Corona Cases in India Today, 05th April, 2023: ਕੋਰੋਨਾ ਮਹਾਮਾਰੀ ਦਾ ਖ਼ਤਰਾ ਇੱਕ ਵਾਰ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਬੁੱਧਵਾਰ ਸਵੇਰੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 4435 ਮਾਮਲੇ ਦਰਜ ਕੀਤੇ ਗਏ ਹਨ।
ਇਸ ਦੇ ਨਾਲ ਹੀ ਦੇਸ਼ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ 23 ਹਜ਼ਾਰ ਨੂੰ ਪਾਰ ਕਰ ਗਈ ਹੈ। ਇਸ ਸਮੇਂ ਦੇਸ਼ ਦੇ ਵੱਖ-ਵੱਖ ਹਸਪਤਾਲਾਂ ਵਿੱਚ 23,091 ਮਰੀਜ਼ ਇਲਾਜ ਅਧੀਨ ਹਨ। ਕੋਰੋਨਾ ਮਰੀਜ਼ਾਂ ਦੀ ਵਧਦੀ ਗਿਣਤੀ ਦੇ ਵਿਚਕਾਰ ਸਰਕਾਰ ਵੀ ਅਲਰਟ ਮੋਡ ‘ਤੇ ਆ ਗਈ ਹੈ।
ਹਸਪਤਾਲਾਂ ਵਿੱਚ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਲੋਕਾਂ ਨੂੰ ਜਨਤਕ ਥਾਵਾਂ ‘ਤੇ ਮਾਸਕ ਪਹਿਨਣ ਅਤੇ ਸਰੀਰਕ ਦੂਰੀ ਦੀ ਪਾਲਣਾ ਕਰਨ ਲਈ ਕਿਹਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਮੰਗਲਵਾਰ ਨੂੰ 24 ਘੰਟਿਆਂ ਦੌਰਾਨ ਕੋਰੋਨਾ ਇਨਫੈਕਸ਼ਨ ਦੇ 3641 ਨਵੇਂ ਮਾਮਲੇ ਸਾਹਮਣੇ ਆਏ ਸੀ। ਮਹਾਮਾਰੀ ਨਾਲ ਗਿਆਰਾਂ ਹੋਰ ਲੋਕਾਂ ਦੀ ਮੌਤ ਹੋ ਗਈ ਸੀ। ਫਿਰ ਕੇਰਲ ਵਿੱਚ ਪੰਜ, ਮਹਾਰਾਸ਼ਟਰ ਵਿੱਚ ਤਿੰਨ, ਦਿੱਲੀ, ਕਰਨਾਟਕ ਅਤੇ ਰਾਜਸਥਾਨ ਵਿੱਚ ਇੱਕ-ਇੱਕ ਦੀ ਲਾਗ ਕਾਰਨ ਮੌਤ ਹੋਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h