ਸ਼ੁੱਕਰਵਾਰ, ਅਗਸਤ 29, 2025 06:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਯੋਗ ਵਿਦਿਆਰਥੀਆਂ ਨੂੰ ਦਾਖਲ ਕਰਨ ਤੇ ਡੀ-ਫਾਰਮੇਸੀ ਸਰਟੀਫਿਕੇਟ ਜਾਰੀ ਕਰਨ ਦੇ ਦੋਸ਼ੀ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ MD ਡਾ: ਗੁਰਪ੍ਰੀਤ ਗਿੱਲ ਦੀ ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਖਾਰਜ

by Gurjeet Kaur
ਜਨਵਰੀ 25, 2024
in ਪੰਜਾਬ
0
vigilance bureau punjab
ਅਯੋਗ ਵਿਦਿਆਰਥੀਆਂ ਨੂੰ ਦਾਖਲ ਕਰਨ ਅਤੇ ਡੀ-ਫਾਰਮੇਸੀ ਸਰਟੀਫਿਕੇਟ ਜਾਰੀ ਕਰਨ ਦੇ ਦੋਸ਼ੀ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾ: ਗੁਰਪ੍ਰੀਤ ਗਿੱਲ ਦੀ ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਖਾਰਜ
ਲੁਧਿਆਣਾ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਬੁੱਧਵਾਰ ਨੂੰ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾਕਟਰ ਗੁਰਪ੍ਰੀਤ ਗਿੱਲ ਦੀ ਨਿਯਮਤ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ਨੂੰ ਰਾਜ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਰਜਿਸਟਰਾਰਾਂ ਅਤੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਅਯੋਗ ਉਮੀਦਵਾਰਾਂ ਨੂੰ ਦਾਖਲ ਕਰਨ ਅਤੇ ਡੀ-ਫਾਰਮੇਸੀ ਦੀਆਂ ਡਿਗਰੀਆਂ ਜਾਰੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਾਈਵੇਟ ਫਾਰਮੇਸੀ ਕਾਲਜਾਂ ਦੇ ਮਾਲਕਾਂ/ਪ੍ਰਿੰਸੀਪਲਾਂ ਸਮੇਤ ਪੀ.ਐਸ.ਪੀ.ਸੀ. ਦੇ ਸਾਬਕਾ ਰਜਿਸਟਰਾਰਾਂ, ਕਰਮਚਾਰੀਆਂ ਅਤੇ ਹੋਰਨਾਂ ਵਿਰੁੱਧ ਅਯੋਗ ਵਿਦਿਆਰਥੀਆਂ ਨੂੰ ਦਾਖਲੇ, ਰਜਿਸਟ੍ਰੇਸ਼ਨ ਅਤੇ ਡੀ-ਫਾਰਮੇਸੀ ਦੇ ਲਾਇਸੈਂਸ ਜਾਰੀ ਕਰਨ ਵਿੱਚ ਬੇਨਿਯਮੀਆਂ ਕਰਨ ਲਈ ਬਿਊਰੋ ਨੇ ਪਹਿਲਾਂ ਹੀ ਐਫ.ਆਈ.ਆਰ. ਨੰਬਰ 17 ਮਿਤੀ 8.12.2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 466, 468, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 7-ਏ, 8, 13 (1) (ਏ) 13 (2) ਅਧੀਨ ਆਰਥਿਕ ਅਪਰਾਧ ਵਿੰਗ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਅਪਰਾਧਿਕ ਮਾਮਲਾ ਦਰਜ ਕੀਤਾ ਹੋਇਆ ਹੈ।
ਜਿਕਰਯੋਗ ਹੈ ਕਿ ਡਾਕਟਰ ਗੁਰਪ੍ਰੀਤ ਗਿੱਲ ਨੂੰ 15.01.2024 ਨੂੰ ਗ੍ਰਿਫਤਾਰ ਕਰਕੇ ਅਗਲੇ ਦਿਨ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਪਰ ਉਸਦੇ ਵਕੀਲ ਨੇ ਉਸਦੀ ਸਰਜਰੀ ਦਾ ਮੈਡੀਕਲ ਰਿਕਾਰਡ ਪੇਸ਼ ਕੀਤਾ ਸੀ। ਉਸ ਦੀ ਦਰਖਾਸਤ ’ਤੇ ਲੁਧਿਆਣਾ ਦੀ ਅਦਾਲਤ ਨੇ ਉਸ ਦਾ ਸਿਵਲ ਹਸਪਤਾਲ ਲੁਧਿਆਣਾ ਤੋਂ ਜਾਂਚ ਡਾਕਟਰੀ ਮੁਆਇਨਾ ਕਰਵਾਉਣ ਦੇ ਹੁਕਮ ਦਿੱਤੇ ਹਨ। ਹਸਪਤਾਲ ਦੇ ਤਿੰਨ ਮਾਹਿਰਾਂ ਵਾਲੇ ਮੈਡੀਕਲ ਬੋਰਡ ਨੇ ਉਸ ਨੂੰ ਉਸੇ ਦਿਨ ਭਾਵ 16.01.2024 ਨੂੰ ਪੀ.