ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਸੂਬੇ ‘ਚ ਲਗਾਤਾਰ ਭ੍ਰਿਸ਼ਟ ਲੋਕਾਂ ‘ਤੇ ਡਿੱਗ ਰਹੀ ਹੈ। ਇਸੇ ਮੁਹਿੰਮ ਦੇ ਚਲਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹੁਕਮਾਂ ’ਤੇ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਸਮੇਤ ਚਾਰ ਮੁਲਾਜ਼ਮਾਂ ਨੂੰ ਬੇਨਿਯਮੀਆਂ ਅਤੇ ਭ੍ਰਿਸ਼ਟ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਮੁਅਤਲ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਇਸ ਸਬੰਧੀ ਟੀਮ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਦੇ ਅਧਾਰ ’ਤੇ ਸ੍ਰੀ ਮੁਕਤਸਰ ਸਾਹਿਬ ਡਿਪੂ ਦੇ ਜਨਰਲ ਮੈਨੇਜ਼ਰ ਰਣਜੀਤ ਸਿੰਘ ਬੱਗਾ, ਸਬ ਇੰਸਪੈਕਟਰ ਬਲਵਿੰਦਰ ਸਿੰਘ, ਸੀਨੀਅਰ ਸਹਾਇਕ ਪਰਗਟ ਸਿੰਘ ਅਤੇ ਕੰਡਕਟਰ ਗੁਰਸ਼ਰਨ ਸਿੰਘ ਨੂੰ ਸਰਕਾਰੀ ਖਜਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਅਤੇ ਭ੍ਰਿਸ਼ਟਾਚਾਰ ਗਤੀਵਿਧੀਆਂ ਦੇ ਗੰਭੀਰ ਦੋਸ਼ਾਂ ਤਹਿਤ ਮੁਅੱਤਲ ਕਰ ਦਿੱਤਾ ਗਿਆ ਹੈ।
ਉਧਰ ਵਿਭਾਗੀ ਕਾਰਵਾਈ ਤੋਂ ਬਾਅਦ ਪੰਜਾਬ ਰੋਡਵੇਜ਼ ਡੀਪੂ ਅਤੇ ਬੱਸ ਸਟੈਂਡ ਦਾ ਨਿਰੀਖਣ ਕਰਨ ਲਈ ਪਹੁੰਚੇ ਪੰਜਾਬ ਰੋਡਵੇਜ਼ ਦੇ ਡਿਪਟੀ ਡਾਇਰੈਕਟਰ ਪੰਜਾਬ ਰੋਡਵੇਜ਼ ਪਰਮੀਤ ਸਿੰਘ ਵਿਸੇਸ਼ ਤੌਰ ’ਤੇ ਪਹੁੰਚੇ, ਜਿਨ੍ਹਾਂ ਨੇ ਪਰਚੀ ਕਮਰੇ ਦਾ ਮੁਆਇਨਾ ਕਰਨ ਤੋਂ ਬਾਅਦ ਪੰਜਾਬ ਰੋਡਵੇਜ਼ ਮੁਕਤਸਰ ਡੀਪੂ ਦੇ ਅਫਸਰਾਂ ਨਾਲ ਗੱਲਬਾਤ ਕੀਤੀ, ਉਪਰੰਤ ਬੱਸ ਸਟੈਂਡ ਦੀ ਸਫਾਈ, ਪੀਣ ਵਾਲੇ ਪਾਣੀ ਦੀ ਸਮੱਸਿਆ, ਪੰਜਾਬ ਰੋਡਵੇਜ਼ ਦੇ ਪਿਛਲੇਂ ਲੰਮੇ ਸਮੇਂ ਤੋਂ ਬੰਦ ਪਏ ਐਂਟਰੀ ਰਸਤੇ ਦਾ ਨਿਰੀਖਣ ਕੀਤਾ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਕਤ ਘਾਟਾ ਨੂੰ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ।
ਮੁਲਜ਼ਮਾਂ ‘ਤੇ ਲੱਗੇ ਨੇ ਇਹ ਦੋਸ਼
ਉਨ੍ਹਾਂ ਦੱਸਿਆ ਕਿ ਇਹ ਅਧਿਕਾਰੀ ਅਤੇ ਕਰਮਚਾਰੀ ਪ੍ਰਾਈਵੇਟ ਬੱਸਾਂ ਦੀ ਅੱਡਾ ਫੀਸ ਤਾਂ ਲੈ ਲੈਂਦੇ ਸੀ ਪਰ ਉਸ ਦੀ ਪਰਚੀ ਨਹੀਂ ਸੀ ਦਿੰਦੇ ਅਤੇ ਬਣਦੀ ਰਕਮ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਕਰਵਾਉਣ ਦੀ ਥਾਂ ਆਪਣੀਆਂ ਜੇਬਾਂ ਵਿੱਚ ਪਾ ਲੈਂਦੇ ਸੀ।
ਇਸ ਮਾਮਲੇ ਵਿਚ ਹੁਣ ਡਿਪਟੀ ਡਾਇਰੈਕਟਰ ਪੁਨੀਤ ਇੰਦਰ ਮਿਨਹਾਸ ਨੇ ਬੱਸ ਅੱਡੇ ਦਾ ਦੌਰਾ ਕੀਤਾ ਉਹ ਦੁਕਾਨਦਾਰਾਂ ਨੂੰ ਮਿਲੇ ਵੀ। ਪੱਤਰਕਾਰਾਂ ਤੋਂ ਉਨ੍ਹਾਂ ਦੂਰੀ ਬਣਾਈ ਰੱਖੀ ਅਤੇ ਗੱਲਬਾਤ ਦੌਰਾਨ ਇਸਨੂੰ ਰੁਟੀਨ ਚੈਕਿੰਗ ਦੱਸਿਆ।
ਇਹ ਵੀ ਪੜ੍ਹੋ : ਕਾਂਗਰਸ ਦੇ ਹੁਣ ਇਸ ਸਾਬਕਾ ਵਿਧਾਇਕ ਦੇ ਘਰ ਇਨਕਮ ਟੈਕਸ ਦੀ ਰੇਡ, ਪੜ੍ਹੋ