ਅਰਸੇ ਵਿੱਚ 95 ਕੇਸਾਂ ਦੀ ਕਮੀ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,41,37,617 ਹੋ ਗਈ ਹੈ, ਜਦੋਂ ਕਿ ਮੌਤ ਦਰ 1.19 ਪ੍ਰਤੀਸ਼ਤ ਦਰਜ ਕੀਤੀ ਗਈ ਹੈ। ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਦੇਸ਼ ਵਿਆਪੀ ਕੋਵਿਡ-19 ਟੀਕਾਕਰਨ ਮੁਹਿੰਮ ਤਹਿਤ ਦੇਸ਼ ਵਿੱਚ ਹੁਣ ਤੱਕ ਟੀਕਿਆਂ ਦੀਆਂ 219.93 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h