ਜੀ.ਆਈ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਸੀ ਅਤੇ ਉਸਨੂੰ ਬਿਊਰੋ ਦੀ ਨਿਆਂਇਕ ਹਿਰਾਸਤ ਅਧੀਨ ਪੀ.ਜੀ.ਆਈ ਚੰਡੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ ਸੀ। ਉੱਥੇ ਮਾਹਿਰਾਂ ਦੇ ਇੱਕ ਬੋਰਡ ਦੁਆਰਾ ਜਾਂਚ ਕਰਨ ਤੋਂ ਬਾਅਦ ਉਸਨੂੰ 24 ਜਨਵਰੀ, 2024 ਨੂੰ ਪੀਜੀਆਈ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਉਪਰੋਕਤ ਮੁਲਜ਼ਮ ਡਾਕਟਰ ਗੁਰਪ੍ਰੀਤ ਸਿੰਘ ਗਿੱਲ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ ਬਠਿੰਡਾ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਬਰਾੜ, ਸਾਲ 2013 ਵਿੱਚ ਬਰਨਾਲਾ ਜ਼ਿਲ੍ਹੇ ਦੇ ਲਾਲਾ ਲਾਜਪਤ ਰਾਏ ਕਾਲਜ ਸਹਿਣਾ ਦੇ ਪ੍ਰਿੰਸੀਪਲ ਰਹੇ ਆਰ.ਐਸ. ਰਾਮਾਕੋੜੀ ਅਤੇ ਸਾਲ 2011 ਵਿੱਚ ਲਾਲਾ ਲਾਜਪਤ ਕਾਲਜ ਆਫ਼ ਫਾਰਮੇਸੀ ਮੋਗਾ ਦੇ ਪ੍ਰਿੰਸੀਪਲ ਰਹੇ ਬਲਜਿੰਦਰ ਸਿੰਘ ਬਾਜਵਾ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਗੈ। ਇਸ ਮਾਮਲੇ ਵਿੱਚ ਵਿਜੀਲੈਂਸ ਪਹਿਲਾਂ ਪੀ.ਐਸ.ਪੀ.ਸੀ. ਦੇ ਦੋ ਸਾਬਕਾ ਰਜਿਸਟਰਾਰ ਮੁਲਜ਼ਮ ਪਰਵੀਨ ਕੁਮਾਰ ਭਾਰਦਵਾਜ ਅਤੇ ਡਾ. ਤੇਜਵੀਰ ਸਿੰਘ ਸਮੇਤ ਸੁਪਰਡੈਂਟ ਅਸ਼ੋਕ ਕੁਮਾਰ ਤੋਂ ਇਲਾਵਾ 9 ਫਾਰਮਾਸਿਸਟਾਂ ਨੂੰ ਵੀ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਡੀ-ਫਾਰਮੇਸੀ ਸੰਸਥਾਵਾਂ ਵਿੱਚ ਖਾਲੀ ਪਈਆਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਕਾਲਜਾਂ ਦੇ ਮਾਲਕਾਂ ਨੇ ਉਕਤ ਰਜਿਸਟਰਾਰਾਂ ਅਤੇ ਪੀ.ਐਸ.ਪੀ.ਸੀ. ਦੇ ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਲਾਜ਼ਮੀ ਮਾਈਗ੍ਰੇਸ਼ਨ ਸਰਟੀਫ਼ਿਕੇਟ ਲਏ ਬਿਨਾਂ ਹੋਰਨਾਂ ਸੂਬਿਆਂ ਦੇ ਵਿਦਿਆਰਥੀਆਂ ਤੋਂ ਵੱਡੀਆਂ ਰਿਸ਼ਵਤਾਂ ਲੈ ਕੇ ਨੂੰ ਉਹਨਾਂ ਨੂੰ ਦਾਖ਼ਲ ਕੀਤਾ। ਇਸ ਤੋਂ ਇਲਾਵਾ, ਬਹੁਤ ਸਾਰੇ ਵਿਦਿਆਰਥੀਆਂ ਨੇ ਡੀ-ਫਾਰਮੇਸੀ ਕੋਰਸ ਵਿੱਚ ਦਾਖਲਾ ਲੈਣ ਲਈ ਮੈਡੀਕਲ ਜਾਂ ਨਾਨ-ਮੈਡੀਕਲ ਸਟ੍ਰੀਮ ਵਿੱਚ ਲੋੜੀਂਦੀ 10+2 ਵਿਦਿਅਕ ਯੋਗਤਾ ਪ੍ਰਾਈਵੇਟ ਤੌਰ ‘ਤੇ ਪਾਸ ਕੀਤੀ ਹੋਈ ਸੀ, ਜਦੋਂ ਕਿ ਇਸ ਲਈ ਰੈਗੂਲਰ ਕਲਾਸਾਂ ਅਤੇ ਵਿਗਿਆਨ ਦੇ ਪ੍ਰੈਕਟੀਕਲ ਲਗਾ ਕੇ ਪਾਸ ਹੋਣਾ ਲਾਜ਼ਮੀ ਹੁੰਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਪੀ.ਐਸ.ਪੀ.ਸੀ. ਦੇ ਹੋਰਨਾਂ ਅਧਿਕਾਰੀਆਂ, ਕਰਮਚਾਰੀਆਂ ਅਤੇ ਕਲਰਕਾਂ ਦੇ ਨਾਲ-ਨਾਲ ਪ੍ਰਾਈਵੇਟ ਕਾਲਜਾਂ ਨਾਲ ਸਬੰਧਤ ਵਿਅਕਤੀਆਂ ਦੀਆਂ ਭੂਮਿਕਾਵਾਂ ਦੀ ਵੀ ਜਾਂਚ ਕੀਤੀ ਜਾ ਸਕੇ।
Tags: ਮੁਲਜ਼ਮ ਡਾਕਟਰ ਗੁਰਪ੍ਰੀਤ ਸਿੰਘ ਗਿੱਲਲੁਧਿਆਣਾ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ
Share204Tweet128Share51

