ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab government) ਉਦਯੋਗਿਕ ਖੇਤਰ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਘੜੀਆਂ ਜਾ ਰਹੀਆਂ ਯੋਜਨਾਵਾਂ ‘ਚ ਕਪਾਹ ਉਦਯੋਗਾਂ (Cotton Industries) ਦਾ ਅਹਿਮ ਸਥਾਨ ਹੈ।
ਪੰਜਾਬ ਕਾਟਨ ਫੈਕਟਰੀਜ਼ ਐਂਡ ਜਿੰਨਰਜ਼ ਐਸੋਸੀਏਸ਼ਨ (Punjab Cotton Factories and Ginners Association) ਦੇ ਨੁਮਾਇੰਦਿਆਂ ਨਾਲ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਇਸ ਗੱਲ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਉਦਯੋਗਿਕ ਖੇਤਰ ਰਾਜ ਦੀ ਆਰਥਿਕਤਾ ਦੀ ਮਜ਼ਬੂਤੀ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ ਇਸ ਲਈ ਇਸ ਨੂੰ ਹੁਲਾਰਾ ਦੇਣ ਵਾਸਤੇ ਪੰਜਾਬ ਸਰਕਾਰ ਨੇ ਇੱਕ ਸਰਬਪੱਖੀ ਪਹੁੰਚ ਅਪਣਾਉਣ ਦਾ ਟੀਚਾ ਰੱਖਿਆ ਹੈ।
ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਦੇਰ ਨਾਲ ਅਤੇ ਬੇਮੌਸਮੀ ਬਾਰਸ਼ਾਂ ਕਾਰਨ ਨਰਮੇ ਦੀ ਫਸਲ ਦੇ ਖਰਾਬ ਹੋਣ ਅਤੇ ਇਸ ਦੇ ਸਿੱਟੇ ਵਜੋਂ ਕਪਾਹ ਫੈਕਟਰੀਆਂ ਨੂੰ ਹੋਣ ਵਾਲੇ ਆਰਥਿਕ ਨੁਕਸਾਨ ਦੇ ਮੱਦੇਨਜ਼ਰ ਬਿਜਲੀ ਬਿਲ ਵਿੱਚ ਲਏ ਜਾਣ ਵਾਲੇ ਫਿਕਸਡ ਖਰਚੇ ਮੁਆਫ ਕੀਤੇ ਜਾਣ। ਇਸ ਤੋਂ ਇਲਾਵਾ ਉਨ੍ਹਾਂ ਦੇ ਮੰਗ ਪੱਤਰ ਵਿੱਚ ਕਿਸਾਨਾਂ ਨੂੰ ਕਪਾਹ ਉਗਾਉਣ ਲਈ ਉਤਸ਼ਾਹਿਤ ਕਰਨਾ, ਵਿਭਾਗ ਵੱਲੋਂ ਚੰਗੀ ਗੁਣਵੱਤਾ ਵਾਲੇ ਕਪਾਹ ਦੇ ਬੀਜਾਂ ਦੀ ਸਪਲਾਈ ਕਰਨਾ, ਕਪਾਹ ਫੈਕਟਰੀਆਂ ਦੇ ਅਹਾਤੇ ਵਿੱਚ ਰਾਈਸ ਮਿੱਲਾਂ ਲਗਾਉਣ ਦੀ ਇਜਾਜ਼ਤ ਅਤੇ ਪੰਜਾਬ ਵਿੱਚ ਫਸਲ ਕਪਾਹ ਦੀ ਘਾਟ ਨੂੰ ਦੇਖਦੇ ਹੋਏ ਦੂਜੇ ਰਾਜਾਂ ਤੋਂ ਕਪਾਹ ਦੀ ਸਪਲਾਈ ਨੂੰ ਯਕੀਨੀ ਬਣਾਉਣਾ ਵੀ ਸ਼ਾਮਲ ਸੀ।
ਮੀਟਿੰਗ ਦੌਰਾਨ ਐਸੋਸੀਏਸ਼ਨ ਵੱਲੋਂ ਜੋ ਹੋਰ ਮੰਗਾਂ ਉਠਾਈਆਂ ਗਈਆਂ, ਉਨ੍ਹਾਂ ਵਿੱਚ ਦੋ ਸਾਲਾਂ ਲਈ ਦੂਜੇ ਰਾਜਾਂ ਤੋਂ ਖਰੀਦੀ ਗਈ ਕਪਾਹ ‘ਤੇ ਮਾਰਕੀਟ ਫੀਸ ਅਤੇ ਆਰਡੀਐਫ ਮੁਆਫ਼ ਕਰਨਾ, ਸੇਮਗ੍ਰਸਤ ਜ਼ਿਲ੍ਹਿਆਂ ਵਿੱਚ ਪਾਣੀ ਦੀ ਨਿਕਾਸੀ ਲਈ ਜ਼ਮੀਨਦੋਜ਼ ਪਾਈਪਾਂ ਪਾਉਣ ਲਈ ਬਜਟ ਵਿੱਚ ਉਪਬੰਧ ਕਰਨਾ ਅਤੇ ਅਪ੍ਰੈਲ ਵਿੱਚ ਬਿਜਾਈ ਦੇ ਸੀਜ਼ਨ ਦੌਰਾਨ ਨਹਿਰੀ ਪਾਣੀ ਦੀ ਉਪਲਬਧਤਾ ਯਕੀਨੀ ਬਨਾਉਣਾ ਸ਼ਾਮਿਲ ਸੀ।
ਇੰਨਾਂ ਮੰਗਾਂ ‘ਤੇ ਹਮਦਰਦੀ ਨਾਲ ਸੁਣਵਾਈ ਕਰਦਿਆਂ ਵਿੱਤ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਸਬੰਧ ਵਿੱਚ ਇੱਕ ਵਿਸਤ੍ਰਿਤ ਰਿਪੋਰਟ ਦੇਣ ਤੋਂ ਇਲਾਵਾ ਪ੍ਰਭਾਵਿਤ ਜ਼ਿਲ੍ਹਿਆਂ ਦੇ ਇੱਕ ਵਿਧਾਇਕ, ਉਦਯੋਗ ਦੇ 2 ਮੈਂਬਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਾਮਲ ਕਰਕੇ ਇੱਕ ਕਮੇਟੀ ਦਾ ਗਠਨ ਕਰਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h