Coronavirus in India, 20 Oct 2022: ਭਾਰਤ ‘ਚ ਦੀਵਾਲੀ ਤੋਂ ਪਹਿਲਾਂ ਕੋਰੋਨਾ ਵਾਇਰਸ (covid 19 Cases) ਦੀ ਰਫ਼ਤਾਰ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਦੇਸ਼ ਵਿੱਚ ਕੋਵਿਡ ਦੇ ਮਾਮਲਿਆਂ (Covid cases) ਵਿੱਚ ਵਾਧਾ ਹੋਇਆ ਹੈ। ਵੀਰਵਾਰ ਨੂੰ ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ (Corona Cases) 2141 ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਕੋਰੋਨਾ ਦੇ ਐਕਟਿਵ ਕੇਸ (Corona active cases) ਅਜੇ ਵੀ 25 ਹਜ਼ਾਰ ਤੋਂ ਉਪਰ ਹੀ ਹੈ।1
ਵੀਰਵਾਰ ਨੂੰ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ ਦੇ 2,141 ਨਵੇਂ ਕੇਸਾਂ ਦੀ ਪ੍ਰਾਪਤੀ ਦੇ ਕਾਰਨ, ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 4,46,36,517 ਹੋ ਗਈ ਹੈ। ਇਸ ਦੇ ਨਾਲ ਹੀ ਕੋਰੋਨਾ ਨਾਲ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ 5,28,943 ਹੈ।
ਜਾਣੋ ਕਿੱਥੇ ਕਿੰਨੇ ਮਾਮਲੇ
ਮੰਤਰਾਲੇ ਮੁਤਾਬਕ, ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਸੰਕਰਮਣ ਕਾਰਨ ਹੋਈਆਂ ਮੌਤਾਂ ਦੇ ਸੱਤ ਮਾਮਲਿਆਂ ਵਿੱਚੋਂ ਤਿੰਨ ਮਹਾਰਾਸ਼ਟਰ ਅਤੇ ਇੱਕ ਕਰਨਾਟਕ, ਪੰਜਾਬ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਤੋਂ ਸੀ। ਅੰਕੜਿਆਂ ਮੁਤਾਬਕ ਦੇਸ਼ ‘ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 25,510 ‘ਤੇ ਆ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.06 ਫੀਸਦੀ ਹੈ।
ਪਿਛਲੇ 24 ਘੰਟਿਆਂ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 458 ਕੇਸਾਂ ਦੀ ਕਮੀ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ ਵਧ ਕੇ 98.76 ਫੀਸਦੀ ਹੋ ਗਈ ਹੈ।