Related Posts

ਹੜ੍ਹ ਪੀੜਤਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ

ਅਗਸਤ 28, 2025

ਹੜ੍ਹ ਦੀ ਚਪੇਟ ਚ ਪੰਜਾਬ ਦੇ ਇਹ 7 ਜ਼ਿਲ੍ਹੇ, ਚੜ੍ਹਿਆ ਕਈ ਕਈ ਫੁੱਟ ਪਾਣੀ

ਅਗਸਤ 28, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਹੜ੍ਹ ਦੀ ਮਾਰ, ਹਾਸਟਲ ‘ਚ ਫਸੇ 400 ਵਿਦਿਆਰਥੀ

ਅਗਸਤ 27, 2025

CM ਮਾਨ ਨੇ ਲੋਕਾਂ ਹਵਾਲੇ ਕੀਤਾ ਆਪਣਾ ਹੈਲੀਕਾਪਟਰ, ਪਹੁੰਚੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ

ਅਗਸਤ 27, 2025

ਪੰਜਾਬ ਸਰਕਾਰ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਹੁਕਮ

ਅਗਸਤ 27, 2025

ਸ੍ਰੀ ਗੁਰੂਘਰ ‘ਚ ਕਈ ਕਈ ਫੁੱਟ ਫੜਿਆ ਪਾਣੀ, ਡੁੱਬਿਆ ਇੱਕ ਹਿੱਸਾ

ਅਗਸਤ 27, 2025
Load More

Recent News

ਹੜ੍ਹ ਪੀੜਤਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ

ਅਗਸਤ 28, 2025

Google ਨੇ ਹਾਲ ਹੀ ‘ਚ ਲਾਂਚ ਕੀਤੀ ਆਪਣੀ ਖ਼ਾਸ ਫ਼ੀਚਰ ਵਾਲੀ ਸੀਰੀਜ਼, ਕੀਮਤ ਜਾਣ ਹੋ ਜਾਓਗੇ ਹੈਰਾਨ

ਅਗਸਤ 28, 2025

ਭਾਰੀ ਮੀਂਹ ਤੇ Land Slide ਕਾਰਨ ਬੰਦ ਹੋਏ ਕਈ ਰਸਤੇ, ਸੜਕਾਂ ‘ਤੇ ਫਸੇ ਫਲਾਂ ਸਬਜ਼ੀਆਂ ਨਾਲ ਭਰੇ ਕਈ ਟਰੱਕ

ਅਗਸਤ 28, 2025

ਅਸਲ ‘ਚ ਕੀ ਹੈ ਇਹ HULK ਵਾਹਨ, ਜੋ ਮਸੀਹਾ ਬਣ ਪੰਜਾਬ ਦੇ ਲੋਕਾਂ ਦੀ ਮਦਦ ਲਈ ਹੜ੍ਹਾਂ ‘ਚ ਆਇਆ ਅੱਗੇ, ਫਸੇ ਪੀੜਤਾਂ ਨੂੰ ਕੱਢ ਰਿਹਾ ਬਾਹਰ

ਅਗਸਤ 28, 2025

ਤੈਅ ਹੋਈ PM ਮੋਦੀ ਤੇ ਚੀਨ ਰਾਸ਼ਟਰਪਤੀ ਦੀ ਮੀਟੰਗ ਦੀ ਤਰੀਕ, ਜਾਣੋ ਕੀ ਹੋਵੇਗੀ ਅਹਿਮ ਚਰਚਾ

ਅਗਸਤ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.